08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਓ.ਬੀ.ਸੀ. ਆਗੂਆਂ ਨੇ ਓ.ਬੀ.ਸੀ. ਸ੍ਰੇਣੀ ਲਈ ਵੱਖਰੀ ਅਤੇ ਹੋਰ ਸੋਧਾਂ ਕਰਵਾਉਣ ਸੰਬੰਧੀ ਰਾਸ਼ਟਰਪਤੀ ਨੂੰ ਭੇਜਿਆ ਮੰਗ-ਪੱਤਰ

ਹੰਡਿਆਇਆ, 7 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਡਾ: ਅਨਿਲ ਜੈਹਿੰਦ ਚੇਅਰਮੈਨ ਇੰਡੀਆ ਓ. ਬੀ.

Ad Position 21
No active advertisement
ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਦਿੰਦੇ ਹੋਏ ਆਗੂ। ਅਜੀਤ ਤਸਵੀਰ 08-10-2026
ਹੰਡਿਆਇਆ, 7 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਡਾ: ਅਨਿਲ ਜੈਹਿੰਦ ਚੇਅਰਮੈਨ ਇੰਡੀਆ ਓ.ਬੀ.ਸੀ., ਸ: ਕੰਵਰਦੀਪ ਸੈਣੀ ਵਾਈਸ ਚੇਅਰਮੈਨ, ਸ: ਅੰਗਦ ਸਿੰਘ ਨਵਾਂ ਸ਼ਹਿਰ ਚੇਅਰਮੈਨ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਓ.ਬੀ.ਸੀ. ਆਗੂਆਂ ਵਲੋਂ ਜਨਗਣਨਾ ਵਿਚ ਓ.ਬੀ.ਸੀ. ਸ੍ਰੇਣੀ ਲਈ ਵੱਖਰੀ ਅਤੇ ਹੋਰ ਸੋਧਾਂ ਕਰਵਾਉਣ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਰਾਹੀਂ ਦੇਸ਼ ਦੇ ਰਾਸ਼ਟਰਪਤੀ ਦੇ ਨਾਂਅ ਮੰਗ-ਪੱਤਰ ਦਿੱਤਾ ਗਿਆ। ਇਸ ਮੌਕੇ ਸਾਧੂ ਰਾਮ ਜ਼ਿਲ੍ਹਾ ਚੇਅਰਮੈਨ, ਤੀਰਥ ਦਾਸ, ਹਰਿੰਦਰ ਦਾਸ ਤੋਤਾ, ਸੰਜੀਵ ਬਾਵਾ ਨੇ ਓ.ਬੀ.ਸੀ. ਲਈ ਇਕ ਵੱਖਰੀ ਅਤੇ ਸਪਸ਼ਟ ਸ਼੍ਰੇਣੀ, ਹਰੇਕ ਮਾਨਤਾ ਪ੍ਰਾਪਤ ਜਾਤੀ ਅਤੇ ਭਾਈਚਾਰੇ ਲਈ ਵਿਲੱਖਣ ਵਿਗਿਆਨਕ ਜਾਤੀ ਕੋਡ ਅਤੇ ਸੂਬਾ-ਵਾਰ ਮਿਆਰੀਕ੍ਰਿਤ ਜਾਤੀ ਮਾਸਟਰ ਲਿਸਟਾਂ ਤਿਆਰ ਕਰਨ ਦੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਵੱਖ-ਵੱਖ ਜਾਤੀਆਂ ਅਤੇ ਭਾਈਚਾਰਿਆਂ ਦੇ ਸਮਾਨਾਰਥੀ ਨਾਮਾਂ, ਖੇਤਰੀ ਨਾਮਾਂ, ਉਚਾਰਨ ਅਤੇ ਸਪੈਲਿੰਗ ਵਿਚ ਅੰਤਰ ਨੂੰ ਵਿਗਿਆਨਕ ਤਰੀਕੇ ਨਾਲ ਵੈਰੀਫਾਈ ਕਰ ਕੇ ਇੱਕੋ ਭਾਈਚਾਰੇ ਨਾਲ ਸਹੀ ਢੰਗ ਨਾਲ ਮੈਪ ਕਰਨ ਦੀ ਵਿਵਸਥਾ ਕਰਨ ਦੀ ਮੰਗ ਕੀਤੀ ਗਈ, ਤਾਂ ਜੋ ਇੱਕੋ ਭਾਈਚਾਰੇ ਦੀ ਆਬਾਦੀ ਵੱਖ-ਵੱਖ ਨਾਮਾਂ ਹੇਠ ਵੰਡ ਕੇ ਦਰਜ ਨਾ ਹੋਵੇ। ਉਨ੍ਹਾਂ ਕਿਹਾ ਕਿ ਡਿਜੀਟਲ ਜਨਗਣਨਾ ਲਈ ਸਰਚਯੋਗ ਡਰਾਪ-ਡਾਊਨ ਅਤੇ ਡਿਜੀਟਲ ਅਸਿਸਟਡ ਸਿਸਟਮ ਬਣਾਉਣ ਦੀ ਵੀ ਮੰਗ ਕੀਤੀ ਗਈ, ਤਾਂ ਜੋ ਆਮ ਸਪੈਲਿੰਗ, ਸਮਾਨਾਰਥੀ ਅਤੇ ਖੇਤਰੀ ਨਾਮਾਂ ਨੂੰ ਸਹੀ ਮਿਆਰੀ ਕੋਡ ਨਾਲ ਜੋੜਿਆ ਜਾ ਸਕੇ। ਜੇਕਰ ਕੋਈ ਜਾਤੀ ਜਾਂ ਭਾਈਚਾਰਾ ਮਾਸਟਰ ਲਿਸਟ ਵਿਚ ਮੌਜੂਦ ਨਾ ਹੋਵੇ ਤਾਂ ਉਸ ਨੂੰ ਦਰਜ ਕਰਨ ਅਤੇ ਮਾਹਿਰਾਂ ਰਾਹੀਂ ਵੈਰੀਫਿਕੇਸ਼ਨ ਕਰਨ ਦੀ ਵਿਵਸਥਾ ਵੀ ਹੋਵੇ। ਇਸ ਤੋਂ ਇਲਾਵਾ ਜਾਤੀ ਜਨਗਣਨਾ ਦੀ ਵਿਧੀ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਸਮਾਜ ਸ਼ਾਸਤਰੀਆਂ , ਐਥਰੋਪੋਲੋਜਿਸਟਾਂ, ਜਨਸੰਖਿਆ ਵਿਗਿਆਨੀਆਂ, ਅੰਕੜਾ ਮਾਹਿਰਾਂ, ਜਨਗਣਨਾ ਅਤੇ ਡਾਟਾ ਮੈਨੇਜਮੈਂਟ ਮਾਹਿਰਾਂ ਅਤੇ ਸਮਾਜਿਕ ਨਿਆਂ ਨਾਲ ਸਬੰਧਿਤ ਮਾਹਿਰਾਂ ਦੀ ਇਕ ਰਾਸ਼ਟਰੀ ਪੱਧਰੀ ਮਾਹਿਰ ਕਮੇਟੀ ਬਣਾਉਣ ਦੀ ਮੰਗ ਵੀ ਰੱਖੀ ਗਈ। ਉਨ੍ਹਾਂ ਨੇ ਜਾਤੀ ਅਤੇ ਸਮਾਜਿਕ ਸੰਸਥਾਵਾਂ ਨਾਲ ਸੂਬਾ-ਵਾਰ ਸਲਾਹ-ਮਸ਼ਵਰਾ ਕਰਨ ਅਤੇ ਤੇਲੰਗਾਨਾ ਦੀ ਸੀਪ ਸਰਵੇ ਦੇ ਤਜਰਬੇ ਅਤੇ ਵਿਧੀ ਦਾ ਅਧਿਐਨ ਕਰਨ ਦੀ ਵੀ ਅਪੀਲ ਕੀਤੀ ਗਈ। ਇਸ ਮੌਕੇ ਦਰਸ਼ਨ ਦਾਸ, ਗੁਰਤੇਜ ਸਿੰਘ, ਮੇਘ ਦਾਸ, ਗੁਰਪ੍ਰੀਤ ਦਾਸ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਦਰ ਟੀਚਰ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਸੋਨੇ, ਚਾਂਦੀ ਤੇ ਤਾਂਬੇ ਦੇ ਤਗਮੇ ਜਿੱਤੇ ਅਗਲੀ ਖ਼ਬਰ 44 ਸ਼ਰਧਾਲੂ ਤੀਰਥ ਅਸਥਾਨਾਂ ਦੀ ਯਾਤਰਾ ਲਈ ਰਵਾਨਾ
Ad Position 24