ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯੰਕਾ ਕਾਨੂੰਗੋ ਨੇ ਧੌਲਾ ਵਿਖੇ ਲੋਕਾਂ ਦੀਆਂ ਸੁਣੀਆਂ ਮੁਸ਼ਿਕਲਾਂ
ਰੂੜੇਕੇ ਕਲਾਂ, 8 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯੰਕਾ ਕਾਨੂੰਗੋ ਨੇ ਧੌਲਾ ਵਿਖੇ ਇਲਾਕਾ ਨਿਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ। ਪਿੰਡ ਵਾਸੀਆਂ ਨੇ ਸਾਬਕਾ ਗ੍ਰਾਮ ਪੰਚਾਇਤ ਮੈਂਬਰ ਕੁਲਦੀਪ ਸਿੰਘ ਰਾਜੂ ਧੌਲਾ ਅਤੇ ਭਾਰਤੀ ਕਿਸਾਨ ਯੂਨੀਅਨ ਉਂਗਰਾਹਾਂ ਦੇ ਕਿਸਾਨ ਆਗੂ ਬਲਜਿੰਦਰ ਸਿੰਘ ਧੌਲਾ ਦੀ ਅਗਵਾਈ ਵਿਚ ਸੈਂਕੜੇ ਇਲਾਕਾ ਨਿਵਾਸੀਆਂ ਨੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯੰਕਾ ਕਾਨੂੰਗੋ ਦੇ ਧਿਆਨ ਵਿਚ ਲਿਆਉਂਦੇ ਹੋਏ ਕਿਹਾ ਕਿ ਇਲਾਕੇ ਦਾ ਧਰਤੀ ਹੇਠਲਾ ਪਾਣੀ ਹਵਾ ਤੇ ਮਿੱਟੀ ਪ੍ਰਦੂਸ਼ਿਤ ਹੋ ਚੁਕਿਆ ਹੈ।
ਰੂੜੇਕੇ ਕਲਾਂ, 8 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯੰਕਾ ਕਾਨੂੰਗੋ ਨੇ ਧੌਲਾ ਵਿਖੇ ਇਲਾਕਾ ਨਿਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ। ਪਿੰਡ ਵਾਸੀਆਂ ਨੇ ਸਾਬਕਾ ਗ੍ਰਾਮ ਪੰਚਾਇਤ ਮੈਂਬਰ ਕੁਲਦੀਪ ਸਿੰਘ ਰਾਜੂ ਧੌਲਾ ਅਤੇ ਭਾਰਤੀ ਕਿਸਾਨ ਯੂਨੀਅਨ ਉਂਗਰਾਹਾਂ ਦੇ ਕਿਸਾਨ ਆਗੂ ਬਲਜਿੰਦਰ ਸਿੰਘ ਧੌਲਾ ਦੀ ਅਗਵਾਈ ਵਿਚ ਸੈਂਕੜੇ ਇਲਾਕਾ ਨਿਵਾਸੀਆਂ ਨੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯੰਕਾ ਕਾਨੂੰਗੋ ਦੇ ਧਿਆਨ ਵਿਚ ਲਿਆਉਂਦੇ ਹੋਏ ਕਿਹਾ ਕਿ ਇਲਾਕੇ ਦਾ ਧਰਤੀ ਹੇਠਲਾ ਪਾਣੀ ਹਵਾ ਤੇ ਮਿੱਟੀ ਪ੍ਰਦੂਸ਼ਿਤ ਹੋ ਚੁਕਿਆ ਹੈ। ਜਿਸ ਕਰ ਕੇ ਪਿੰਡ ਧੌਲਾ ਅਤੇ ਇਲਾਕੇ ਦੇ ਪਿੰਡਾਂ ਵਿਚ ਘਰ-ਘਰ ਵਿਚ ਭਿਆਨਕ ਬਿਮਾਰੀਆਂ ਤੋਂ ਪੀੜ੍ਹਤ ਮਰੀਜ ਹਨ। ਲਿਖਤੀ ਦਿੱਤੀ ਦਰਖਾਸਤ ਰਾਹੀਂ ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਧੌਲਾ ਤੋਂ ਜਾਂਦੇ ਰੋਡ ਗੁਰਦੁਆਰਾ ਸੋਹੀਆਣਾ ਸਾਹਿਬ, ਘੁੰਨਸ ਤੇ ਫਤਿਹਗੜ੍ਹ ਛੰਨਾਂ ਰੋਡਾਂ ’ਤੇ ਦਰਜਨਾਂ ਫੈਕਟਰੀਆਂ ਚੱਲ ਰਹੀਆਂ ਹਨ। ਜਿਨ੍ਹਾਂ ਦੇ ਗੇਟ ’ਤੇ ਫੈਕਟਰੀ ਦਾ ਨਾਮ ਵੀ ਨਹੀਂ ਲਿਖਿਆ ਹੈ ਅਤੇ ਨਾ ਹੀ ਇਲਾਕਾ ਨਿਵਾਸੀਆਂ ਨੂੰ ਕਿ ਫੈਕਟਰੀ ਵਿਚ ਕੀ ਬਣਾਇਆ ਜਾ ਰਿਹਾ ਹੈ। ਕੋਈ ਜਾਣਕਾਰੀ ਦਿੱਤੀ ਜਾ ਰਹੀ ਹੈ। ਕਈ ਫੈਕਟਰੀਆਂ ਦਾ ਪ੍ਰਦੂਸ਼ਿਤ ਪਾਣੀ ਪਿੰਡ ਦੇ ਸੀਵਰੇਜ ਸਿਸਟਮ ਰਾਹੀ ਨਜਦੀਕ ਲੰਘਦੇ ਵਰਸਾਤੀ ਨਾਲੇ ਵਿਚ ਪਾ ਕੇ ਸਰੇ੍ਹਆਮ ਹਵਾ, ਪਾਣੀ ਪ੍ਰਦੂਸ਼ਿਤ ਕੀਤਾ ਜਾ ਰਿਹਾ ਹੈ। ਇਲਾਕਾ ਨਿਵਾਸੀਆਂ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਪਟਿਆਲਾ ਦੇ ਅਧਿਕਾਰੀਆਂ ’ਤੇ ਬੇਭਰੋਸਗੀ ਜਿਤਾਉਂਦਿਆਂ ਕਿਹਾ ਕਿ ਇਲਾਕਾ ਨਿਵਾਸੀਆਂ ਵਲੋਂ ਅਨੇਕਾਂ ਵਾਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਦੇ ਧਿਆਨ ਵਿਚ ਲਿਆਉਣ ਦੇ ਬਾਵਜੂਦ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ ਹੈ। ਇਲਾਕਾ ਨਿਵਾਸੀਆਂ ਨੇ ਮੰਗ ਕੀਤੀ ਕਿ ਇਲਾਕੇ ਦੀ ਹਵਾ, ਪਾਣੀ ਤੇ ਮਿੱਟੀ ਦੀ ਪਰਖ ਅਤੇ ਘਰ-ਘਰ ਵਿਚ ਭਿਆਨਕ ਬਿਮਾਰੀਆਂ ਤੋਂ ਪੀੜ੍ਹਤ ਮਰੀਜਾਂ ਦੀ ਸਿਹਤ ਜਾਂਚ ਲਈ ਕੇਂਦਰੀ ਵਿਭਾਗਾਂ ਦੀ ਇਕ ਵਿਸ਼ੇਸ਼ ਜਾਂਚ ਟੀਮ ਗਠਿਤ ਕਰ ਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਪਿੰਡ ਧੌਲਾ ਨਜਦੀਕ ਬਣੇ ਗੁਦਾਮਾਂ ਦੀ ਸੁਸਰੀ ਤੋਂ ਸਤਾਏ ਪਿੰਡ ਦੇ ਗਰੀਬ ਲੋਕਾਂ ਨੇ ਆਪਣੇ ਦੁਖੜੇ ਸੁਣਾਏ। ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਵਲੋਂ ਆਪਣੀਆਂ ਸਮੱਸਿਆਵਾਂ ਦੱਸੀਆਂ ਗਈਆਂ।