12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਭਾਜਪਾ ਦੇਸ਼ ਦੇ ਘੱਟ ਗਿਣਤੀ ਲੋਕਾਂ ਤੇ ਗ਼ਰੀਬਾਂ ਤੋਂ ਰੁਜ਼ਗਾਰ ਤੇ ਵੋਟ ਦਾ ਅਧਿਕਾਰ ਖੋਹ ਰਹੀ-ਸਮਾ

ਬਰਨਾਲਾ, 11 ਅਕਤੂਬਰ (ਅਸ਼ੋਕ ਭਾਰਤੀ)-ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਤਰਕਸ਼ੀਲ ਭਵਨ ਬਰਨਾਲਾ ਵਿਖੇ ਹੋਈ। ਮੀਟਿੰਗ ਦੌਰਾਨ ਪੰਜ ਮਜ਼ਦੂਰ ਜਥੇਬੰਦੀਆਂ ਵਲੋਂ ਰੱਖੀ 29 ਨਵੰਬਰ ਨੂੰ ਸੰਗਰੂਰ ਮੁੱਖ ਮੰਤਰੀ ਦੀ ਕੋਠੀ ਅੱਗੇ ਮਜ਼ਦੂਰ ਕਿਰਤੀ ਮਹਾਂ ਪੰਚਾਇਤ ਦੀ ਸਫਲਤਾ ਲਈ ਪਿੰਡਾਂ ਸ਼ਹਿਰਾਂ ਅੰਦਰ ਲਾਮਬੰਦੀ ਲਈ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ।

Ad Position 21
No active advertisement
ਅਜੀਤ ਡੈਸਕ 12-10-2026
ਬਰਨਾਲਾ, 11 ਅਕਤੂਬਰ (ਅਸ਼ੋਕ ਭਾਰਤੀ)-ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਤਰਕਸ਼ੀਲ ਭਵਨ ਬਰਨਾਲਾ ਵਿਖੇ ਹੋਈ। ਮੀਟਿੰਗ ਦੌਰਾਨ ਪੰਜ ਮਜ਼ਦੂਰ ਜਥੇਬੰਦੀਆਂ ਵਲੋਂ ਰੱਖੀ 29 ਨਵੰਬਰ ਨੂੰ ਸੰਗਰੂਰ ਮੁੱਖ ਮੰਤਰੀ ਦੀ ਕੋਠੀ ਅੱਗੇ ਮਜ਼ਦੂਰ ਕਿਰਤੀ ਮਹਾਂ ਪੰਚਾਇਤ ਦੀ ਸਫਲਤਾ ਲਈ ਪਿੰਡਾਂ ਸ਼ਹਿਰਾਂ ਅੰਦਰ ਲਾਮਬੰਦੀ ਲਈ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਇਸ ਮੌਕੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ ਨੇ ਕਿਹਾ ਕਿ ਭਾਜਪਾ ਦੇਸ਼ ਦੇ ਘੱਟ ਗਿਣਤੀ ਲੋਕਾਂ ਤੇ ਗ਼ਰੀਬਾਂ ਤੋਂ ਰੁਜ਼ਗਾਰ ਤੇ ਵੋਟ ਦਾ ਅਧਿਕਾਰ ਖੋਹ ਰਹੀ ਹੈ। ਕੇਂਦਰੀ ਚੋਣ ਕਮਿਸ਼ਨ ਗਿਆਨੇਸ਼ ਦੇ ਅਸਤੀਫ਼ੇ ਦੀ ਮੰਗ ਤੇ ਦਿੱਲੀ ਜੰਤਰ ਮੰਤਰ ਤੇ ਵਿਦਿਆਰਥੀ ਨੌਜਵਾਨਾਂ ਉਪਰ ਪੁਲਿਸ ਜਬਰ ਦੀ ਸਖ਼ਤ ਨਿੰਦਾ ਕੀਤੀ। ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ ਨੇ ਕਿਹਾ ਕਿ 56 ਇੰਚ ਦੀ ਛਾਤੀ ਵਾਲੀ ਮੋਦੀ ਸਰਕਾਰ ਨੌਜਵਾਨਾਂ ਦੇ ਮੁਜ਼ਾਹਰੇ ਤੋਂ ਡਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ, ਆਰ.ਐਸ.ਐਸ. ਸੱਤਾ ਪ੍ਰਾਪਤੀ ਤੋਂ ਪਹਿਲਾਂ ਸਭ ਲਈ ਚੰਗੇ ਦਿਨ ਅਤੇ ਹਰ ਸਾਲ ਨੌਜਵਾਨਾਂ ਨੂੰ ਇੱਕ ਕਰੋੜ ਸਰਕਾਰੀ ਨੌਕਰੀਆਂ ਦੀ ਗੱਲ ਕਰਦੀ ਸੀ ਪਰ ਸੱਤਾ ਪ੍ਰਾਪਤੀ ਤੋਂ ਬਾਅਦ ਭਾਜਪਾ ਲੀਡਰ ਚੋਣ ਕਮਿਸ਼ਨ ਨਾਲ ਮਿਲ ਕੇ ਦੇਸ਼ ਉਪਰ ਪੰਜਾਹ ਸਾਲ ਰਾਜ ਕਰਨ ਦੇ ਐਲਾਨ ਕਰ ਰਹੇ ਹਨ। ਜਿਸ ਤੋਂ ਸਾਫ਼ ਹੋ ਰਿਹਾ ਹੈ ਕਿ ਭਾਰਤ ਦਾ ਚੋਣ ਕਮਿਸ਼ਨ ਮੋਦੀ ਭਾਜਪਾ ਦੀ ਕੁਰਸੀ ਨੂੰ ਮਜ਼ਬੂਤ ਕਰਨ ਲਈ ਦੇਸ਼ ਅੰਦਰ ਭਾਜਪਾ ਵਿਰੋਧੀ ਵੋਟਾਂ ਨੂੰ ਗਿਣ ਮਿੱਥ ਕੇ ਕੱਟ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਨਸ਼ਾ ਆਮ ਹੋਣ ਪਿੱਛੋਂ ਸਿਆਸੀ ਲੀਡਰਾਂ ਤੇ ਪੁਲਿਸ ਅਫ਼ਸਰਾਂ ਦਾ ਵੱਡਾ ਰੋਲ ਹੈ। ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਵਾਲੇ ਮੁੱਖ ਮੰਤਰੀ ਨੇ ਨਸ਼ਿਆਂ ਤੇ ਕਰਜ਼ੇ ਵਿਚ ਡੁੱਬਿਆ ਪੰਜਾਬ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਰਾਜ ਵਿਚ ਨਵੇਂ ਉਦਯੋਗ ਲੱਗਣੇ ਤਾਂ ਦੂਰ ਪੁਰਾਣੇ ਵੀ ਦੂਜੇ ਸੂਬਿਆਂ ਵਿਚ ਜਾ ਰਹੇ ਹਨ। ਜਿਸ ਕਾਰਨ ਬੇਰੁਜ਼ਗਾਰੀ ਘਟਣ ਦੀ ਥਾਂ ਵੱਧ ਰਹੀ ਹੈ। ਜ਼ਿਲ੍ਹਾ ਪ੍ਰਧਾਨ ਮੱਖਣ ਸਿੰਘ ਰਾਮਗੜ੍ਹ ਨੇ ਕਿਹਾ ਕਿ ਮਨਰੇਗਾ ਮਜ਼ਦੂਰਾਂ ਦੇ ਰੁਜ਼ਗਾਰ ਦੀ ਬਹਾਲੀ ਲਈ ਅਤੇ ਹਰ ਵਰਗ ਦੇ ਮਜ਼ਦੂਰਾਂ ਦੀ ਸਮਾਜਿਕ ਸੁਰੱਖਿਆ ਦਾ ਕਾਨੂੰਨ ਲਾਗੂ ਕਰਾਉਣ ਲਈ ਪੰਜ ਮਜ਼ਦੂਰ ਜਥੇਬੰਦੀਆਂ ਵਲੋਂ ਰੱਖੀ 29 ਨਵੰਬਰ ਦੀ ਮਜ਼ਦੂਰ ਕਿਰਤੀ ਮਹਾਂ ਪੰਚਾਇਤ ਦੀ ਸਫਲਤਾ ਲਈ ਪਿੰਡਾਂ ਸ਼ਹਿਰਾਂ ਅੰਦਰ ਘਰ-ਘਰ ਜਾ ਕੇ ਮਜ਼ਦੂਰਾਂ ਦੀ ਲਾਮਬੰਦੀ ਕੀਤੀ ਜਾਵੇਗੀ । ਇਸ ਮੌਕੇ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਦੇ ਜ਼ਿਲ੍ਹਾ ਆਗੂ ਜਗਰਾਜ ਸਿੰਘ ਤਾਜੋਕੇ, ਨਾਨਕ ਸਿੰਘ ਤਪਾ, ਜਸਪਾਲ ਸਿੰਘ ਪੱਖੋ ਕਲਾਂ, ਪਾਲ ਕੌਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮੌਸਮ ਦੇ ਬਦਲੇ ਮਿਜ਼ਾਜ ਨੇ ਕਿਸਾਨਾਂ ਦੀ ਵਧਾਈ ਚਿੰਤਾ ਅਗਲੀ ਖ਼ਬਰ ਨਗਰ ਨਿਗਮ ਮੇਅਰ ਵਲੋਂ ਕਮਿਸ਼ਨਰ ਨੂੰ ਪੱਤਰ ਲਿਖੇ ਜਾਣ ਦੇ ਡੇਢ ਮਹੀਨੇ ਬਾਅਦ ਵੀ ਸੜਕ ਦੀ ਨਹੀਂ ਹੋਈ ਮੁਰੰਮਤ
Ad Position 24