08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਦੇ ਵਿਦਿਆਰਥੀਆਂ ਨੇ ਛੱਤਬੀੜ ਚਿੜੀਆਘਰ ਦਾ ਵਿੱਦਿਅਕ ਟੂਰ ਲਗਾਇਆ

ਹੰਡਿਆਇਆ, 8 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਦੇ ਚੌਥੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਛੱਤਬੀੜ ਚਿੜੀਆਘਰ ਦਾ ਵਿੱਦਿਅਕ ਟੂਰ ਲਗਾਇਆ ਗਿਆ। ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਜੰਗਲੀ ਜੀਵਾਂ, ਪੰਛੀਆਂ ਅਤੇ ਕੁਦਰਤੀ ਵਾਤਾਵਰਨ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ।

Ad Position 21
No active advertisement
ਅਜੀਤ ਡੈਸਕ 09-10-2026
ਹੰਡਿਆਇਆ, 8 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਦੇ ਚੌਥੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਛੱਤਬੀੜ ਚਿੜੀਆਘਰ ਦਾ ਵਿੱਦਿਅਕ ਟੂਰ ਲਗਾਇਆ ਗਿਆ। ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਜੰਗਲੀ ਜੀਵਾਂ, ਪੰਛੀਆਂ ਅਤੇ ਕੁਦਰਤੀ ਵਾਤਾਵਰਨ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ। ਵਿਦਿਆਰਥੀਆਂ ਨੇ ਚਿੜੀਆਘਰ ਵਿਚ ਵੱਖ-ਵੱਖ ਕਿਸਮਾਂ ਦੇ ਜਾਨਵਰਾਂ ਅਤੇ ਪੰਛੀਆਂ ਨੂੰ ਨੇੜਿਓਂ ਦੇਖਿਆ ਅਤੇ ਉਨ੍ਹਾਂ ਦੇ ਰਹਿਣ-ਸਹਿਣ, ਖਾਣ-ਪੀਣ ਅਤੇ ਜੀਵਨ-ਢੰਗ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਪ੍ਰਿੰਸੀਪਲ ਡਾ: ਰੁਪਿੰਦਰ ਕੌਰ ਬਾਜਵਾ ਨੇ ਕਿਹਾ ਕਿ ਅਜਿਹੇ ਵਿੱਦਿਅਕ ਟੂਰ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਵਿਚ ਕੁਦਰਤ ਅਤੇ ਜੀਵ-ਜੰਤੂਆਂ ਪ੍ਰਤੀ ਪਿਆਰ ਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੀਆਂ ਹਨ। ਇਸ ਮੌਕੇ ਸੰਸਥਾ ਦੇ ਫਾਉਂਡਰ ਕੁਲਵੰਤ ਸਿੰਘ ਬਾਜਵਾ, ਚੇਅਰਮੈਨ ਸੁਖਮੰਦਰ ਸਿੰਘ, ਐੱਮ.ਡੀ ਚਮਕੌਰ ਸਿੰਘ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਚੁੱਕਣ ਲਈ ਪੰਜਾਬ ਸਰਕਾਰ ਵਚਨਬੱਧ-ਵਿਧਾਇਕ ਪੰਡੋਰੀ ਅਗਲੀ ਖ਼ਬਰ ਆਰ. ਪੀ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸੋਫਟਬਾਲ ਮੁਕਾਬਲੇ ’ਚ ਚਾਂਦੀ ਦੇ ਤਗਮੇ ਜਿੱਤੇ
Ad Position 24