10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਪਿੰਡ ਪੱਖੋ ਕਲਾਂ ਵਿਖੇ ਘਰ ਦਾ ਸਾਮਾਨ ਚੋਰੀ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ

ਰੂੜੇਕੇ ਕਲਾਂ, 9 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਪੱਖੋ ਕਲਾਂ ਵਿਖੇ ਇਕ ਘਰ ਵਿਚੋਂ ਸਮਾਨ ਚੋਰੀ ਕਰਨ ਵਾਲਿਆਂ ਅਤੇ ਨਾਜਾਇਜ਼ ਕੁੱਟਮਾਰ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰ ਕੇ ਗ੍ਰਿਫ਼ਤਾਰ ਕਰਨ ਦੀ ਮੰਗ ਕਰਦਿਆਂ ਨਵਜੋਤ ਕੌਰ, ਗੁਰਮੇਲ ਸਿੰਘ, ਅਮਰਜੀਤ ਕੌਰ, ਨਾਜਰ ਸਿੰਘ, ਲਾਭ ਸਿੰਘ, ਸੇਵਕ ਸਿੰਘ, ਸਤਨਾਮ ਸਿੰਘ, ਰੂਪ ਸਿੰਘ, ਅਵਤਾਰ ਸਿੰਘ, ਕੁਲਵੀਰ ਸਿੰਘ, ਕੌਰ ਸਿੰਘ, ਕਿੰਦਾ ਸਿੰਘ, ਜੀਤ ਸਿੰਘ ਆਦਿ ਨੇ ਦੱਸਿਆ ਕਿ ਪਿਛਲੇ ਦਿਨੀਂ ਬਜ਼ੁਰਗ ਗੁਰਚਰਨ ਸਿੰਘ ਦੀ ਉਸ ਦੀ ਨੂੰਹ ਤੇ ਪੋਤਰਿਆਂ ਵਲੋਂ ਨਾਜਾਇਜ਼ ਕੁੱਟਮਾਰ ਕੀਤੀ ਗਈ ਤੇ ਸਾਡੇ ਘਰ ਦੇ ਜਿੰਦਰੇ ਤੋੜ ਕੇ ਧੱਕੇਸ਼ਾਹੀ ਘਰ ਵਿਚ ਕਬਜ਼ਾ ਕਰ ਕੇ ਬੈਠ ਗਏ ਤੇ ਜਾਂਦੇ ਸਮੇਂ ਸਾਡੇ ਘਰ ਦਾ ਕੀਮਤੀ ਸਮਾਨ ਚੋਰੀ ਕਰ ਕੇ ਲੈ ਗਏ ਹਨ ਜਿਸ ਸਬੰਧੀ ਕਿ ਅਸੀਂ ਪੁਲਿਸ ਥਾਣਾ ਰੂੜੇਕੇ ਕਲਾਂ ਵਿਖੇ ਇਤਲਾਹ ਦਿੱਤੀ ਸੀ। ਇਕੱਤਰ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰ ਕੇ ਗ੍ਰਿਫ਼ਤਾਰ ਕੀਤਾ ਜਾਵੇ।

Ad Position 21
No active advertisement
ਅਜੀਤ ਡੈਸਕ 10-10-2026
ਰੂੜੇਕੇ ਕਲਾਂ, 9 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਪੱਖੋ ਕਲਾਂ ਵਿਖੇ ਇਕ ਘਰ ਵਿਚੋਂ ਸਮਾਨ ਚੋਰੀ ਕਰਨ ਵਾਲਿਆਂ ਅਤੇ ਨਾਜਾਇਜ਼ ਕੁੱਟਮਾਰ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰ ਕੇ ਗ੍ਰਿਫ਼ਤਾਰ ਕਰਨ ਦੀ ਮੰਗ ਕਰਦਿਆਂ ਨਵਜੋਤ ਕੌਰ, ਗੁਰਮੇਲ ਸਿੰਘ, ਅਮਰਜੀਤ ਕੌਰ, ਨਾਜਰ ਸਿੰਘ, ਲਾਭ ਸਿੰਘ, ਸੇਵਕ ਸਿੰਘ, ਸਤਨਾਮ ਸਿੰਘ, ਰੂਪ ਸਿੰਘ, ਅਵਤਾਰ ਸਿੰਘ, ਕੁਲਵੀਰ ਸਿੰਘ, ਕੌਰ ਸਿੰਘ, ਕਿੰਦਾ ਸਿੰਘ, ਜੀਤ ਸਿੰਘ ਆਦਿ ਨੇ ਦੱਸਿਆ ਕਿ ਪਿਛਲੇ ਦਿਨੀਂ ਬਜ਼ੁਰਗ ਗੁਰਚਰਨ ਸਿੰਘ ਦੀ ਉਸ ਦੀ ਨੂੰਹ ਤੇ ਪੋਤਰਿਆਂ ਵਲੋਂ ਨਾਜਾਇਜ਼ ਕੁੱਟਮਾਰ ਕੀਤੀ ਗਈ ਤੇ ਸਾਡੇ ਘਰ ਦੇ ਜਿੰਦਰੇ ਤੋੜ ਕੇ ਧੱਕੇਸ਼ਾਹੀ ਘਰ ਵਿਚ ਕਬਜ਼ਾ ਕਰ ਕੇ ਬੈਠ ਗਏ ਤੇ ਜਾਂਦੇ ਸਮੇਂ ਸਾਡੇ ਘਰ ਦਾ ਕੀਮਤੀ ਸਮਾਨ ਚੋਰੀ ਕਰ ਕੇ ਲੈ ਗਏ ਹਨ ਜਿਸ ਸਬੰਧੀ ਕਿ ਅਸੀਂ ਪੁਲਿਸ ਥਾਣਾ ਰੂੜੇਕੇ ਕਲਾਂ ਵਿਖੇ ਇਤਲਾਹ ਦਿੱਤੀ ਸੀ। ਇਕੱਤਰ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰ ਕੇ ਗ੍ਰਿਫ਼ਤਾਰ ਕੀਤਾ ਜਾਵੇ। ਪੀੜ੍ਹਤ ਪਰਿਵਾਰ ਦੇ ਖ਼ਿਲਾਫ਼ ਪਹਿਲਾਂ ਦਰਜ ਕੀਤਾ ਗਿਆ ਝੂਠਾ ਮਾਮਲਾ ਰੱਦ ਕੀਤਾ ਜਾਵੇ। ਜੇਕਰ ਪੀੜ੍ਹਤ ਪਰਿਵਾਰ ਨੂੰ ਇਨਸਾਫ਼ ਨਾ ਮਿਲਿਆ ਤਾਂ ਪਿੰਡ ਵਾਸੀਆਂ ਤੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਸਤਨਾਮ ਸਿੰਘ, ਰਾਜਵੀਰ ਕੌਰ, ਸੀਰਾ ਕੌਰ, ਲਾਡੀ ਸਿੰਘ, ਗੁਰਬਖਸੀਸ ਸਿੰਘ, ਸੱਤਾ ਸਿੰਘ, ਸੰਦੀਪ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੀ.ਜੀ.ਐਸ. ਸਕੂਲ ਵਿਖੇ ‘ਦਿਮਾਗਾਂ ਦੀ ਜੰਗ’ ਦੇ ਬੈਨਰ ਹੇਠ ਕਰਵਾਇਆ ਗਿਆ ਤੀਜਾ ਕੁਇਜ਼ ਮੁਕਾਬਲਾ ਸਮਾਗਮ ਵਿਦਿਆਰਥੀਆਂ ਨੂੰ... ਅਗਲੀ ਖ਼ਬਰ ਪਿੰਡ ਕੁਰੜ ਵਿਖੇ ਸੰਸਦ ਮੈਂਬਰ ਮੀਤ ਹੇਅਰ ਨੇ ਕੀਤਾ ਮੁੱਖ ਮੰਤਰੀ ਖੇਡ ਗਰਾਊਂਡ ਦਾ ਉਦਘਾਟਨ
Ad Position 24