11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਕੈਂਸਰ ਹਸਪਤਾਲ ਨੂੰ ਜਾਣ ਵਾਲਾ ਗੇਟ ਬੰਦ ਕਾਂਗਰਸੀ ਆਗੂ ਨੇ ਲੋਕਾਂ ਦੇ ਹਿੱਤ ਲਈ ਉਠਾਈ ਆਵਾਜ਼

ਸੰਗਰੂਰ, 10 ਅਕਤੂਬਰ (ਅਮਨਦੀਪ ਸਿੰਘ ਬਿੱਟਾ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਓ. ਬੀ.

Ad Position 21
No active advertisement
ਹਰਪਾਲ ਸਿੰਘ ਸੋਨੂ। 11-10-2026
ਸੰਗਰੂਰ, 10 ਅਕਤੂਬਰ (ਅਮਨਦੀਪ ਸਿੰਘ ਬਿੱਟਾ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਓ.ਬੀ.ਸੀ. ਡਿਪਾਰਟਮੈਂਟ ਦੇ ਵਾਈਸ ਚੇਅਰਮੈਨ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਸੰਗਰੂਰ ਦੇ ਮੁੱਖ ਬੁਲਾਰੇ ਹਰਪਾਲ ਸਿੰਘ ਸੋਨੂੰ ਨੇ ਸਿਵਲ ਹਸਪਤਾਲ ਸੰਗਰੂਰ ਦੇ ਬੰਦ ਪਏ ਕੁਝ ਮੁੱਖ ਗੇਟਾਂ, ਖ਼ਾਸ ਕਰਕੇ ਕੈਂਸਰ ਹਸਪਤਾਲ ਦੇ ਮੁੱਖ ਗੇਟ, ਦਾ ਮਸਲਾ ਉਠਾਉਂਦਿਆਂ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਹੁੰਦੇ ਹਨ, ਨਾ ਕਿ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਵਧਾਉਣ ਲਈ। ਕੈਂਸਰ ਵਰਗੀ ਗੰਭੀਰ ਬਿਮਾਰੀ ਨਾਲ ਜੂਝ ਰਹੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪਹਿਲਾਂ ਹੀ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ’ਚ ਜੇਕਰ ਕੈਂਸਰ ਹਸਪਤਾਲ ਦਾ ਮੁੱਖ ਗੇਟ ਬੰਦ ਹੋਣ ਕਾਰਨ ਉਨ੍ਹਾਂ ਨੂੰ ਲੰਮਾ ਰਸਤਾ ਤੈਅ ਕਰਨਾ ਪੈਂਦਾ ਹੈ ਜਾਂ ਹਸਪਤਾਲ ’ਚ ਦਾਖ਼ਲ ਹੋਣ ਲਈ ਖੱਜਲ-ਖੁਆਰ ਹੋਣਾ ਪੈਂਦਾ ਹੈ, ਤਾਂ ਇਹ ਮਾਮਲਾ ਗੰਭੀਰਤਾ ਨਾਲ ਵਿਚਾਰਨ ਯੋਗ ਹੈ। ਹਰਪਾਲ ਸਿੰਘ ਸੋਨੂੰ ਨੇ ਕਿਹਾ ਕਿ ਪ੍ਰਸ਼ਾਸਨ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਇਹ ਗੇਟ ਕਿਸ ਕਾਰਨ ਬੰਦ ਰੱਖੇ ਗਏ ਹਨ, ਇਨ੍ਹਾਂ ਨੂੰ ਬੰਦ ਰੱਖਣ ਦਾ ਕੋਈ ਲਿਖਤੀ ਹੁਕਮ ਹੈ ਜਾਂ ਨਹੀਂ ਅਤੇ ਇਨ੍ਹਾਂ ਨੂੰ ਖੋਲ੍ਹਣ ਲਈ ਹੁਣ ਤੱਕ ਕੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਡਿਪਟੀ ਕਮਿਸ਼ਨਰ ਸੰਗਰੂਰ, ਸਿਵਲ ਸਰਜਨ ਅਤੇ ਹਸਪਤਾਲ ਪ੍ਰਸ਼ਾਸਨ ਇਸ ਮਾਮਲੇ ਦਾ ਤੁਰੰਤ ਨੋਟਿਸ ਲੈਣ, ਬੰਦ ਗੇਟਾਂ ਦਾ ਮੌਕੇ ’ਤੇ ਨਿਰੀਖਣ ਕਰਨ ਅਤੇ ਜਿੱਥੇ ਸੰਭਵ ਹੋਵੇ, ਉੱਥੇ ਗੇਟ ਖੋਲ੍ਹਣ ਲਈ ਸਮਾਂਬੱਧ ਕਾਰਵਾਈ ਕਰਨ।
Ad Position 22
No active advertisement
ਪਿਛਲੀ ਖ਼ਬਰ ਐਸ.ਯੂ.ਐਸ. ਕਾਲਜ ਮਹਿਲਾਂ ਵਿਖੇ ਅਗਰਸੈਨ ਜੈਅੰਤੀ ਮਨਾਈ ਅਗਲੀ ਖ਼ਬਰ ਸਰਕਾਰ ਨੇ ਨੰਬਰਦਾਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਦੀ ਚਿਤਾਵਨੀ
Ad Position 24