10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਲਾਇਨਜ਼ ਕਲੱਬ ਬਰਨਾਲਾ ਸੁਪਰੀਮ ਵਲੋਂ ਵਿਸ਼ਾਲ ਮੁਫ਼ਤ ਮੈਗਾ ਮੈਡੀਕਲ ਕੈਂਪ 11 ਨੂੰ ਮਾਰਕੀਟ ਕਮੇਟੀ ਮਹਿਲ ਕਲਾਂ ਵਲੋਂ ਆੜ੍ਹਤੀਆਂ ਨੂੰ ਅਨਾਜ ਮੰਡੀ ਦੇ ਫੜ੍ਹਾਂ ਦੀ ਵੰਡ

ਬਰਨਾਲਾ, 9 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਲਾਇਨਜ਼ ਕਲੱਬ ਬਰਨਾਲਾ ਸੁਪਰੀਮ ਅਤੇ ਬੀ. ਐਮ.

Ad Position 21
No active advertisement
ਸ੍ਰੀ ਸ਼ਿਵ ਸਿੰਗਲਾ 10-10-2026
ਬਰਨਾਲਾ, 9 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਲਾਇਨਜ਼ ਕਲੱਬ ਬਰਨਾਲਾ ਸੁਪਰੀਮ ਅਤੇ ਬੀ.ਐਮ.ਸੀ. ਸੁਪਰਸਪੈਸ਼ਲਿਟੀ ਹਸਪਤਾਲ ਬਰਨਾਲਾ ਦੇ ਸਾਂਝੇ ਉਪਰਾਲੇ ਨਾਲ ਮਿਤੀ 11 ਅਕਤੂਬਰ ਦਿਨ ਐਤਵਾਰ ਨੂੰ ਵਿਸ਼ਾਲ ਮੁਫ਼ਤ ਮੈਗਾ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ। ਸਵਰਗੀ ਸ਼੍ਰੀਮਤੀ ਨਿਰਮਲਾ ਦੇਵੀ ਜੀ ਦੀ ਨਿੱਘੀ ਯਾਦ ਵਿਚ ਕਰਵਾਏ ਜਾ ਰਹੇ ਇਸ ਕੈਂਪ ਵਿਚ ਲਾਇਨਜ਼ ਇੰਟਰਨੈਸ਼ਨਲ ਡਿਸਟ੍ਰਿਕਟ 321-ਐਫ. ਦੇ ਡਿਸਟ੍ਰਿਕਟ ਗਵਰਨਰ ਲਾਇਨ ਅਜੇ ਗੋਇਲ ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਇਹ ਕੈਂਪ ਬੀ.ਐਮ.ਸੀ. ਹਸਪਤਾਲ, ਹੰਡਿਆਇਆ ਰੋਡ, ਬਰਨਾਲਾ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਲਾਇਨ ਸ਼ਿਵ ਸਿੰਗਲਾ ਨੇ ਦੱਸਿਆ ਕਿ ਕੈਂਪ ਵਿਚ ਦਿਲ ਦੇ ਰੋਗਾਂ ਦੇ ਮਾਹਿਰ ਡਾ: ਪੰਕਜ ਗੋਇਲ, ਦਿਮਾਗ਼ ਅਤੇ ਰੀੜ੍ਹ ਦੀ ਹੱਡੀ ਦੇ ਰੋਗਾਂ ਦੇ ਮਾਹਿਰ ਡਾ: ਮਨੀਸ਼ ਸ਼ਰਮਾ, ਪੇਟ ਅਤੇ ਜਿਗਰ ਦੇ ਰੋਗਾਂ ਦੇ ਮਾਹਿਰ ਡਾ: ਸੁਬੀਰ ਅਗਰਵਾਲ, ਗੁਰਦਿਆਂ ਅਤੇ ਪਿਸ਼ਾਬ ਸਬੰਧੀ ਰੋਗਾਂ ਦੇ ਮਾਹਿਰ ਡਾ: ਜਗਦੀਪ ਸਿੰਘ, ਨਸਾਂ ਅਤੇ ਲੈਪਰੋਸਕੋਪਿਕ ਸਰਜਰੀ ਦੇ ਮਾਹਿਰ ਡਾ: ਵਿਕਾਸ ਗੁਪਤਾ ਅਤੇ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾ: ਭਾਵਨਾ ਗੁਪਤਾ ਸਮੇਤ 12 ਤੋਂ ਵੱਧ ਮਾਹਿਰ ਡਾਕਟਰ ਆਪਣੀਆਂ ਸੇਵਾਵਾਂ ਦੇਣਗੇ। ਇਸ ਤੋਂ ਇਲਾਵਾ ਮੂੰਹ ਅਤੇ ਦੰਦਾਂ ਦੀ ਸਰਜਰੀ, ਔਰਤਾਂ ਅਤੇ ਪ੍ਰਸੂਤੀ ਰੋਗਾਂ, ਛਾਤੀ ਅਤੇ ਸਾਹ ਦੀਆਂ ਬਿਮਾਰੀਆਂ , ਹੱਡੀਆਂ ਅਤੇ ਜੋੜਾਂ ਦੇ ਰੋਗਾਂ ਸਮੇਤ ਹੋਰ ਕਈ ਬਿਮਾਰੀਆਂ ਦੇ ਮਾਹਿਰ ਡਾਕਟਰ ਵੀ ਮਰੀਜ਼ਾਂ ਦੀ ਜਾਂਚ ਕਰਨਗੇ। ਕੈਂਪ ਦੌਰਾਨ ਟੈਸਟ ਵੀ ਬਿਲਕੁਲ ਮੁਫ਼ਤ ਕੀਤੇ ਜਾਣਗੇ ਅਤੇ ਮਰੀਜ਼ਾਂ ਨੂੰ ਡਾਕਟਰਾਂ ਦੀ ਸਲਾਹ ਅਨੁਸਾਰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ।
Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਪੰਜਾਬ ਏਟਕ ਦੀ ਮੀਟਿੰਗ ਹੋਈ ਸੰਗਰੂਰ ਵਿਖੇ ਮਹਾਂ ਰੈਲੀ 10 ਨੂੰ ਅਗਲੀ ਖ਼ਬਰ ਬੀ.ਜੀ.ਐਸ. ਸਕੂਲ ਵਿਖੇ ‘ਦਿਮਾਗਾਂ ਦੀ ਜੰਗ’ ਦੇ ਬੈਨਰ ਹੇਠ ਕਰਵਾਇਆ ਗਿਆ ਤੀਜਾ ਕੁਇਜ਼ ਮੁਕਾਬਲਾ ਸਮਾਗਮ ਵਿਦਿਆਰਥੀਆਂ ਨੂੰ...
Ad Position 24