11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

50 ਲੀਟਰ ਲਾਹਣ ਸਣੇ ਇਕ ਵਿਅਕਤੀ ਕਾਬੂ

ਤਪਾ ਮੰਡੀ, 10 ਅਕਤੂਬਰ (ਪ੍ਰਵੀਨ ਗਰਗ)- ਜ਼ਿਲ੍ਹਾ ਪੁਲਿਸ ਮੁਖੀ ਪਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ. ਐਸ.

Ad Position 21
No active advertisement
ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਦੀਆਂ ਜੇਤੂ ਵਿਦਿਆਰਥਣਾਂ ਸਕੂਲ ਸਟਾਫ਼ ਨਾਲ। ਤਸਵੀਰ : ਗੁਰਜੀਤ ਸਿੰਘ ਖੁੱਡੀ 11-10-2026
ਤਪਾ ਮੰਡੀ, 10 ਅਕਤੂਬਰ (ਪ੍ਰਵੀਨ ਗਰਗ)- ਜ਼ਿਲ੍ਹਾ ਪੁਲਿਸ ਮੁਖੀ ਪਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ ਤਪਾ ਜਸਕਰਨ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਤਪਾ ਪੁਲਿਸ ਨੇ 50 ਲੀਟਰ ਲਾਹਣ ਸਣੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਤਪਾ ਪੁਲਿਸ ਦੇ ਸਹਾਇਕ ਥਾਣੇਦਾਰ ਜਗਦੇਵ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੇ ਸਬੰਧ ’ਚ ਹਾਈਟੈਕ ਨਾਕਾ ਤਪਾ ਮੌਜੂਦ ਸਨ ਤਾਂ ਪੁਲਿਸ ਪਾਸ ਮੁਖ਼ਬਰ ਖ਼ਾਸ ਨੇ ਅਹਿਲਦਗੀ ਵਿਚ ਇਤਲਾਹ ਦਿੱਤੀ ਕਿ ਜਗਸੀਰ ਸਿੰਘ ਉਰਫ਼ ਬੱਬੋ ਪੁੱਤਰ ਕਾਲਾ ਸਿੰਘ ਵਾਸੀ ਨੇੜੇ ਦਾਣਾ ਮੰਡੀ, ਮਹਿਤਾ ਜੋ ਆਪਣੇ ਰਿਹਾਇਸ਼ੀ ਮਕਾਨ ਵਿਚ ਨਾਜਾਇਜ਼ ਸ਼ਰਾਬ ਕੱਢਣ ਅਤੇ ਲਾਹਣ ਰੱਖਣ ਤੇ ਕਸ਼ੀਦ ਕਰ ਕੇ ਵੇਚਣ ਦਾ ਆਦੀ ਹੈ। ਜੇਕਰ ਹੁਣੇ ਰਿਹਾਇਸ਼ੀ ਮਕਾਨ ’ਤੇ ਰੇਡ ਕੀਤੀ ਜਾਵੇ ਤਾਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਜਾਂ ਲਾਹਣ ਬਰਾਮਦ ਹੋ ਸਕਦਾ ਹੈ। ਜਿਸ ’ਤੇ ਪੁਲਿਸ ਨੇ ਤੁਰੰਤ ਹਰਕਤ ’ਚ ਆਉਂਦਿਆਂ ਦੋਸ਼ੀ ਦੇ ਘਰ ਕੀਤੀ ਰੇਡ ਦੌਰਾਨ 50 ਲੀਟਰ ਲਾਹਣ ਬਰਾਮਦ ਕਰ ਕੇ ਦੋਸ਼ੀ ਨੂੰ ਮੌਕੇ ’ਤੇ ਕਾਬੂ ਕੀਤਾ। ਪੁਲਿਸ ਨੇ ਉਕਤ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਮੰਗਾਂ ਨਾ ਮੰਨੇ ਜਾਣ ’ਤੇ ਸੇਵਾ ਕੇਂਦਰ ਮੁਲਾਜ਼ਮਾਂ ਵਲੋਂ ਕੱਲ੍ਹ ਤੋਂ ਅਣਮਿਥੇ ਸਮੇਂ ਲਈ ਕਲਮ ਛੋੜ ਹੜਤਾਲ ਦਾ ਐਲਾਨ ਅਗਲੀ ਖ਼ਬਰ ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਦੀਆਂ ਵਿਦਿਆਰਥਣਾਂ ਨੇ ਚਾਂਦੀ ਦਾ ਤਗਮਾ ਜਿੱਤਿਆ
Ad Position 24