ਠੁੱਲ੍ਹੀਵਾਲ ਪੁਲਿਸ ਨੇ 7 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਦੋ ਵਿਅਕਤੀ ਦਬੋਚੇ
ਮਹਿਲ ਕਲਾਂ, 6 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਠੁੱਲੀਵਾਲ ਦੀ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਵਿਅਕਤੀਆਂ ਨੂੰ 7 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਹੈ। ਤਫ਼ਤੀਸ਼ੀ ਅਫ਼ਸਰ ਏ.
ਮਹਿਲ ਕਲਾਂ, 6 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਠੁੱਲੀਵਾਲ ਦੀ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਵਿਅਕਤੀਆਂ ਨੂੰ 7 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਹੈ। ਤਫ਼ਤੀਸ਼ੀ ਅਫ਼ਸਰ ਏ.ਐਸ.ਆਈ. ਜਸਵਿੰਦਰ ਸਿੰਘ ਧਨੌਲਾ ਨੇ ਦੱਸਿਆ ਕਿ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਵਜੀਦਕੇ ਖੁਰਦ ਅਤੇ ਹਮੀਦੀ ਵਿਚਕਾਰ ਰਜਵਾਹੇ ਦੇ ਪੁਲ ਨਜ਼ਦੀਕ ਦੋ ਸ਼ੱਕੀ ਨੌਜਵਾਨ ਨਸ਼ੀਲਾ ਪਦਾਰਥ ਵੇਚਣ ਦੀ ਤਾਕ ਵਿਚ ਘੁੰਮ ਰਹੇ ਹਨ। ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਉੱਥੇ ਨਾਕਾਬੰਦੀ ਕੀਤੀ ਅਤੇ ਸ਼ੱਕ ਦੇ ਆਧਾਰ ’ਤੇ ਦੋਹਾਂ ਨੂੰ ਰੋਕ ਕੇ ਤਲਾਸ਼ੀ ਲਈ। ਤਲਾਸ਼ੀ ਦੌਰਾਨ ਮੁਲਜ਼ਮਾਂ ਦੇ ਕਬਜ਼ੇ ਵਿਚੋਂ 7 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਫੜੇ ਗਏ ਮੁਲਜ਼ਮਾਂ ਦੀ ਪਛਾਣ ਗੁਰਜੋਤ ਸਿੰਘ ਅਤੇ ਤਰਸੇਮ ਸਿੰਘ ਵਾਸੀ ਪਿੰਡ ਛਾਪਾ ਵਜੋਂ ਹੋਈ ਹੈ। ਪੁਲਿਸ ਨੇ ਦੋਹਾਂ ਵਿਰੁੱਧ ਥਾਣਾ ਠੁੱਲੀਵਾਲ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 29, 61/85 ਤਹਿਤ ਮੁਕੱਦਮਾ ਨੰਬਰ 76 ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।