11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਅਰਦਾਸ ਸਮਾਗਮ ਲਈ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦਾ ਵੱਡਾ ਜਥਾ ਹੋਇਆ ਰਵਾਨਾ

ਬਰਨਾਲਾ, 10 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠਲੀਆਂ ਕੁੱਝ ਸਰਾਵਾਂ ਵਿਚ ਪਿਛਲੇ ਦਿਨੀਂ ਹੋਏ ਕਥਿਤ ਅਨੈਤਿਕ ਕਾਰਜ ਦੇ ਸਬੰਧ ਵਿਚ ਸਿੱਖ ਸੰਸਥਾਵਾਂ ਦੇ ਆਗੂਆਂ ਨੂੰ ਸੁਮੱਤ ਬਖ਼ਸ਼ੇ ਜਾਣ ਸਬੰਧੀ ਗੁਰਧਾਮਾਂ ਵਿਖੇ ਆਰੰਭੀ ਗਈ ਅਰਦਾਸ ਸਮਾਗਮਾਂ ਦੀ ਲੜੀ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂਆਂ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਅਰਦਾਸ ਕੀਤੀ ਗਈ। ਇਸ ਅਰਦਾਸ ਸਮਾਗਮ ਵਿਚ ਸ਼ਾਮਿਲ ਹੋਣ ਲਈ ਜ਼ਿਲ੍ਹਾ ਬਰਨਾਲਾ ਤੋਂ ਵੀ ਆਗੂਆਂ ਤੇ ਵਰਕਰਾਂ ਦਾ ਵੱਡਾ ਜਥਾ ਰਵਾਨਾ ਹੋਇਆ।

Ad Position 21
No active advertisement
ਅਜੀਤ ਡੈਸਕ 11-10-2026
ਬਰਨਾਲਾ, 10 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠਲੀਆਂ ਕੁੱਝ ਸਰਾਵਾਂ ਵਿਚ ਪਿਛਲੇ ਦਿਨੀਂ ਹੋਏ ਕਥਿਤ ਅਨੈਤਿਕ ਕਾਰਜ ਦੇ ਸਬੰਧ ਵਿਚ ਸਿੱਖ ਸੰਸਥਾਵਾਂ ਦੇ ਆਗੂਆਂ ਨੂੰ ਸੁਮੱਤ ਬਖ਼ਸ਼ੇ ਜਾਣ ਸਬੰਧੀ ਗੁਰਧਾਮਾਂ ਵਿਖੇ ਆਰੰਭੀ ਗਈ ਅਰਦਾਸ ਸਮਾਗਮਾਂ ਦੀ ਲੜੀ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂਆਂ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਅਰਦਾਸ ਕੀਤੀ ਗਈ। ਇਸ ਅਰਦਾਸ ਸਮਾਗਮ ਵਿਚ ਸ਼ਾਮਿਲ ਹੋਣ ਲਈ ਜ਼ਿਲ੍ਹਾ ਬਰਨਾਲਾ ਤੋਂ ਵੀ ਆਗੂਆਂ ਤੇ ਵਰਕਰਾਂ ਦਾ ਵੱਡਾ ਜਥਾ ਰਵਾਨਾ ਹੋਇਆ। ਰਵਾਨਾ ਹੋਣ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਰਵਿੰਦਰ ਸਿੰਘ ਰੰਮੀ ਢਿੱਲੋਂ ਨੇ ਕਿਹਾ ਕਿ ਪਿਛਲੇ ਦਿਨੀਂ ਸ੍ਰੀ ਅਨੰਦਪੁਰ ਸਾਹਿਬ ਦੀਆਂ ਸਰਾਵਾਂ ਵਿਚ ਵਾਪਰੇ ਕਥਿਤ ਅਨੈਤਿਕ ਕਾਰਜ ਕਾਰਨ ਹਰ ਸਿੱਖ ਨੂੰ ਮਹਿਸੂਸ ਹੋ ਰਿਹਾ ਹੈ ਕਿ ਸਿੱਖ ਸੰਸਥਾਵਾਂ ਵਿਚ ਵੱਡਾ ਨਿਘਾਰ ਆ ਗਿਆ ਹੈ ਅਤੇ ਇਸੇ ਕਾਰਨ ਪਾਰਟੀ ਵਲੋਂ ਗੁਰੂਧਾਮਾਂ ਵਿਚ ਅਰਦਾਸ ਕੀਤੀ ਜਾ ਰਹੀ ਹੈ ਕਿ ਵਾਹਿਗੁਰੂ ਸਿੱਖ ਸੰਸਥਾਵਾਂ ਦੇ ਮੁਖੀਆਂ ਨੂੰ ਸਮੁੱਤ ਬਖ਼ਸ਼ੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਤਰਨਜੀਤ ਸਿੰਘ ਦੁੱਗਲ, ਸੀਨੀਅਰ ਆਗੂ ਅਜੈਬ ਸਿੰਘ ਸਿੱਧੂ, ਗੁਰਜੀਤ ਸਿੰਘ ਖੁੱਡੀ, ਜਗਰਾਜ ਸਿੰਘ ਰਾਜਾ ਬੀਹਲਾ, ਹਰਦੇਵ ਸਿੰਘ ਕੁਰੜ, ਹਰਪ੍ਰੀਤ ਸਿੰਘ ਰਾਜੀਆ, ਸ਼ਿੰਗਾਰਾ ਸਿੰਘ, ਬਿੰਦਰ ਸਿੰਘ ਰਾਜੀਆ, ਸੁਖਦੇਵ ਸਿੰਘ ਰਾਜੀਆ, ਬਹਾਦਰ ਸਿੰਘ ਰੂੜੇਕੇ, ਗੁਰਜੀਤ ਸਿੰਘ ਖੰਨਾ, ਯਾਦਵਿੰਦਰ ਸਿੰਘ ਬਖਤਗੜ੍ਹ, ਕਮਲਜੀਤ ਸਿੰਘ, ਜੋਗਿੰਦਰ ਸਿੰਘ ਪੰਚ, ਦਰਸ਼ਨ ਸਿੰਘ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦੇ ਸਾਲਾਨਾ ਸਮਾਗਮ ਲਈ ਹੰਡਿਆਇਆ ਤੋਂ ਜਥਾ ਰਵਾਨਾ ਅਗਲੀ ਖ਼ਬਰ ਐਸ.ਬੀ.ਆਈ. ਬੈਂਕ ਨੇ ਬੀਮੇ ਦਾ ਚੈੱਕ ਮੌਤ ਤੋਂ ਬਾਅਦ ਪਰਿਵਾਰ ਨੂੰ ਸੌਂਪਿਆ
Ad Position 24