ਦੀਵਾਲੀ/ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੈਂਸਾਂ ਵਾਸਤੇ ਡਰਾਅ 22 ਨੂੰ
ਬਰਨਾਲਾ, 10 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਦੀਵਾਲੀ/ਗੁਰਪੁਰਬ ਦੇ ਤਿਉਹਾਰ ਨੂੰ ਵੇਖਦੇ ਹੋਏ ਪਟਾਕਿਆਂ ਦੇ ਆਰਜ਼ੀ ਲਾਇਸੈਂਸ ਲਈ ਅਪਲਾਈ ਕਰਨ ਵਾਲਿਆਂ ਲਈ ਡਰਾਅ ਮਿਤੀ 22 ਅਕਤੂਬਰ ਨੂੰ ਕੱਢੇ ਜਾਣਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਨੇ ਦੱਸਿਆ ਕਿ ਪ੍ਰਾਪਤ ਹੋਈਆਂ ਦਰਖਾਸਤਾਂ ਅਨੁਸਾਰ ਡਰਾਅ ਰਾਹੀਂ ਆਰਜ਼ੀ ਲਾਇਸੈਂਸ ਜਾਰੀ ਕੀਤੇ ਜਾਣਗੇ।
ਬਰਨਾਲਾ, 10 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਦੀਵਾਲੀ/ਗੁਰਪੁਰਬ ਦੇ ਤਿਉਹਾਰ ਨੂੰ ਵੇਖਦੇ ਹੋਏ ਪਟਾਕਿਆਂ ਦੇ ਆਰਜ਼ੀ ਲਾਇਸੈਂਸ ਲਈ ਅਪਲਾਈ ਕਰਨ ਵਾਲਿਆਂ ਲਈ ਡਰਾਅ ਮਿਤੀ 22 ਅਕਤੂਬਰ ਨੂੰ ਕੱਢੇ ਜਾਣਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਨੇ ਦੱਸਿਆ ਕਿ ਪ੍ਰਾਪਤ ਹੋਈਆਂ ਦਰਖਾਸਤਾਂ ਅਨੁਸਾਰ ਡਰਾਅ ਰਾਹੀਂ ਆਰਜ਼ੀ ਲਾਇਸੈਂਸ ਜਾਰੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਆਮ ਪਬਲਿਕ ਪਟਾਕਿਆਂ ਦੀ ਵਿਕਰੀ ਲਈ 14 ਅਕਤੂਬਰ ਤੋਂ 16 ਅਕਤੂਬਰ ਤੱਕ ਅਸਥਾਈ ਲਾਇਸੰਸ ਲੈਣ ਲਈ ਸੇਵਾ ਕੇਂਦਰਾਂ ’ਤੇ ਅਪਲਾਈ ਕੀਤਾ ਜਾ ਸਕੇਗਾ ਜਿਸ ਸਬੰਧੀ 22 ਅਕਤੂਬਰ ਨੂੰ ਸਵੇਰੇ 11 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਡਰਾਅ ਕੱਢਿਆ ਜਾਵੇਗਾ। ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਟਾਖੇ ਵੇਚਣ ਲਈ ਸਵੇਰੇ 10 ਵਜੇ ਤੋਂ ਸ਼ਾਮ 7:30 ਵਜੇ ਤੱਕ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੈਰਿਜ ਪੈਲੇਸਾਂ ਵਿਚ ਵਿਆਹ ਅਤੇ ਹੋਰ ਸਮਾਗਮਾਂ ਦੇ ਮੌਕੇ ਪਟਾਖੇ ਚਲਾਉਣ ਲਈ ਵੱਖਰਾ ਲਾਇਸੰਸ ਲੈਣਾ ਹੋਵੇਗਾ, ਜਿਸ ਦੀ ਪੂਰਨ ਜ਼ਿੰਮੇਵਾਰੀ ਮੈਰਿਜ ਪੈਲੇਸ ਦੇ ਮਾਲਕ ਦੀ ਹੋਵੇਗੀ।