08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ’ ਚ ਹੁਣ ਤੱਕ 885 ਮੀਟ੍ਰਿਕ ਟਨ ਝੋਨੇ ਦੀ ਆਮਦ

ਬਰਨਾਲਾ, 7 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਅਤੇ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿਚ ਕੁੱਲ 885 ਮੀਟ੍ਰਿਕ ਟਨ ਜਿਣਸ ਦੀ ਆਮਦ ਹੋਈ ਹੈ, ਜਿਸ ਵਿਚੋਂ ਹੁਣ ਤੱਕ ਕੁੱਲ 707 ਮੀਟ੍ਰਿਕ ਟਨ ਫ਼ਸਲ ਖ਼ਰੀਦੀ ਗਈ ਹੈ। ਜਿਸ ਵਿਚੋਂ 1.

Ad Position 21
No active advertisement
ਅਜੀਤ ਡੈਸਕ 08-10-2026
ਬਰਨਾਲਾ, 7 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਅਤੇ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿਚ ਕੁੱਲ 885 ਮੀਟ੍ਰਿਕ ਟਨ ਜਿਣਸ ਦੀ ਆਮਦ ਹੋਈ ਹੈ, ਜਿਸ ਵਿਚੋਂ ਹੁਣ ਤੱਕ ਕੁੱਲ 707 ਮੀਟ੍ਰਿਕ ਟਨ ਫ਼ਸਲ ਖ਼ਰੀਦੀ ਗਈ ਹੈ। ਜਿਸ ਵਿਚੋਂ 1.64 ਕਰੋੜ ਰੁਪਏ ਦੀ ਅਦਾਇਗੀ ਹੋ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਨੇ ਦੱਸਿਆ ਕਿ ਪਨਗ੍ਰੇਨ ਵਲੋਂ 340 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 208 ਮੀਟ੍ਰਿਕ ਟਨ, ਪਨਸਪ ਵਲੋਂ 100 ਮੀਟ੍ਰਿਕ ਟਨ ਤੇ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 59 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਫਸਲ ਦੀ ਲਿਫਟਿੰਗ ਵੀ ਨਾਲੋ-ਨਾਲ ਚੱਲ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਫ਼ਸਲ ਹੀ ਮੰਡੀਆਂ ਵਿਚ ਲਿਆਉਣ ਤਾਂ ਜੋ ਉਨ੍ਹਾਂ ਦੀ ਫ਼ਸਲ ਦੀ ਨਾਲੋ ਨਾਲ ਖਰੀਦ ਹੋ ਸਕੇ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ ਵਿਕਸਿਤ ਭਾਰਤ ਸੰਕਲਪ ਸਭਾ ਦਾ ਆਯੋਜਨ ਅਗਲੀ ਖ਼ਬਰ ਵਿਧਾਇਕ ਉਗੋਕੇ ਨੇ ਮੌੜ ਮਕਸੂਥਾਂ ਤੋਂ ਰਾਈਆਂ ਜਾਣ ਵਾਲੀ ਲਿੰਕ ਸੜਕ ਦਾ ਕੀਤਾ ਉਦਘਾਟਨ
Ad Position 24