09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

40 ਪਾਬੰਦੀਸ਼ੁਦਾ ਗੋਲੀਆਂ ਸਣੇ ਇੱਕ ਵਿਅਕਤੀ ਕਾਬੂ

ਤਪਾ ਮੰਡੀ, 9 ਅਕਤੂਬਰ (ਪ੍ਰਵੀਨ ਗਰਗ)-ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 40 ਪਾਬੰਦੀਸ਼ੁਦਾ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.

Ad Position 21
No active advertisement
ਤਪਾ ਪੁਲਿਸ ਵਲੋਂ ਕਾਬੂ ਕੀਤਾ ਗਿਆ ਦੋਸ਼ੀ ਪੁਲਿਸ ਪਾਰਟੀ ਨਾਲ। ਤਸਵੀਰ : ਪ੍ਰਵੀਨ ਗਰਗ 10-10-2026
ਤਪਾ ਮੰਡੀ, 9 ਅਕਤੂਬਰ (ਪ੍ਰਵੀਨ ਗਰਗ)-ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 40 ਪਾਬੰਦੀਸ਼ੁਦਾ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਤਪਾ ਜਸਕਰਨ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਤਪਾ ਪੁਲਿਸ ਦੇ ਸਹਾਇਕ ਥਾਣੇਦਾਰ ਅਮਨਦੀਪ ਸਿੰਘ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਹਾਈਟੈੱਕ ਨਾਕੇ ’ਤੇ ਮੌਜੂਦ ਸਨ ਤਾਂ ਪੁਲਿਸ ਪਾਸ ਮੁਖ਼ਬਰ ਖ਼ਾਸ ਨੇ ਆ ਕੇ ਗੁਪਤ ਸੂਚਨਾ ਦਿੱਤੀ ਕਿ ਦੋਸ਼ੀ ਅਨਮੋਲ ਸਿੰਘ ਉਰਫ ਮੋਨਾ ਪੁੱਤਰ ਹਾਕਮ ਸਿੰਘ ਵਾਸੀ ਮਹਿਤਾ ਜੋ ਬਾਹਰੋਂ ਸਸਤੇ ਭਾਅ ਪਰ ਨਸ਼ੀਲੀਆਂ ਗੋਲੀਆਂ ਲਿਆ ਕੇ ਤਪਾ ਸ਼ਹਿਰ ਅਤੇ ਆਸ ਪਾਸ ਦੇ ਪਿੰਡਾਂ ਵਿਚ ਤੁਰ ਫਿਰ ਕੇ ਵੇਚਣ ਦਾ ਆਦੀ ਹੈ। ਜੋ ਅੱਜ ਵੀ ਮਾਤਾ ਦਾਤੀ ਰੋਡ ’ਤੇ ਗੋਲੀਆਂ ਵੇਚਣ ਦੀ ਤਾਕ ਵਿਚ ਹੈ। ਜੇਕਰ ਉਸ ਦੀ ਤਲਾਸ਼ ਕੀਤੀ ਜਾਵੇ ਤਾਂ ਸਫਲਤਾ ਹੱਥ ਲੱਗ ਸਕਦੀ ਹੈ। ਜਿਸ ’ਤੇ ਪੁਲਿਸ ਨੇ ਤੁਰੰਤ ਹਰਕਤ ’ਚ ਆਉਂਦਿਆਂ ਰੇਡ ਕਰ ਕੇ ਦੋਸ਼ੀ ਨੂੰ 40 ਪਾਬੰਦੀਸ਼ੁਦਾ ਗੋਲੀਆਂ ਸਣੇ ਕਾਬੂ ਕੀਤਾ। ਪੁਲਿਸ ਨੇ ਉਕਤ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਮਿੱਟੀ ਫਾਊਂਡੇਸ਼ਨ ਵਲੋਂ ਐਨਕਾਂ ਲਗਾਉਣ ਦਾ ਮੁਫ਼ਤ ਕੈਂਪ 11 ਨੂੰ ਅਗਲੀ ਖ਼ਬਰ ਸ੍ਰੀ ਸਨਾਤਨ ਧਰਮ ਮਹਾਂਵੀਰ ਦਲ ਪੰਜਾਬ ਵਲੋਂ ਸ਼ਹਿਰ ਅੰਦਰ ਝੰਡਾ ਯਾਤਰਾ ਕੱਢੀ
Ad Position 24