10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਲੋਕ ਸਭਾ ਮੈਂਬਰ ਮੀਤ ਹੇਅਰ ਵਲੋਂ ‘ਬਰਨਾਲਾ ਚੈਂਪੀਅਨ ਕੱਪ’ ਦਾ ਆਗਾਜ਼

ਬਰਨਾਲਾ, 9 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਦੇ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਵਿਚ ਮੌਕੇ ਦੇਣ ਅਤੇ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਲੋਕ ਸਭਾ ਮੈਂਬਰ ਸੰਗਰੂਰ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਅੱਜ ਬਰਨਾਲਾ ਚੈਂਪੀਅਨ ਕੱਪ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਉਲੰਪੀਅਨ ਅਵਨੀਤ ਕੌਰ ਸਿੱਧੂ, ਭਾਰਤੀ ਕ੍ਰਿਕਟ ਕਪਤਾਨ ਸ਼ੁਭਮਨ ਗਿੱਲ ਦੇ ਪਿਤਾ ਲਖਵਿੰਦਰ ਸਿੰਘ ਗਿੱਲ, ਐਸ.

Ad Position 21
No active advertisement
ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਉਲੰਪੀਅਨ ਅਵਨੀਤ ਸਿੱਧੂ ਤੇ ਸ਼ੁਭਮਨ ਗਿੱਲ ਦੇ ਪਿਤਾ ਨੇ ਖਿਡਾਰੀਆਂ ਦਾ ਵਧਾਇਆ ਹੌਸਲਾ 10-10-2026
ਬਰਨਾਲਾ, 9 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਦੇ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਵਿਚ ਮੌਕੇ ਦੇਣ ਅਤੇ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਲੋਕ ਸਭਾ ਮੈਂਬਰ ਸੰਗਰੂਰ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਅੱਜ ਬਰਨਾਲਾ ਚੈਂਪੀਅਨ ਕੱਪ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਉਲੰਪੀਅਨ ਅਵਨੀਤ ਕੌਰ ਸਿੱਧੂ, ਭਾਰਤੀ ਕ੍ਰਿਕਟ ਕਪਤਾਨ ਸ਼ੁਭਮਨ ਗਿੱਲ ਦੇ ਪਿਤਾ ਲਖਵਿੰਦਰ ਸਿੰਘ ਗਿੱਲ, ਐਸ.ਐਸ.ਪੀ. ਮੁਹੰਮਦ ਸਰਫ਼ਰਾਜ਼ ਆਲਮ ਸਮੇਤ ਸੰਗੀਤ ਤੇ ਫ਼ਿਲਮ ਜਗਤ ਤੋਂ ਕਰਮਜੀਤ ਅਨਮੋਲ, ਜਗਜੀਤ ਸੰਧੂ, ਨਿੰਜਾ, ਕੁਲਵਿੰਦਰ ਬਿੱਲਾ ਤੇ ਬੱਬਲ ਰਾਏ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਬਰਨਾਲਾ ਚੈਂਪੀਅਨ ਕੱਪ ਦੇ ਉਦਘਾਟਨੀ ਸਮਾਗਮ ਦੌਰਾਨ ਐਮ.ਪੀ. ਮੀਤ ਹੇਅਰ ਨੇ ਦੱਸਿਆ ਕਿ ਇਸ ਟੂਰਨਾਮੈਂਟ ਦੌਰਾਨ ਲੱਖਾਂ ਰੁਪਏ ਦੇ ਇਨਾਮ ਅਤੇ ਗ੍ਰਾਂਟਾਂ ਵੰਡੀਆਂ ਜਾਣਗੀਆਂ ਜਿਸ ਵਿਚ ਪਹਿਲਾ ਇਨਾਮ 3 ਲੱਖ ਰੁਪਏ, ਦੂਜਾ ਇਨਾਮ 1.5 ਲੱਖ ਰੁਪਏ, ਤੀਜਾ ਇਨਾਮ 1 ਲੱਖ ਰੁਪਏ ਅਤੇ ਚੌਥਾ ਇਨਾਮ 51 ਹਜ਼ਾਰ ਰੁਪਏ ਹੋਵੇਗਾ। ਇਸ ਦੇ ਨਾਲ ਹੀ ਪਹਿਲੇ ਸਥਾਨ ’ਤੇ ਰਹਿਣ ਵਾਲੀ ਟੀਮ ਦੇ ਸਬੰਧਿਤ ਵਾਰਡ ਜਾਂ ਗ੍ਰਾਮ ਪੰਚਾਇਤ ਨੂੰ 11 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ ਅਤੇ ਦੂਜੇ ਨੰਬਰ ’ਤੇ ਰਹਿਣ ਵਾਲੀ ਟੀਮ ਦੇ ਵਾਰਡ ਜਾਂ ਗ੍ਰਾਮ ਪੰਚਾਇਤ ਨੂੰ 6 ਲੱਖ ਰੁਪਏ ਦੀ ਗ੍ਰਾਂਟ ਐਮ.ਪੀ. ਲੈਡ ਫ਼ੰਡ ਵਿਚੋਂ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕ੍ਰਿਕਟ ਲੀਗ ਵਿਚ ਬਰਨਾਲਾ ਹਲਕੇ ਦੇ ਵਾਰਡਾਂ ਅਤੇ ਪਿੰਡਾਂ ਦੀਆਂ ਲਗਭਗ 90 ਟੀਮਾਂ ਭਾਗ ਲੈ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਮੈਚ ਬਰਨਾਲਾ ਹਲਕੇ ਦੇ 4 ਖੇਡ ਮੈਦਾਨਾਂ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ, ਖੇਡ ਗਰਾਊਂਡ ਕਰਮਗੜ੍ਹ, ਖੇਡ ਗਰਾਊਂਡ ਦਾਨਗੜ੍ਹ ਅਤੇ ਖੇਡ ਗਰਾਊਂਡ ਖੁੱਡੀ ਕਲਾਂ ਵਿਚ ਕਰਵਾਏ ਜਾ ਰਹੇ ਹਨ। ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਹਿੱਸਾ ਲੈਣ ਆਏ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਕਿਹਾ ਕਿ ਖੇਡਾਂ ਵਿਚ ਅਨੁਸ਼ਾਸਨ ਦਾ ਹੋਣਾ ਬਹੁਤ ਜ਼ਰੂਰੀ ਹੈ। ਅਨੁਸ਼ਾਸਨ ਵਿਚ ਰਹਿ ਕੇ ਹੀ ਖਿਡਾਰੀ ਆਪਣੇ ਟੀਚੇ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਜਵਾਨੀ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣ ਲਈ ਬਾਖ਼ੂਬੀ ਆਪਣਾ ਕੰਮ ਕਰ ਰਹੀ ਹੈ, ਉੱਥੇ ਸਾਨੂੰ ਵੀ ਆਪਣੇ ਨਾਲ ਦੇ ਸਾਥੀਆਂ ਦਾ ਧਿਆਨ ਰੱਖਣਾ ਚਾਹੀਦਾ ਹੈ ਤਾਂ ਕਿ ਉਹ ਗ਼ਲਤ ਸੰਗਤ ਦਾ ਸ਼ਿਕਾਰ ਨਾ ਹੋਵੇ। ਇਸ ਮੌਕੇ ਨਗਰ ਨਿਗਮ ਬਰਨਾਲਾ ਦੇ ਮੇਅਰ ਹਸਨਪ੍ਰੀਤ ਭਾਰਦਵਾਜ, ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ, ਮਾਰਕੀਟ ਕਮੇਟੀ ਬਰਨਾਲਾ ਦੇ ਚੇਅਰਮੈਨ ਜਸਵਿੰਦਰ ਸਿੰਘ ਸੰਘੇੜਾ, ਮਾਰਕੀਟ ਕਮੇਟੀ ਧਨੌਲਾ ਦੇ ਚੇਅਰਮੈਨ ਗੁਰਜੋਤ ਸਿੰਘ ਭੱਠਲਾਂ, ਬਲਾਕ ਸੰਮਤੀ ਦੇ ਚੇਅਰਮੈਨ ਜਗਦੇਵ ਮਾਨ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਕੁਲਵੰਤ ਸਿੰਘ ਕੀਤੂ ਨੇ ਕੀਤੀ ਪ੍ਰੈੱਸ ਕਾਨਫ਼ਰੰਸ ਪੀੜਤ ਪਰਿਵਾਰਾਂ ਨੇ ਮ੍ਰਿਤਕਾਂ ਦੀਆਂ ਫ਼ੋਟ... ਅਗਲੀ ਖ਼ਬਰ ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਮੁੱਕੇਬਾਜ਼ੀ ਮੁਕਾਬਲਿਆਂ ਵਿਚ ਤਗਮੇ ਜਿੱਤੇ
Ad Position 24