08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਐੱਸ.ਡੀ.ਐੱਮ. ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਮਹਿਲ ਕਲਾਂ, 8 ਅਕਤੂਬਰ (ਤਰਸੇਮ ਸਿੰਘ ਗਹਿਲ)-ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਕਰਨ ਅਤੇ ਇਸ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ’ਤੇ ਮੁਕੰਮਲ ਠੱਲ੍ਹ ਪਾਉਣ ਲਈ ਤਹਿਸੀਲ ਦਫ਼ਤਰ ਮਹਿਲ ਕਲਾਂ ਵਿਖੇ ਉਪ ਮੰਡਲ ਮੈਜਿਸਟਰੇਟ ਸ੍ਰੀ ਬੇਅੰਤ ਸਿੰਘ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸ੍ਰੀ ਬੇਅੰਤ ਸਿੰਘ ਨੇ ਸਬ-ਡਵੀਜ਼ਨ ਮਹਿਲ ਕਲਾਂ ਦੇ ਕਾਨੂੰਗੋਈ ਹਲਕਾ ਵਜੀਦਕੇ ਕਲਾਂ ਅਤੇ ਮਹਿਲ ਕਲਾਂ ਵਿਖੇ ਤਾਇਨਾਤ ਕਲੱਸਟਰ ਅਫ਼ਸਰਾਂ, ਸਹਾਇਕ ਕਲੱਸਟਰ ਅਫ਼ਸਰਾਂ, ਓਵਰਆਲ ਇੰਚਾਰਜਾਂ ਅਤੇ ਨੋਡਲ ਅਫ਼ਸਰਾਂ ਦੀਆਂ ਡਿਊਟੀਆਂ ਸਬੰਧੀ ਵਿਸਥਾਰਪੂਰਵਕ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

Ad Position 21
No active advertisement
ਅਜੀਤ ਡੈਸਕ 09-10-2026
ਮਹਿਲ ਕਲਾਂ, 8 ਅਕਤੂਬਰ (ਤਰਸੇਮ ਸਿੰਘ ਗਹਿਲ)-ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਕਰਨ ਅਤੇ ਇਸ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ’ਤੇ ਮੁਕੰਮਲ ਠੱਲ੍ਹ ਪਾਉਣ ਲਈ ਤਹਿਸੀਲ ਦਫ਼ਤਰ ਮਹਿਲ ਕਲਾਂ ਵਿਖੇ ਉਪ ਮੰਡਲ ਮੈਜਿਸਟਰੇਟ ਸ੍ਰੀ ਬੇਅੰਤ ਸਿੰਘ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸ੍ਰੀ ਬੇਅੰਤ ਸਿੰਘ ਨੇ ਸਬ-ਡਵੀਜ਼ਨ ਮਹਿਲ ਕਲਾਂ ਦੇ ਕਾਨੂੰਗੋਈ ਹਲਕਾ ਵਜੀਦਕੇ ਕਲਾਂ ਅਤੇ ਮਹਿਲ ਕਲਾਂ ਵਿਖੇ ਤਾਇਨਾਤ ਕਲੱਸਟਰ ਅਫ਼ਸਰਾਂ, ਸਹਾਇਕ ਕਲੱਸਟਰ ਅਫ਼ਸਰਾਂ, ਓਵਰਆਲ ਇੰਚਾਰਜਾਂ ਅਤੇ ਨੋਡਲ ਅਫ਼ਸਰਾਂ ਦੀਆਂ ਡਿਊਟੀਆਂ ਸਬੰਧੀ ਵਿਸਥਾਰਪੂਰਵਕ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਰੋਜ਼ਾਨਾ ਫ਼ੀਲਡ ਵਿਚ ਆਪਣੀ ਹਾਜ਼ਰੀ ਯਕੀਨੀ ਬਣਾਉਣ, ਕਿਸਾਨਾਂ ਨਾਲ ਨਿਰੰਤਰ ਤਾਲਮੇਲ ਰੱਖਣ ਅਤੇ ਪਰਾਲੀ ਨਾ ਸਾੜਨ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਹਦਾਇਤ ਕੀਤੀ ਕਿ ਪਿਛਲੇ ਸਾਲਾਂ ਦੌਰਾਨ ਪਰਾਲੀ ਸਾੜਨ ਦੇ ਵੱਧ ਮਾਮਲਿਆਂ ਵਾਲੇ ਹੌਟਸਪੌਟ ਪਿੰਡਾਂ ’ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾਵੇ। ਅਜਿਹੇ ਪਿੰਡਾਂ ਦੇ ਕਿਸਾਨਾਂ ਨਾਲ ਵਿਸ਼ੇਸ਼ ਤੌਰ ’ਤੇ ਸੰਪਰਕ ਕਰ ਕੇ ਉਨ੍ਹਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਪਿੰਡਾਂ ਵਿਚ ਜਾਗਰੂਕਤਾ ਕੈਂਪ ਤੇ ਮੀਟਿੰਗਾਂ ਆਯੋਜਿਤ ਕੀਤੀਆਂ ਜਾਣ। ਖੇਤੀਬਾੜੀ ਮਸ਼ੀਨਰੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਖੇਤੀਬਾੜੀ ਵਿਭਾਗ ਵਲੋਂ ਸਹਿਕਾਰੀ ਸਭਾਵਾਂ ਕੋਲ ਬੇਲਰ, ਹੈਪੀ ਸੀਡਰ ਆਦਿ ਲੋੜੀਂਦੀ ਮਸ਼ੀਨਰੀ ਉਪਲਬਧ ਕਰਵਾਈ ਗਈ ਹੈ। ਮਸ਼ੀਨਰੀ ਦੀ ਉਪਲਬਧਤਾ ਅਤੇ ਸੰਪਰਕ ਨੰਬਰਾਂ ਸਬੰਧੀ ਜਾਣਕਾਰੀ ਪਿੰਡਾਂ ਦੀਆਂ ਸਾਂਝੀਆਂ ਥਾਵਾਂ ’ਤੇ ਚਸਪਾ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਕੋਆਪ੍ਰੇਟਿਵ ਸੁਸਾਇਟੀਆਂ ਦੇ ਸੈਕਟਰਾਂ ਵਿਚ ਕੰਟਰੋਲ ਰੂਮ ਸਥਾਪਿਤ ਕਰਨ, ਪਿੰਡਾਂ ਦੇ ਨੰਬਰਦਾਰਾਂ ਅਤੇ ਚੌਕੀਦਾਰਾਂ ਰਾਹੀਂ ਗੁਰੂ ਘਰਾਂ ਤੋਂ ਪਰਾਲੀ ਨਾ ਸਾੜਨ ਦੀ ਅਪੀਲ ਸਬੰਧੀ ਅਨਾਊਂਸਮੈਂਟ ਕਰਵਾਉਣ ਦੇ ਆਦੇਸ਼ ਦਿੱਤੇ ਗਏ। ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਮਹਿਲ ਕਲਾਂ ਨੂੰ ਪਿੰਡਾਂ ਦੇ ਸਰਪੰਚਾਂ ਨਾਲ ਤਾਲਮੇਲ ਕਰ ਕੇ ਪਿੰਡ ਪੱਧਰ ’ਤੇ ਮੀਟਿੰਗਾਂ ਯਕੀਨੀ ਬਣਾਉਣ ਲਈ ਕਿਹਾ ਗਿਆ। ਇਸ ਮੌਕੇ ਤਹਿਸੀਲਦਾਰ ਮਹਿਲ ਕਲਾਂ ਸ੍ਰੀ ਸੁਖਬੀਰ ਸਿੰਘ, ਬੀ.ਡੀ.ਪੀ.ਓ. ਸ੍ਰੀ ਰਾਜਿੰਦਰ ਸਿੰਘ, ਬਲਾਕ ਮੈਨੇਜਰ ਸ੍ਰੀ ਸਨਵਿੰਦਰਪਾਲ ਸਿੰਘ, ਐੱਸ.ਡੀ.ਓ. ਵਾਟਰ ਸਪਲਾਈ ਸ੍ਰੀ ਜਤਿੰਦਰ ਸਿੰਘ, ਜੇ.ਈ. ਸ੍ਰੀ ਕੁਲਵਿੰਦਰ ਸਿੰਘ, ਜੇ. ਈ. ਸ੍ਰੀ ਵਰਿੰਦਰ ਸਿੰਘ ਅਤੇ ਖੇਤੀਬਾੜੀ ਵਿਭਾਗ ਤੋਂ ਸ੍ਰੀ ਕੁਲਵੀਰ ਸਿੰਘ ਏ.ਟੀ.ਐੱਮ. ਸਮੇਤ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦਿਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ-ਵਿ... ਅਗਲੀ ਖ਼ਬਰ ਬਸਪਾ ਆਗੂ ਕਰਮਜੀਤ ਸਿੰਘ ਜੱਸੀ ਨੂੰ ਸਦਮਾ, ਪਿਤਾ ਦਾ ਦਿਹਾਂਤ
Ad Position 24