09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਇੰਡੀਆ ਗੱਠਜੋੜ ਨਾਲ ਸਬੰਧਿਤ ਪਾਰਟੀਆਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਧਰਨਾ

ਬਰਨਾਲਾ, 9 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਇੰਡੀਆ ਗੱਠਜੋੜ ਦੇ ਸੱਦੇ ’ਤੇ ਵੱਖ-ਵੱਖ ਪਾਰਟੀਆਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਵਿਖੇ ਰੋਸ ਧਰਨਾ ਦਿੱਤਾ ਗਿਆ ਉਪਰੰਤ ਕੇਂਦਰ ਦੀ ਮੋਦੀ ਸਰਕਾਰ ਅਤੇ ਚੋਣ ਕਮਿਸ਼ਨ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਪ੍ਰਦਰਸ਼ਨ ਦੀ ਅਗਵਾਈ ਸੀ.

Ad Position 21
No active advertisement
ਮੋਦੀ ਸਰਕਾਰ ਅਤੇ ਚੋਣ ਕਮਿਸ਼ਨ ਦਾ ਪੁਤਲਾ ਫੂਕਿਆ 10-10-2026
ਬਰਨਾਲਾ, 9 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਇੰਡੀਆ ਗੱਠਜੋੜ ਦੇ ਸੱਦੇ ’ਤੇ ਵੱਖ-ਵੱਖ ਪਾਰਟੀਆਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਵਿਖੇ ਰੋਸ ਧਰਨਾ ਦਿੱਤਾ ਗਿਆ ਉਪਰੰਤ ਕੇਂਦਰ ਦੀ ਮੋਦੀ ਸਰਕਾਰ ਅਤੇ ਚੋਣ ਕਮਿਸ਼ਨ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਪ੍ਰਦਰਸ਼ਨ ਦੀ ਅਗਵਾਈ ਸੀ.ਪੀ .ਆਈ. ਦੇ ਸਾਥੀ ਜੁਗਰਾਜ ਰਾਮਾ, ਲਿਬਰੇਸ਼ਨ ਦੇ ਸ਼ਿੰਦਰ ਕੌਰ ਹਰੀਗੜ੍ਹ, ਕਾਂਗਰਸ ਦੇ ਮਹੇਸ਼ ਕੁਮਾਰ ਲੋਟਾ ਅਤੇ ਸੀ.ਪੀ.ਆਈ. (ਐੱਮ.) ਦੇ ਕਾਮਰੇਡ ਰਾਜਿੰਦਰ ਸਿੰਘ ਕਾਹਨੇਕੇ ਨੇ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਸੀ.ਪੀ.ਆਈ. (ਐੱਮ.) ਦੇ ਮੁਕੰਦ ਸਿੰਘ ਬਰਨਾਲਾ, ਸੀ.ਪੀ.ਆਈ. ਦੇ ਖੁਸ਼ੀਆ ਸਿੰਘ ਅਤੇ ਸੀ.ਪੀ.ਆਈ. (ਐੱਮ.ਐੱਲ.) ਲਿਬਰੇਸ਼ਨ ਦੇ ਕਾਮਰੇਡ ਗੁਰਪ੍ਰੀਤ ਰੂੜੇਕੇ ਨੇ ਕਿਹਾ ਕਿ ਚੋਣ ਕਮਿਸ਼ਨ ਦੀ ਸੁਤੰਤਰਤਾ ਅਤੇ ਨਿਰਪੱਖਤਾ ਨੂੰ ਯਕੀਨੀ ਬਣਾਉਣਾ ਜਮਹੂਰੀਅਤ ਦੀ ਰਾਖੀ ਲਈ ਬੇਹੱਦ ਜ਼ਰੂਰੀ ਹੈ। ਆਗੂਆਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਤੁਰੰਤ ਅਹੁਦੇ ਤੋਂ ਹਟਾਉਣ ਅਤੇ ਉਨ੍ਹਾਂ ਖ਼ਿਲਾਫ਼ ਪਰਚਾ ਦਰਜ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦੀ ਪ੍ਰਕਿਰਿਆ ਤੁਰੰਤ ਰੋਕੀ ਜਾਵੇ। ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੀ ਜਾ ਰਹੀ ਇਸ ਪ੍ਰਕਿਰਿਆ ਨੂੰ ਰੱਦ ਕਰ ਕੇ ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਚੋਣਾਂ ਕਰਵਾਈਆਂ ਜਾਣ, ਤਾਂ ਜੋ ਕਿਸੇ ਵੀ ਯੋਗ ਵੋਟਰ ਨੂੰ ਆਪਣੇ ਵੋਟ ਦੇ ਹੱਕ ਤੋਂ ਵਾਂਝਾ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਵਿਚੋਂ ਯੋਗ ਵੋਟਰਾਂ ਦੇ ਨਾਂ ਗ਼ਲਤੀ ਨਾਲ ਕੱਟੇ ਜਾਣ ਦੀ ਸੰਭਾਵਨਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਹਰ ਨਾਗਰਿਕ ਦੇ ਵੋਟ ਦੇ ਹੱਕ ਦੀ ਰਾਖੀ ਕਰਨਾ ਚੋਣ ਕਮਿਸ਼ਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਮੰਗ ਕੀਤੀ ਕਿ ਵੋਟਰ ਸੂਚੀਆਂ ਵਿਚੋਂ ਕੱਟੇ ਗਏ ਯੋਗ ਵੋਟਰਾਂ ਦੇ ਨਾਂ ਮੁੜ ਦਰਜ ਕੀਤੇ ਜਾਣ ਅਤੇ ਚੋਣ ਕਮਿਸ਼ਨ ਦੀ ਸੁਤੰਤਰ ਤੇ ਜਮਹੂਰੀ ਕਾਰਜਪ੍ਰਣਾਲੀ ਬਹਾਲ ਕੀਤੀ ਜਾਵੇ। ਇਸ ਤੋਂ ਇਲਾਵਾ ਆਗੂਆਂ ਨੇ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਦੀ ਮੌਜੂਦਾ ਪ੍ਰਣਾਲੀ ਵਿਚ ਤਬਦੀਲੀ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਨਿਯੁਕਤੀ ਪ੍ਰਕਿਰਿਆ ਅਜਿਹੀ ਹੋਣੀ ਚਾਹੀਦੀ ਹੈ, ਜਿਸ ਨਾਲ ਚੋਣ ਕਮਿਸ਼ਨ ਦੀ ਨਿਰਪੱਖਤਾ ਅਤੇ ਖ਼ੁਦਮੁਖ਼ਤਿਆਰੀ ’ਤੇ ਲੋਕਾਂ ਦਾ ਭਰੋਸਾ ਕਾਇਮ ਰਹੇ। ਇਸ ਮੌਕੇ ਸਰਵਨ ਸਿੰਘ ਜੰਗੀਆਣਾ, ਬਿਹਾਰੀ ਲਾਲ, ਪਰਮਜੀਤ ਕੌਰ ਗੁੰਮਟੀ, ਹਾਕਮ ਸਿੰਘ ਭੁੱਲਰ, ਸੁਖਜੰਟ ਸਿੰਘ, ਜਸਮੇਲ ਸਿੰਘ ਡੈਅਰੀਵਾਲਾ, ਰਾਜਵਿੰਦਰ ਸਿੰਘ ਸ਼ੀਤਲ ਸਮੇਤ ਵੱਡੀ ਗਿਣਤੀ ਵਿਚ ਗੱਠਜੋੜ ਨਾਲ ਸਬੰਧਿਤ ਵੱਖ-ਵੱਖ ਪਾਰਟੀਆਂ ਦੇ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਆਗੂਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਕੇ ਨਾਅਰੇਬਾਜ਼ੀ ਕੀਤੀ ਅਗਲੀ ਖ਼ਬਰ ਪਿੰਡ ਦੀਪਗੜ੍ਹ ਦੇ ਘਰਾਂ ਅੰਦਰ ਵਾਟਰ ਸਪਲਾਈ ਨਾ ਪਹੁੰਚਣ ਕਾਰਨ ਲੋਕ ਪ੍ਰੇਸ਼ਾਨ -ਮੁਨਿਆਦ ਪੁਗਾ ਚੁੱਕੀ ਟੈਂਕੀ ਨਵੀਂ ਬਣਾਉਣ...
Ad Position 24