ਆਰ. ਪੀ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸੋਫਟਬਾਲ ਮੁਕਾਬਲੇ ’ਚ ਚਾਂਦੀ ਦੇ ਤਗਮੇ ਜਿੱਤੇ
ਸ਼ਹਿਣਾ, 8 ਅਕਤੂਬਰ (ਸੁਰੇਸ਼ ਗੋਗੀ)-ਆਰ. ਪੀ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਸੋਫਟਬਾਲ ਮੁਕਾਬਲੇ ਵਿਚ ਭਾਗ ਲਿਆ।
ਸ਼ਹਿਣਾ, 8 ਅਕਤੂਬਰ (ਸੁਰੇਸ਼ ਗੋਗੀ)-ਆਰ.ਪੀ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਸੋਫਟਬਾਲ ਮੁਕਾਬਲੇ ਵਿਚ ਭਾਗ ਲਿਆ। ਜਿਸ ਵਿਚ ਸੰਸਥਾ ਦੀ ਅੰਡਰ-14 ਸੋਫਟਬਾਲ ਟੀਮ ਨੇ ਮੁਕਾਬਲੇ ਵਿਚ ਹਿੱਸਾ ਲਿਆ ਅਤੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸਕੂਲ ਦਾ ਨਾਮ ਰੌਸ਼ਨ ਕਰਦੇ ਹੋਏ ਚਾਂਦੀ ਦੇ ਤਗਮੇ ਹਾਸਲ ਕੀਤੇ। ਇਸ ਪ੍ਰਾਪਤੀ ’ਤੇ ਪ੍ਰਿੰਸੀਪਲ ਸ੍ਰੀ ਅਨੁਜ ਸ਼ਰਮਾ, ਵਾਈਸ ਪ੍ਰਿੰਸੀਪਲ ਸ੍ਰੀਮਤੀ ਗੁਰਪ੍ਰੀਤ ਕੌਰ ਸਿੱਧੂ, ਕੋਆਰਡੀਨੇਟਰ ਸ੍ਰੀਮਤੀ ਅੰਜੂ ਸ਼ਰਮਾ, ਸਕੂਲ ਸੋਫਟਬਾਲ ਕੋਚ ਗੁਰਲਾਲ ਸਿੰਘ ਨੇ ਜੇਤੂ ਖਿਡਾਰੀਆਂ ਤੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ।