09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸਿਹਤ ਵਿਭਾਗ ਵਲੋਂ ‘ਟੀ.ਬੀ. ਮੁਕਤ ਭਾਰਤ ਅਭਿਆਨ’ ਤਹਿਤ ਜ਼ਿਲ੍ਹੇ ਦੀਆਂ 16 ਪੰਚਾਇਤਾਂ ਅਤੇ ਸਿਹਤ ਕਰਮਚਾਰੀਆਂ ਦਾ ਕੀਤਾ ਗਿਆ ਸਨਮਾਨ

ਬਰਨਾਲਾ, 8 ਅਕਤੂਬਰ (ਨਰਿੰਦਰ ਅਰੋੜਾ)-ਸਿਹਤ ਵਿਭਾਗ ਬਰਨਾਲਾ ਵਲੋਂ ‘ਟੀ. ਬੀ.

Ad Position 21
No active advertisement
ਅਜੀਤ ਡੈਸਕ 09-10-2026
ਬਰਨਾਲਾ, 8 ਅਕਤੂਬਰ (ਨਰਿੰਦਰ ਅਰੋੜਾ)-ਸਿਹਤ ਵਿਭਾਗ ਬਰਨਾਲਾ ਵਲੋਂ ‘ਟੀ.ਬੀ. ਮੁਕਤ ਭਾਰਤ ਅਭਿਆਨ’ ਤਹਿਤ ਇਕ ਵਿਸ਼ੇਸ਼ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਦੌਰਾਨ ਜ਼ਿਲ੍ਹਾ ਬਰਨਾਲਾ ਦੇ 16 ਪਿੰਡਾਂ ਦੀਆਂ ਪੰਚਾਇਤਾਂ ਅਤੇ ਉਨ੍ਹਾਂ ਨਾਲ ਸਬੰਧਿਤ ਸਿਹਤ ਕਰਮਚਾਰੀਆਂ ਨੂੰ ਪਿੰਡਾਂ ਨੂੰ ਟੀ.ਬੀ. ਮੁਕਤ ਬਣਾਉਣ ਲਈ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਮੇਅਰ ਨਗਰ ਨਿਗਮ ਬਰਨਾਲਾ ਹਸਨਪ੍ਰੀਤ ਭਾਰਦਵਾਜ, ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਹਿਸੀਲਦਾਰ ਬਰਨਾਲਾ ਕੁਲਦੀਪ ਸਿੰਘ ਅਤੇ ਸਿਵਲ ਸਰਜਨ ਬਰਨਾਲਾ ਡਾ: ਹਰੀਪਾਲ ਸਿੰਘ ਸਿੱਧੂ ਨੇ ਸ਼ਿਰਕਤ ਕੀਤੀ ਅਤੇ ਪੰਚਾਇਤਾਂ ਨੂੰ ਸਨਮਾਨ ਪੱਤਰ ਭੇਟ ਕੀਤੇ। ਇਸ ਮੌਕੇ ਮੇਅਰ ਹਸਨਪ੍ਰੀਤ ਭਾਰਦਵਾਜ, ਤਹਿਸੀਲਦਾਰ ਕੁਲਦੀਪ ਸਿੰਘ ਅਤੇ ਸਿਵਲ ਸਰਜਨ ਡਾ: ਹਰੀਪਾਲ ਸਿੰਘ ਸਿੱਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਨ੍ਹਾਂ 16 ਪਿੰਡਾਂ ਦੇ ਟੀ.ਬੀ. ਮੁਕਤ ਹੋਣ ਦਾ ਸਿਹਰਾ ਪਿੰਡਾਂ ਦੀਆਂ ਪੰਚਾਇਤਾਂ, ਮਲਟੀਪਰਪਜ਼ ਹੈਲਥ ਵਰਕਰਾਂ (ਮੇਲ/ਫੀਮੇਲ), ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਆਸ਼ਾ ਵਰਕਰਾਂ ਦੀ ਤਨਦੇਹੀ ਅਤੇ ਮਿਹਨਤ ਨੂੰ ਜਾਂਦਾ ਹੈ। ਉਨ੍ਹਾਂ ਜ਼ਿਲ੍ਹੇ ਦੇ ਬਾਕੀ ਰਹਿੰਦੇ ਪਿੰਡਾਂ ਨੂੰ ਵੀ ਟੀ.ਬੀ. ਮੁਕਤ ਬਣਾਉਣ ਲਈ ਸਿਹਤ ਵਿਭਾਗ ਨਾਲ ਪੂਰਨ ਸਹਿਯੋਗ ਕਰਨ ਦੀ ਅਪੀਲ ਕੀਤੀ।ਅਭਿਆਨ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਟੀ.ਬੀ. ਅਫ਼ਸਰ/ਨੋਡਲ ਅਫ਼ਸਰ ਡਾ: ਮੋਨਿਕਾ ਬਾਂਸਲ, ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਵਿਸ਼ੇਸ਼ ਕੈਂਪ ਲਗਾ ਕੇ ਹੈਂਡ ਹੈਲਡ ਪੋਰਟੇਬਲ ਐਕਸ-ਰੇ ਮਸ਼ੀਨਾਂ ਰਾਹੀਂ ਜਾਂਚ ਕੀਤੀ ਜਾਂਦੀ ਹੈ। ਸਮਾਰੋਹ ਵਿਚ ਡਿਸਟ੍ਰਿਕਟ ਯੂਥ ਅਫ਼ਸਰ ਆਭਾ ਸੋਨੀ ਤੇ ਉਨ੍ਹਾਂ ਦੀ ਟੀਮ, ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਕੁਲਵੰਤ ਸਿੰਘ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਬਲਰਾਜ ਸਿੰਘ, ਸੀਨੀਅਰ ਟਰੀਟਮੈਂਟ ਸੁਪਰਵਾਈਜ਼ਰ ਸੁਖਵਿੰਦਰ ਸਿੰਘ, ਧਨੌਲਾ ਤੋਂ ਰੇਡੀਓਗ੍ਰਾਫਰ ਸੁਰਜੀਤ ਸਿੰਘ, ਟੀ.ਬੀ. ਬ੍ਰਾਂਚ ਤੋਂ ਸੀਨੀਅਰ ਟਰੀਟਮੈਂਟ ਸੁਪਰਵਾਈਜ਼ਰ ਜਯੋਤੀ ਸਮੇਤ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੀ.ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਵਿਖੇ ਗਰੀਨ ਡੇ ਮਨਾਇਆ ਅਗਲੀ ਖ਼ਬਰ ਆਰੀਆਭੱਟਾ ਕਾਲਜ ਦਾ ਬੀ.ਏ. ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24