ਐੱਸ.ਬੀ.ਐੱਸ. ਪਬਲਿਕ ਸਕੂਲ ਦੇ ਵਿਦਿਆਰਥੀ ਰਾਜਵੀਰ ਸਿੰਘ ਨੇ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ
ਬਰਨਾਲਾ, 8 ਅਕਤੂਬਰ (ਅਸ਼ੋਕ ਭਾਰਤੀ)-ਐੱਸ. ਬੀ.
ਬਰਨਾਲਾ, 8 ਅਕਤੂਬਰ (ਅਸ਼ੋਕ ਭਾਰਤੀ)-ਐੱਸ.ਬੀ.ਐੱਸ. ਪਬਲਿਕ ਸਕੂਲ ਸੁਰਜੀਤਪੁਰਾ ਦੇ ਖਿਡਾਰੀ ਰਾਜਵੀਰ ਸਿੰਘ ਨੇ 5ਵੀਂ ਸਾਲਾਨਾ ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਮੀਟ ਬਰਨਾਲਾ ਵਿਚ ਅੰਡਰ-14 ਵਰਗ ਸਾਲ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਕਮਲਜੀਤ ਕੌਰ ਨੇ ਦਿੱਤੀ ਤੇ ਦੱਸਿਆ ਕਿ ਰਾਜਵੀਰ ਸਿੰਘ ਨੇ 60 ਮੀਟਰ ਦੌੜ ਵਿਚ 8.52 ਸਕਿੰਟ ਦੇ ਸਮੇਂ ਨਾਲ ਪਹਿਲਾ ਸਥਾਨ, ਲੌਂਗ ਜੰਪ ਵਿਚ 3.09 ਮੀਟਰ ਦੀ ਛਾਲ ਨਾਲ ਦੂਜਾ ਸਥਾਨ ਅਤੇ 600 ਮੀਟਰ ਦੌੜ ਵਿਚ 1 ਮਿੰਟ 57 ਸਕਿੰਟ ਦੇ ਸਮੇਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਕਮਲਜੀਤ ਕੌਰ, ਵਾਈਸ ਪ੍ਰਿੰਸੀਪਲ ਡਾ: ਸੰਜੇ ਕੁਮਾਰ ਨੇ ਜੇਤੂ ਵਿਦਿਆਰਥੀ ਰਾਜਵੀਰ ਸਿੰਘ, ਉਸ ਦੇ ਮਾਪਿਆਂ, ਡੀ.ਪੀ.ਈ. ਰਣਜੀਤ ਸਿੰਘ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।