10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਕਿਸਾਨੀ ਮੰਗਾਂ ਦੇ ਹੱਲ ਲਈ ਭਾਕਿਯੂ ਸਿੱਧੂਪੁਰ ਵਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ

ਮਹਿਲ ਕਲਾਂ, 10 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਗੁਰਦੁਆਰਾ ਛੇਵੀਂ ਪਾਤਸ਼ਾਹੀ ਮਹਿਲ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਜਗਪਾਲ ਸਿੰਘ ਸਹਿਜੜਾ ਦੀ ਅਗਵਾਈ ਹੇਠ ਹੋਈ। ਮੀਟਿੰਗ ਨੂੰ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਗਾਂਧੀ, ਮੀਤ ਪ੍ਰਧਾਨ ਜਸਪਾਲ ਸਿੰਘ ਕਲਾਲ ਮਾਜਰਾ, ਜ਼ਿਲ੍ਹਾ ਜਨਰਲ ਸਕੱਤਰ ਨਛੱਤਰ ਸਿੰਘ ਨੇ ਸੰਬੋਧਨ ਕਰਦਿਆਂ ਪੰਜਾਬ ਦੇ 12 ਜ਼ਿਲ੍ਹਿਆਂ ਵਿਚ ਪੀ.

Ad Position 21
No active advertisement
ਅਜੀਤ ਡੈਸਕ 11-10-2026
ਮਹਿਲ ਕਲਾਂ, 10 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਗੁਰਦੁਆਰਾ ਛੇਵੀਂ ਪਾਤਸ਼ਾਹੀ ਮਹਿਲ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਜਗਪਾਲ ਸਿੰਘ ਸਹਿਜੜਾ ਦੀ ਅਗਵਾਈ ਹੇਠ ਹੋਈ। ਮੀਟਿੰਗ ਨੂੰ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਗਾਂਧੀ, ਮੀਤ ਪ੍ਰਧਾਨ ਜਸਪਾਲ ਸਿੰਘ ਕਲਾਲ ਮਾਜਰਾ, ਜ਼ਿਲ੍ਹਾ ਜਨਰਲ ਸਕੱਤਰ ਨਛੱਤਰ ਸਿੰਘ ਨੇ ਸੰਬੋਧਨ ਕਰਦਿਆਂ ਪੰਜਾਬ ਦੇ 12 ਜ਼ਿਲ੍ਹਿਆਂ ਵਿਚ ਪੀ.ਏ.ਡੀ.ਬੀ. ਬੈਂਕਾਂ ਅੱਗੇ ਚੱਲ ਰਹੇ ਮੋਰਚਿਆਂ ਦੇ ਹੱਲ ਨਾ ਹੋਣ ’ਤੇ ਚਿੰਤਾ ਜ਼ਾਹਿਰ ਕੀਤੀ। ਉਨ੍ਹਾਂ ਕਰਜ਼ਿਆਂ ਦੇ ਨਿਪਟਾਰੇ ਲਈ ਇੱਕਮੁਸ਼ਤ ਸਕੀਮ ਲਾਗੂ ਕਰਨ, ਕੁਰਕ ਜ਼ਮੀਨਾਂ ਵਾਪਸ ਕਰਵਾਉਣ, ਖਨੌਰੀ ਤੇ ਸ਼ੰਭੂ ਬਾਰਡਰਾਂ ’ਤੇ ਹੋਏ ਨੁਕਸਾਨ ਦੀ ਭਰਪਾਈ ਕਰਨ ਅਤੇ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਕਿਸਾਨਾਂ ਨੂੰ ਲਾਮਬੰਦ ਹੋਣ ਦਾ ਸੱਦਾ ਦਿੱਤਾ। ਆਗੂਆਂ ਨੇ ਸਰਕਾਰ ਨੂੰ ਗੱਲਬਾਤ ਰਾਹੀਂ ਹੱਲ ਕੱਢਣ ਦੀ ਅਪੀਲ ਕਰਦਿਆਂ ਚੇਤਾਵਨੀ ਦਿੱਤੀ ਕਿ ਮੰਗਾਂ ਨਾ ਮੰਨੇ ਜਾਣ ’ਤੇ ਸੰਘਰਸ਼ ਤੇਜ਼ ਕੀਤਾ ਜਾਵੇਗਾ ਅਤੇ ਇਸੇ ਸਬੰਧ ਵਿਚ 12 ਅਕਤੂਬਰ ਨੂੰ ਫ਼ਰੀਦਕੋਟ ਵਿਖੇ ਹੋਣ ਵਾਲੀ ਮੀਟਿੰਗ ਵਿਚ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਰਣਬੀਰ ਸਿੰਘ, ਮਹਿੰਦਰ ਸਿੰਘ ਮਹਿਲ ਕਲਾਂ, ਰਘਵੀਰ ਸਿੰਘ, ਸੁਖਵਿੰਦਰ ਸਿੰਘ, ਜੱਗੀ ਸਿੰਘ, ਮਹਿੰਦਰ ਸਿੰਘ ਪੰਡੋਰੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਬ) ਦੀ ਸਰਕਾਰ ਆਉਣ ’ਤੇ ਮੁਲਾਜ਼ਮਾਂ ਦੀਆਂ ਮੰਗਾਂ ਪਹਿਲ ਦੇ ਆਧਾਰ ’ਤੇ ਮੰਨੀਆਂ ਜਾਣਗੀਆਂ- ਰੰਧਾਵਾ ਕਾਤਰੋ ਅਗਲੀ ਖ਼ਬਰ ਦੀਵਾਲੀ/ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੈਂਸਾਂ ਵਾਸਤੇ ਡਰਾਅ 22 ਨੂੰ
Ad Position 24