08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਚੁੱਕਣ ਲਈ ਪੰਜਾਬ ਸਰਕਾਰ ਵਚਨਬੱਧ-ਵਿਧਾਇਕ ਪੰਡੋਰੀ

ਮਹਿਲ ਕਲਾਂ, 8 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਭਰ ਅੰਦਰ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਨੂੰ ਮੰਡੀਆਂ ਵਿਚੋਂ ਬਿਨਾਂ ਕਿਸੇ ਖੱਜਲ-ਖ਼ੁਆਰੀ ਤੋਂ ਚੁੱਕਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਕੇਂਦਰੀ ਅਨਾਜ ਮੰਡੀ ਮਹਿਲ ਕਲਾਂ ਵਿਖੇ ਪਹੁੰਚ ਕੇ ਝੋਨੇ ਦੀ ਸਰਕਾਰੀ ਖ਼ਰੀਦ ਦੀ ਰਸਮੀ ਸ਼ੁਰੂਆਤ ਕਰਵਾਉਂਦਿਆਂ ਕੀਤਾ।

Ad Position 21
No active advertisement
ਅਨਾਜ ਮੰਡੀ ਮਹਿਲ ਕਲਾਂ ’ਚ ਝੋਨੇ ਦੀ ਖ਼ਰੀਦ ਸ਼ੁਰੂ 09-10-2026
ਮਹਿਲ ਕਲਾਂ, 8 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਭਰ ਅੰਦਰ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਨੂੰ ਮੰਡੀਆਂ ਵਿਚੋਂ ਬਿਨਾਂ ਕਿਸੇ ਖੱਜਲ-ਖ਼ੁਆਰੀ ਤੋਂ ਚੁੱਕਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਕੇਂਦਰੀ ਅਨਾਜ ਮੰਡੀ ਮਹਿਲ ਕਲਾਂ ਵਿਖੇ ਪਹੁੰਚ ਕੇ ਝੋਨੇ ਦੀ ਸਰਕਾਰੀ ਖ਼ਰੀਦ ਦੀ ਰਸਮੀ ਸ਼ੁਰੂਆਤ ਕਰਵਾਉਂਦਿਆਂ ਕੀਤਾ। ਇਸ ਮੌਕੇ ਕਿਸਾਨਾਂ ਅਤੇ ਆੜ੍ਹਤੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਸਾਰੇ ਖ਼ਰੀਦ ਕੇਂਦਰਾਂ ਵਿਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਫ਼ਸਲ ਦੀ ਬੋਲੀ ਲੱਗਣ ਉਪਰੰਤ ਕਿਸਾਨਾਂ ਨੂੰ ਨਿਰਧਾਰਿਤ ਸਮੇਂ ਅੰਦਰ ਤੁਰੰਤ ਅਦਾਇਗੀ ਯਕੀਨੀ ਬਣਾਈ ਜਾਵੇਗੀ। ਵਿਧਾਇਕ ਪੰਡੋਰੀ ਨੇ ਖ਼ਰੀਦ ਏਜੰਸੀਆਂ ਅਤੇ ਮਾਰਕੀਟ ਕਮੇਟੀ ਮਹਿਲ ਕਲਾਂ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਮੰਡੀਆਂ ਵਿਚ ਬਾਰਦਾਨੇ, ਲਿਫ਼ਟਿੰਗ, ਪੀਣ ਵਾਲੇ ਪਾਣੀ ਅਤੇ ਲਾਈਟਾਂ ਦੇ ਸੁਚੱਜੇ ਪ੍ਰਬੰਧ ਰੱਖੇ ਜਾਣ ਤਾਂ ਜੋ ਮੰਡੀਆਂ ’ਚ ਆਉਣ ਵਾਲੇ ਅੰਨਦਾਤੇ ਨੂੰ ਕੋਈ ਪ੍ਰੇਸ਼ਾਨੀ ਨਾ ਝੱਲਣੀ ਪਵੇ। ਇਸ ਮੌਕੇ ਚੇਅਰਮੈਨ ਪੁਨੀਤ ਮਾਨ, ਚੇਅਰਮੈਨ ਸੁਖਵਿੰਦਰ ਦਾਸ, ਚੇਅਰਮੈਨ ਗੁਰੀ ਔਲਖ, ਸਕੱਤਰ ਡੀਨਪਾਲ ਸਿੰਘ, ਇੰਸਪੈਕਟਰ ਜਸਪਿੰਦਰ ਸਿੰਘ, ਇੰਸਪੈਕਟਰ ਮਨੋਜ ਕੁਮਾਰ, ਮੰਡੀ ਸੁਪਰਵਾਈਜ਼ਰ ਰਾਜਦੀਪ ਸਿੰਘ ਬਰਨਾਲਾ, ਸੁਖਜਿੰਦਰ ਸਿੰਘ ਹੈਪੀ, ਮਨਜੀਤ ਸਿੰਘ ਸਹਿਜੜਾ, ਦਵਿੰਦਰ ਸਿੰਘ ਧਨੋਆ, ਹਰਤੇਜ ਸਿੰਘ ਠੁੱਲੀਵਾਲ, ਸਤੀਸ਼ ਕੁਮਾਰ ਬਾਂਸਲ, ਰਿੰਕੂ ਬਾਂਸਲ ਸਮੇਤ ਇਲਾਕੇ ਦੇ ਮੁਹਤਬਰ ਆਗੂ, ਆੜ੍ਹਤੀਏ ਅਤੇ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਲਾਭ ਸਿੰਘ ਉਗੋਕੇ ਨੇ ਮੌੜ ਨਾਭਾ ਵਿਖੇ ਲਿੰਕ ਸੜਕ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਦੇ ਵਿਦਿਆਰਥੀਆਂ ਨੇ ਛੱਤਬੀੜ ਚਿੜੀਆਘਰ ਦਾ ਵਿੱਦਿਅਕ ਟੂਰ ਲਗਾਇਆ
Ad Position 24