06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਐਨਰਜੀ ਡਰਿੰਕਸ ਦੀ ਖ਼ਰੀਦ ਅਤੇ ਵੇਚਣ ਨੂੰ ਲੈ ਕੇ ਐਸ.ਡੀ.ਐਮ. ਵਲੋਂ ਮੀਟਿੰਗ

ਤਪਾ ਮੰਡੀ, 6 ਅਕਤੂਬਰ (ਵਿਜੇ ਸ਼ਰਮਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੇਂਡੂ ਖੇਤਰਾਂ ਵਿਚ ਸਕੂਲਾਂ ਦੇ 100 ਮੀਟਰ ਦੇ ਘੇਰੇ ਅੰਦਰ ਅਤੇ ਸ਼ਹਿਰੀ ਖੇਤਰਾਂ ਵਿਚ ਸਕੂਲਾਂ ਦੇ 50 ਮੀਟਰ ਦੇ ਘੇਰੇ ਅੰਦਰ ਐਨਰਜੀ ਡਰਿੰਕਸ ਦੀ ਖ਼ਰੀਦ-ਵੇਚ ਰੋਕਣ ਸਬੰਧੀ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਆਯੂਸ਼ ਗੋਇਲ ਦੀ ਪ੍ਰਧਾਨਗੀ ਹੇਠ ਦਫ਼ਤਰ ਵਿਚ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਤੋਂ ਇਲਾਵਾ ਕੈਮਿਸਟ ਐਸੋਸੀਏਸ਼ਨ ਅਤੇ ਵਪਾਰ ਮੰਡਲ ਦੇ ਨੁਮਾਇੰਦੇ ਸ਼ਾਮਲ ਹੋਏ।

Ad Position 21
No active advertisement
ਅਜੀਤ ਡੈਸਕ 07-10-2026
ਤਪਾ ਮੰਡੀ, 6 ਅਕਤੂਬਰ (ਵਿਜੇ ਸ਼ਰਮਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੇਂਡੂ ਖੇਤਰਾਂ ਵਿਚ ਸਕੂਲਾਂ ਦੇ 100 ਮੀਟਰ ਦੇ ਘੇਰੇ ਅੰਦਰ ਅਤੇ ਸ਼ਹਿਰੀ ਖੇਤਰਾਂ ਵਿਚ ਸਕੂਲਾਂ ਦੇ 50 ਮੀਟਰ ਦੇ ਘੇਰੇ ਅੰਦਰ ਐਨਰਜੀ ਡਰਿੰਕਸ ਦੀ ਖ਼ਰੀਦ-ਵੇਚ ਰੋਕਣ ਸਬੰਧੀ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਆਯੂਸ਼ ਗੋਇਲ ਦੀ ਪ੍ਰਧਾਨਗੀ ਹੇਠ ਦਫ਼ਤਰ ਵਿਚ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਤੋਂ ਇਲਾਵਾ ਕੈਮਿਸਟ ਐਸੋਸੀਏਸ਼ਨ ਅਤੇ ਵਪਾਰ ਮੰਡਲ ਦੇ ਨੁਮਾਇੰਦੇ ਸ਼ਾਮਲ ਹੋਏ। ਇਸ ਦੌਰਾਨ ਮੀਟਿੰਗ ਵਿਚ ਐਸ.ਡੀ.ਐਮ. ਆਯੂਸ਼ ਗੋਇਲ ਨੇ ਹਾਜ਼ਰ ਅਧਿਕਾਰੀਆਂ-ਨੁਮਾਇੰਦਿਆਂ ਨੂੰ ਕਿਹਾ ਕਿ ਨੌਜਵਾਨਾਂ ਵਿਚ ਐਨਰਜੀ ਡਰਿੰਕਸ ਰਾਹੀਂ ਨਸ਼ੇ ਦੇ ਵਧ ਰਹੇ ਪ੍ਰਭਾਵ ਨੂੰ ਰੋਕਣ ਸਬੰਧੀ ਸੁਝਾਅ ਮੰਗੇ ਗਏ, ਉਸ ਤੋਂ ਉਪਰੰਤ ਸਬੰਧਿਤ ਵਿਭਾਗਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਐਨਰਜੀ ਡਰਿੰਕਸ ਦੀ ਬੱਚਿਆਂ-ਨੌਜਵਾਨਾਂ ਵਿਚ ਵਰਤੋਂ ’ਤੇ ਰੋਕ ਲਗਾਉਣ ਦੀ ਹਦਾਇਤ ਕੀਤੀ ਗਈ ਅਤੇ ਸਕੂਲਾਂ ਵਿਚ ਸਵੇਰ ਦੀ ਸਭਾ ਅਤੇ ਨੁੱਕੜ ਨਾਟਕਾਂ ਆਦਿ ਰਾਹੀਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਨ ਲਈ ਕਿਹਾ ਗਿਆ।
Ad Position 22
No active advertisement
ਪਿਛਲੀ ਖ਼ਬਰ ਠੁੱਲ੍ਹੀਵਾਲ ਪੁਲਿਸ ਨੇ 7 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਦੋ ਵਿਅਕਤੀ ਦਬੋਚੇ ਅਗਲੀ ਖ਼ਬਰ ਦੀ ਭੋਤਨਾ ਖੇਤੀਬਾੜੀ ਸਹਿਕਾਰੀ ਸਭਾ ਵਿਖੇ ਕਿਸਾਨ ਸਿਖਲਾਈ ਕੈਂਪ ਲਾਇਆ
Ad Position 24