11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਮੈਗਾ ਮਾਪੇ-ਅਧਿਆਪਕ ਮਿਲਣੀ

ਭਵਾਨੀਗੜ੍ਹ, 10 ਅਕਤੂਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਰਾਚੋਂ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਦੌਰਾਨ ਅਧਿਆਪਕਾਂ ਨੇ ਮਾਪਿਆਂ ਨਾਲ ਵਿਦਿਆਰਥੀਆਂ ਦੀ ਵਿੱਦਿਅਕ ਪ੍ਰਗਤੀ, ਅਨੁਸ਼ਾਸਨ ਅਤੇ ਸਹਿ-ਵਿੱਦਿਅਕ ਗਤੀਵਿਧੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ।

Ad Position 21
No active advertisement
ਅਜੀਤ ਡੈਸਕ 11-10-2026
ਭਵਾਨੀਗੜ੍ਹ, 10 ਅਕਤੂਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਰਾਚੋਂ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ। ਇਸ ਦੌਰਾਨ ਅਧਿਆਪਕਾਂ ਨੇ ਮਾਪਿਆਂ ਨਾਲ ਵਿਦਿਆਰਥੀਆਂ ਦੀ ਵਿੱਦਿਅਕ ਪ੍ਰਗਤੀ, ਅਨੁਸ਼ਾਸਨ ਅਤੇ ਸਹਿ-ਵਿੱਦਿਅਕ ਗਤੀਵਿਧੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਮਾਪਿਆਂ ਨੇ ਬੱਚਿਆਂ ਦੀ ਸਿੱਖਿਆ ਨੂੰ ਹੋਰ ਬਿਹਤਰ ਬਣਾਉਣ ਲਈ ਆਪਣੇ ਸੁਝਾਅ ਵੀ ਸਾਂਝੇ ਕੀਤੇ। ਮਿਲਣੀ ਦੌਰਾਨ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਵਿਗਿਆਨਕ ਤੇ ਸਿੱਖਿਆਦਾਇਕ ਮਾਡਲਾਂ ਅਤੇ ਰਚਨਾਤਮਕ ਗਤੀਵਿਧੀਆਂ ਦੀ ਪ੍ਰਦਰਸ਼ਨੀ ਖਿੱਚ ਦਾ ਕੇਂਦਰ ਰਹੀ। ਮਾਪਿਆਂ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਰਚਨਾਤਮਕਤਾ ਦੀ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਦੀਪਕ ਕੁਮਾਰ ਨੇ ਕਿਹਾ ਕਿ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਅਤੇ ਸਰਵਪੱਖੀ ਵਿਕਾਸ ਲਈ ਮਾਪਿਆਂ ਤੇ ਅਧਿਆਪਕਾਂ ਵਿਚਕਾਰ ਆਪਸੀ ਤਾਲਮੇਲ ਅਤੇ ਸਹਿਯੋਗ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਵਲੋਂ ਮਿਲਣੀ ਵਿਚ ਸ਼ਾਮਿਲ ਹੋਏ ਮਾਪਿਆਂ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸ੍ਰੀਮਦ ਭਾਗਵਤ ਗਿਆਨ ਯੱਗ ਕਰਵਾਇਆ ਅਗਲੀ ਖ਼ਬਰ ਸਿੱਖ ਸੰਸਥਾਵਾਂ ਦੇ ਨਿਘਾਰ ਲਈ ਮੌਜੂਦਾ ਲੀਡਰਸ਼ਿਪ ਜ਼ਿੰਮੇਵਾਰ- ਭਾਈ ਲੌਂਗੋਵਾਲ
Ad Position 24