08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਗੁਰਦੁਆਰਾ ਪਾਤਿਸ਼ਾਹੀ ਛੇਵੀਂ ਵਿਖੇ ਇਕੋਤਰੀ ਸਮਾਗਮ 15 ਤੋਂ

ਸ਼ਹਿਣਾ, 7 ਅਕਤੂਬਰ (ਸੁਰੇਸ਼ ਗੋਗੀ)-ਗੁਰਦੁਆਰਾ ਪਾਤਿਸ਼ਾਹੀ ਛੇਵੀਂ ਸ਼ਹਿਣਾ ਵਿਖੇ ਇਕੋਤਰੀ ਸਮਾਗਮ 15 ਅਕਤੂਬਰ ਤੋਂ ਸ਼ੁਰੂ ਹੋ ਰਹੇ ਹਨ। ਇਹ ਜਾਣਕਾਰੀ ਦਰਸ਼ਨ ਸਿੰਘ ਗਿੱਲ ਪ੍ਰਧਾਨ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਤੀ ਤੇ ਕਿਹਾ ਕਿ 15 ਅਕਤੂਬਰ ਤੋਂ ਸ੍ਰੀ ਅਖੰਡ ਪਾਠ ਆਰੰਭ ਕੀਤੇ ਜਾਣਗੇ।

Ad Position 21
No active advertisement
ਅਜੀਤ ਡੈਸਕ 08-10-2026
ਸ਼ਹਿਣਾ, 7 ਅਕਤੂਬਰ (ਸੁਰੇਸ਼ ਗੋਗੀ)-ਗੁਰਦੁਆਰਾ ਪਾਤਿਸ਼ਾਹੀ ਛੇਵੀਂ ਸ਼ਹਿਣਾ ਵਿਖੇ ਇਕੋਤਰੀ ਸਮਾਗਮ 15 ਅਕਤੂਬਰ ਤੋਂ ਸ਼ੁਰੂ ਹੋ ਰਹੇ ਹਨ। ਇਹ ਜਾਣਕਾਰੀ ਦਰਸ਼ਨ ਸਿੰਘ ਗਿੱਲ ਪ੍ਰਧਾਨ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਤੀ ਤੇ ਕਿਹਾ ਕਿ 15 ਅਕਤੂਬਰ ਤੋਂ ਸ੍ਰੀ ਅਖੰਡ ਪਾਠ ਆਰੰਭ ਕੀਤੇ ਜਾਣਗੇ। 21 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। 23 ਅਕਤੂਬਰ ਨੂੰ ਸ਼ਾਮ 5 ਵਜੇ ਤੋਂ ਲੈ ਕੇ ਸਵੇਰ ਦੇ 4 ਵਜੇ ਤੱਕ ਢਾਡੀ ਦਰਬਾਰ ਤੇ ਕੀਰਤਨ ਦਰਬਾਰ ਸਜਾਇਆ ਜਾਵੇਗਾ। ਜਿਸ ਵਿਚ ਵੱਖ-ਵੱਖ ਢਾਡੀ ਜੱਥਿਆ ਤੋਂ ਇਲਾਵਾ ਭਾਈ ਹਰਬੰਸ ਸਿੰਘ ਜੈਨਪੁਰ ਵਾਲੇ ਕੀਰਤਨ ਕਰਨਗੇ। ਸਿੰਘ ਸਾਹਿਬ ਭਾਈ ਗੁਰਲਾਲ ਸਿੰਘ ਮੰਜੀ ਸਾਹਿਬ ਦਰਬਾਰ ਸਾਹਿਬ ਵਾਲੇ ਕਥਾ ਕਰਨਗੇ। ਇਸ ਸਮੇਂ ਮੁੱਖ ਸੇਵਾਦਾਰ ਬਾਬਾ ਨਗਿੰਦਰ ਸਿੰਘ, ਸੁਖਦੇਵ ਸਿੰਘ ਝੋਰੜ, ਦਰਸ਼ਨ ਸਿੰਘ ਸਿੱਧੂ, ਮਹਿੰਦਰ ਸਿੰਘ, ਗੁਰਜੀਤ ਸਿੰਘ ਜੰਡੂ, ਪਿਆਰਾ ਸਿੰਘ, ਗੁਰਤੇਜ ਸਿੰਘ ਨਾਈਵਾਲਾ, ਸੇਵਕ ਸਿੰਘ ਸਿੱਧੂ, ਜਸਵਿੰਦਰ ਸਿੰਘ, ਰੂਪ ਸਿੰਘ, ਗੁਰਦਾਸ ਸਿੰਘ, ਹਰਪਾਲ ਸਿੰਘ ਗਿੱਲ ਖ਼ਜ਼ਾਨਚੀ, ਭੋਲਾ ਸਿੰਘ ਨੰਬਰਦਾਰ, ਅਮਨਾ ਸਿੰਘ ਨੰਬਰਦਾਰ, ਸੁਖਦਰਸ਼ਨ ਸਿੰਘ ਸੇਖੋਂ, ਸਵਰਨ ਸਿੰਘ ਗਿੱਲ, ਮੰਦਰ ਸਿੰਘ ਮੱਲੀ, ਨਛੱਤਰ ਸਿੰਘ ਨੰਬਰਦਾਰ, ਪ੍ਰੀਤਮ ਸਿੰਘ ਗਿੱਲ, ਹੈਡ ਗ੍ਰੰਥੀ ਭਾਈ ਸੱਤਪਾਲ ਸਿੰਘ ਤੇ ਧਿਆਨ ਸਿੰਘ ਰਾਗੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਉਗੋਕੇ ਨੇ ਮੌੜ ਮਕਸੂਥਾਂ ਤੋਂ ਰਾਈਆਂ ਜਾਣ ਵਾਲੀ ਲਿੰਕ ਸੜਕ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਗੁਰਦੁਆਰਾ ਜੰਡਸਰ ਸਾਹਿਬ ਠੁੱਲੀਵਾਲ ਵਿਖੇ 38 ਪ੍ਰਾਣੀਆਂ ਨੇ ਛਕਿਆ ਅੰਮ੍ਰਿਤ
Ad Position 24