08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਗਰੀਨ ਫ਼ੀਲਡ ਕਾਨਵੈਂਟ ਸਕੂਲ ਵਿਖੇ ਵਿਦਿਆਰਥੀਆਂ ਨੂੰ ਕਿਤਾਬਾਂ ਪੜ੍ਹਨ ਸੰਬੰਧੀ ਪ੍ਰੇਰਿਤ ਕੀਤਾ

ਧਨੌਲਾ, 7 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਵਿਦਿਆਰਥੀਆਂ ’ਚ ਪੜ੍ਹਨ ਦੀ ਰੁਚੀ ਪੈਦਾ ਕਰਨ ਅਤੇ ਉਨ੍ਹਾਂ ਨੂੰ ਕਿਤਾਬਾਂ ਨਾਲ ਜੋੜਨ ਦੇ ਉਦੇਸ਼ ਨਾਲ ਵਿਸ਼ੇਸ਼ ਬੁੱਕ ਰੀਡਿੰਗ ਗਤੀਵਿਧੀ ਕਰਵਾਈ ਗਈ। ਇਸ ਦੌਰਾਨ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਆਪਣੀ ਪਸੰਦ ਦੀਆਂ ਕਿਤਾਬਾਂ ਪੜ੍ਹੀਆਂ ਅਤੇ ਕਹਾਣੀਆਂ, ਕਵਿਤਾਵਾਂ ਤੇ ਗਿਆਨਵਰਧਕ ਸਮੱਗਰੀ ਰਾਹੀਂ ਨਵੀਆਂ ਗੱਲਾਂ ਸਿੱਖੀਆਂ।

Ad Position 21
No active advertisement
ਅਜੀਤ ਡੈਸਕ 08-10-2026
ਧਨੌਲਾ, 7 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਵਿਦਿਆਰਥੀਆਂ ’ਚ ਪੜ੍ਹਨ ਦੀ ਰੁਚੀ ਪੈਦਾ ਕਰਨ ਅਤੇ ਉਨ੍ਹਾਂ ਨੂੰ ਕਿਤਾਬਾਂ ਨਾਲ ਜੋੜਨ ਦੇ ਉਦੇਸ਼ ਨਾਲ ਵਿਸ਼ੇਸ਼ ਬੁੱਕ ਰੀਡਿੰਗ ਗਤੀਵਿਧੀ ਕਰਵਾਈ ਗਈ। ਇਸ ਦੌਰਾਨ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਆਪਣੀ ਪਸੰਦ ਦੀਆਂ ਕਿਤਾਬਾਂ ਪੜ੍ਹੀਆਂ ਅਤੇ ਕਹਾਣੀਆਂ, ਕਵਿਤਾਵਾਂ ਤੇ ਗਿਆਨਵਰਧਕ ਸਮੱਗਰੀ ਰਾਹੀਂ ਨਵੀਆਂ ਗੱਲਾਂ ਸਿੱਖੀਆਂ। ਇਸ ਮੌਕੇ ਮੈਡਮ ਅਮਨਦੀਪ ਨੇ ਦੱਸਿਆ ਕਿ ਕਿਤਾਬਾਂ ਪੜ੍ਹਨਾ ਇਕ ਚੰਗੀ ਅਤੇ ਗਿਆਨਵਰਧਕ ਆਦਤ ਹੈ। ਕਿਤਾਬਾਂ ਸਾਨੂੰ ਨਵੀਆਂ ਗੱਲਾਂ ਸਿੱਖਣ, ਦੁਨੀਆ ਨੂੰ ਸਮਝਣ ਅਤੇ ਆਪਣੇ ਵਿਚਾਰਾਂ ਨੂੰ ਵਧਾਉਣ ਦਾ ਮੌਕਾ ਦਿੰਦੀਆਂ ਹਨ। ਵਿਦਿਆਰਥੀਆਂ ਵਿਚ ਕਿਤਾਬਾਂ ਪੜ੍ਹਨ ਦੀ ਰੁਚੀ ਪੈਦਾ ਕਰਨ ਲਈ ਸਕੂਲ ਵਿਚ ਪੁਸਤਕਾਲਾ ਪੀਰੀਅਡ, ਕਹਾਣੀ ਪਾਠ, ਕਿਤਾਬ ਪੜ੍ਹਨ ਮੁਕਾਬਲੇ ਅਤੇ ਕਿਤਾਬ ਸਮੀਖਿਆ ਵਰਗੀਆਂ ਗਤੀਵਿਧੀਆਂ ਕਰਵਾਈਆਂ ਜਾ ਸਕਦੀਆਂ ਹਨ ਅਤੇ ਉਨ੍ਹਾਂ ਦੱਸਿਆ ਕਿ ਕਿਤਾਬਾਂ ਪੜ੍ਹਨ ਨਾਲ ਸ਼ਬਦ-ਭੰਡਾਰ ਵਿਚ ਵਧਦਾ ਹੈ । ਇਸ ਲਈ ਹਰ ਵਿਦਿਆਰਥੀ ਨੂੰ ਰੋਜ਼ਾਨਾ ਕੁੱਝ ਸਮਾਂ ਚੰਗੀਆਂ ਅਤੇ ਗਿਆਨਵਰਧਕ ਕਿਤਾਬਾਂ ਪੜ੍ਹਨ ਲਈ ਦੇਣਾ ਚਾਹੀਦਾ ਹੈ । ਇਸ ਮੌਕੇ ਚੇਅਰਮੈਨ ਸੁਖਮਿੰਦਰ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਰੋਜ਼ਾਨਾ ਕੁੱਝ ਸਮਾਂ ਕਿਤਾਬਾਂ ਪੜ੍ਹਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਕਿਤਾਬਾਂ ਮਨੁੱਖ ਦੀਆਂ ਸਭ ਤੋਂ ਚੰਗੀਆਂ ਸਾਥੀ ਹਨ। ਇਸ ਮੌਕੇ ਪ੍ਰਿੰਸੀਪਲ ਪ੍ਰੀਤ ਕਮਲ ਸ਼ਰਮਾ, ਵਾਈਸ ਪ੍ਰਿੰਸੀਪਲ ਜਸਵੀਰ ਕੌਰ ਅਤੇ ਡਾ: ਮਨਪ੍ਰੀਤ ਕੌਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਦੀਆਂ ਵਿਦਿਆਰਥਣਾਂ ਨੇ ਸੋਨੇ ਤੇ ਚਾਂਦੀ ਦੇ ਤਗਮੇ ਜਿੱਤੇ ਅਗਲੀ ਖ਼ਬਰ ਭਾਜਪਾ ਵਲੋਂ ਵਿਕਸਿਤ ਭਾਰਤ ਸੰਕਲਪ ਸਭਾ ਦਾ ਆਯੋਜਨ
Ad Position 24