ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਪ੍ਰਦਰਸ਼ਨੀ ਲਗਾਈ
ਬਰਨਾਲਾ, 10 ਅਕਤੂਬਰ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ ਪ੍ਰਦਰਸ਼ਨੀ ਲਗਾਈ ਗਈ। ਪ੍ਰਦਰਸ਼ਨੀ ਦੌਰਾਨ ਪੰਜਾਬੀ ਵਿਰਸਾ, ਵਿਗਿਆਨ, ਸਮਾਜਿਕ ਸਿੱਖਿਆ ਅਤੇ ਕਮਰਸ ਵਿਸ਼ੇ ਨਾਲ ਸਬੰਧਿਤ ਪ੍ਰੋਜੈਕਟ ਬਣਾਏ ਗਏ।
ਬਰਨਾਲਾ, 10 ਅਕਤੂਬਰ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ ਪ੍ਰਦਰਸ਼ਨੀ ਲਗਾਈ ਗਈ। ਪ੍ਰਦਰਸ਼ਨੀ ਦੌਰਾਨ ਪੰਜਾਬੀ ਵਿਰਸਾ, ਵਿਗਿਆਨ, ਸਮਾਜਿਕ ਸਿੱਖਿਆ ਅਤੇ ਕਮਰਸ ਵਿਸ਼ੇ ਨਾਲ ਸਬੰਧਿਤ ਪ੍ਰੋਜੈਕਟ ਬਣਾਏ ਗਏ। ਜਿਸ ਦਾ ਉਦਘਾਟਨ ਮੁੱਖ ਮਹਿਮਾਨ ਸਕੂਲ ਮੈਨੇਜਮੈਂਟ ਕਮੇਟੀ ਦੇ ਟਰੱਸਟੀ ਬਾਬਾ ਹਾਕਮ ਸਿੰਘ, ਬਾਬਾ ਕੇਵਲ ਕ੍ਰਿਸ਼ਨ, ਬਾਬਾ ਅਮਨਦੀਪ ਸਿੰਘ, ਪ੍ਰਿੰਸੀਪਲ ਡਾ: ਸੰਦੀਪ ਕੁਮਾਰ ਲੱਠ ਨੇ ਸਾਂਝੇ ਤੌਰ ’ਤੇ ਕੀਤਾ। ਉਨ੍ਹਾਂ ਕਿਹਾ ਕਿ ਸੰਸਥਾ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ, ਸੰਸਕਾਰ ਤੇ ਵਧੀਆ ਮਾਹੌਲ ਦੇਣ ਤੋਂ ਇਲਾਵਾ ਅਜਿਹੀਆਂ ਗਤੀਵਿਧੀਆਂ ਕਰਵਾਉਣ ਲਈ ਹਮੇਸ਼ਾ ਵਚਨਬੱਧ ਹੈ, ਜਿਸ ਨਾਲ ਬੱਚਿਆਂ ਦਾ ਹਰ ਤਰ੍ਹਾਂ ਦਾ ਵਿਕਾਸ ਹੁੰਦਾ ਹੈ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।