08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਭਦੌੜ ਨੂੰ ਸਬ ਡਵੀਜ਼ਨ ਬਣਾਉਣ ਦੀ ਮੰਗ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ

ਬਰਨਾਲਾ, 7 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਵਿਚ ਕੇਂਦਰੀ ਜਾਂਚ ਏਜੰਸੀਆਂ ਵਲੋਂ ਕੀਤੀ ਜਾ ਰਹੀ ਕਾਰਵਾਈ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ ਜ਼ਿਲ੍ਹਾ ਬਰਨਾਲਾ ਵਲੋਂ ਅੱਜ ਭਾਜਪਾ ਦੇ ਸੂਬਾ ਪ੍ਰਧਾਨ ਸ: ਕੇਵਲ ਸਿੰਘ ਢਿੱਲੋਂ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ‘ਆਪ’ ਆਗੂਆਂ ਅਤੇ ਵਰਕਰਾਂ ਵਲੋਂ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਮੋਦੀ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ।

Ad Position 21
No active advertisement
ਅਜੀਤ ਡੈਸਕ 08-10-2026
ਬਰਨਾਲਾ, 7 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਵਿਚ ਕੇਂਦਰੀ ਜਾਂਚ ਏਜੰਸੀਆਂ ਵਲੋਂ ਕੀਤੀ ਜਾ ਰਹੀ ਕਾਰਵਾਈ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ ਜ਼ਿਲ੍ਹਾ ਬਰਨਾਲਾ ਵਲੋਂ ਅੱਜ ਭਾਜਪਾ ਦੇ ਸੂਬਾ ਪ੍ਰਧਾਨ ਸ: ਕੇਵਲ ਸਿੰਘ ਢਿੱਲੋਂ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ‘ਆਪ’ ਆਗੂਆਂ ਅਤੇ ਵਰਕਰਾਂ ਵਲੋਂ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਮੋਦੀ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ। ਇਸ ਮੌਕੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਨ੍ਹਾਂ ਨੂੰ ਭਾਜਪਾ ਹਜ਼ਮ ਨਹੀਂ ਕਰ ਪਾ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਵਲੋਂ ਚੁਣੀ ਹੋਈ ਸਰਕਾਰ ਦੇ ਕੰਮਾਂ ਦਾ ਸਿਆਸੀ ਤੌਰ ’ਤੇ ਮੁਕਾਬਲਾ ਕਰਨ ਦੀ ਬਜਾਏ ਕੇਂਦਰ ਸਰਕਾਰ ਵਲੋਂ ਕੇਂਦਰੀ ਜਾਂਚ ਏਜੰਸੀਆਂ ਦਾ ਸਹਾਰਾ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿਚ ਲੋਕਤਾਂਤਰਿਕ ਢੰਗ ਨਾਲ ਚੋਣਾਂ ਲੜਨ ਦੀ ਬਜਾਏ ਈ.ਡੀ. ਅਤੇ ਸੀ.ਬੀ.ਆਈ. ਵਰਗੀਆਂ ਏਜੰਸੀਆਂ ਰਾਹੀਂ ਸਿਆਸੀ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿਉਂਕਿ ਭਾਜਪਾ ਦਾ ਇਤਿਹਾਸ ਰਿਹਾ ਹੈ ਕਿ ਜਿਨ੍ਹਾਂ ਸੂਬਿਆਂ ਵਿਚ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਹਨ, ਉਥੇ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਈ.ਡੀ. ਅਤੇ ਸੀ.ਬੀ.ਆਈ. ਦੀਆਂ ਕਾਰਵਾਈਆਂ ਤੇਜ਼ ਹੋ ਜਾਂਦੀਆਂ ਹਨ। ਹੁਣ ਪੰਜਾਬ ਵਿਚ ਵੀ ਇਸੇ ਤਰ੍ਹਾਂ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕੇਂਦਰ ਸਰਕਾਰ ਦੀਆਂ ਕਥਿਤ ਸਿਆਸੀ ਚਾਲਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ ਅਤੇ ਉਹ ਕਿਸੇ ਵੀ ਕੀਮਤ ’ਤੇ ਪੰਜਾਬ ਦੇ ਮਾਮਲਿਆਂ ਵਿਚ ਇਸ ਤਰ੍ਹਾਂ ਦੀ ਦਖ਼ਲਅੰਦਾਜ਼ੀ ਨੂੰ ਬਰਦਾਸ਼ਤ ਨਹੀਂ ਕਰਨਗੇ ਅਤੇ ਕੇਂਦਰ ਸਰਕਾਰ ਵਲੋਂ ਜਾਂਚ ਏਜੰਸੀਆਂ ਰਾਹੀਂ ਡਰ ਦਾ ਮਾਹੌਲ ਪੈਦਾ ਕਰਨ ਦੀ ਕੋਈ ਵੀ ਕੋਸ਼ਿਸ਼ ਸਫਲ ਨਹੀਂ ਹੋਣ ਦਿੱਤੀ ਜਾਵੇਗੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਵਿਚ ਆਗੂ ਅਤੇ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਡਕੌਂਦਾ ਦੀ ਬਲਾਕ ਪੱਧਰੀ ਮੀਟਿੰਗ ’ਚ ਹੋਈਆਂ ਅਹਿਮ ਵਿਚਾਰਾਂ ਅਗਲੀ ਖ਼ਬਰ ਖਨੌਰੀ ਦੇ ਸਰਵਿਸ ਰੋਡਾਂ ’ ਤੇ ਫੁੱਟਪਾਥਾਂ ’ ਤੇ ਮੁੜ ਕਬਜ਼ੇ , ਪੁਲਿਸ ਦੇ ਹੁਕਮ ਬੇਅਸਰ ਟਰੱਕਾਂ , ਰੇਹੜਿਆਂ ਤੇ ਦੁਕਾਨਦ...
Ad Position 24