13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸਾਡੇ ਬਜ਼ੁਰਗ-ਸਾਡਾ ਮਾਣ ਤਹਿਤ ਬਜ਼ੁਰਗਾਂ ਲਈ ਵਿਸ਼ੇਸ਼ ਮੈਡੀਕਲ ਤੇ ਜਾਗਰੂਕਤਾ ਕੈਂਪ ਅੱਜ

ਬਰਨਾਲਾ, 12 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸਟੇਟ ਐਕਸ਼ਨ ਫ਼ਾਰ ਸੀਨੀਅਰ ਸਿਟੀਜ਼ਨ 2026 -27 ਤਹਿਤ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ‘ਸਾਡੇ ਬਜ਼ੁਰਗ-ਸਾਡਾ ਮਾਣ’ ਤਹਿਤ ਜ਼ਿਲ੍ਹਾ ਪੱਧਰੀ ਮੈਗਾ ਕੈਂਪ ਦਾ ਆਯੋਜਨ ਮਿਤੀ 13 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਸ਼ਹੀਦ ਭਗਤ ਸਿੰਘ ਪਾਰਕ ਬਰਨਾਲਾ ਵਿਖੇ ਲਗਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੈਂਪ ਦਾ ਮੁੱਖ ਉਦੇਸ਼ ਬਜ਼ੁਰਗਾਂ ਦੀ ਸਰੀਰਕ, ਮਾਨਸਿਕ ਅਤੇ ਸਮਾਜਿਕ ਤੰਦਰੁਸਤੀ ਨੂੰ ਯਕੀਨੀ ਬਣਾਉਣਾ ਹੈ।

Ad Position 21
No active advertisement
ਅਜੀਤ ਡੈਸਕ 13-10-2026
ਬਰਨਾਲਾ, 12 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸਟੇਟ ਐਕਸ਼ਨ ਫ਼ਾਰ ਸੀਨੀਅਰ ਸਿਟੀਜ਼ਨ 2026 -27 ਤਹਿਤ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ‘ਸਾਡੇ ਬਜ਼ੁਰਗ-ਸਾਡਾ ਮਾਣ’ ਤਹਿਤ ਜ਼ਿਲ੍ਹਾ ਪੱਧਰੀ ਮੈਗਾ ਕੈਂਪ ਦਾ ਆਯੋਜਨ ਮਿਤੀ 13 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਸ਼ਹੀਦ ਭਗਤ ਸਿੰਘ ਪਾਰਕ ਬਰਨਾਲਾ ਵਿਖੇ ਲਗਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੈਂਪ ਦਾ ਮੁੱਖ ਉਦੇਸ਼ ਬਜ਼ੁਰਗਾਂ ਦੀ ਸਰੀਰਕ, ਮਾਨਸਿਕ ਅਤੇ ਸਮਾਜਿਕ ਤੰਦਰੁਸਤੀ ਨੂੰ ਯਕੀਨੀ ਬਣਾਉਣਾ ਹੈ। ਕੈਂਪ ਦੌਰਾਨ ਵੱਖ-ਵੱਖ ਤਜਰਬੇਕਾਰ ਡਾਕਟਰਾਂ ਅਤੇ ਮਾਹਿਰਾਂ ਵਲੋਂ ਇੱਕੋ ਛੱਤ ਹੇਠ ਬਜ਼ੁਰਗਾਂ ਲਈ ਅੱਖਾਂ ਦੀ ਜਾਂਚ, ਜਨਰਲ ਮੈਡੀਕਲ ਕੈਂਪ, ਫਿਜ਼ੀਓਥੈਰੇਪੀ, ਹੋਮਿਓਪੈਥੀ ਅਤੇ ਮਨੋਵਿਗਿਆਨਕ ਸਲਾਹ ਆਦਿ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ ਤੇ ਨਾਲ ਹੀ ਯੋਗਾ ਤੇ ਸਿਹਤ ਸੰਭਾਲ ਸਬੰਧੀ ਸੈਸ਼ਨ ਕਰਵਾਇਆ ਜਾਵੇਗਾ। ਇਸ ਮੌਕੇ ਬੈਂਕਿੰਗ ਐਪਲੀਕੇਸ਼ਨਾਂ, ਸਾਈਬਰ ਕ੍ਰਾਈਮ ਅਤੇ ਓ.ਟੀ.ਪੀ. ਨਾਲ ਸਬੰਧਿਤ ਧੋਖਾਧੜੀ ਤੋਂ ਬਚਣ ਲਈ ਵੀ ਜਾਗਰੂਕ ਕੀਤਾ ਜਾਵੇਗਾ। ਮਾਪਿਆਂ ਅਤੇ ਬਜ਼ੁਰਗ ਨਾਗਰਿਕਾਂ ਦੀ ਸਾਂਭ-ਸੰਭਾਲ ਅਤੇ ਭਲਾਈ ਐਕਟ, 2007 ਬਾਰੇ ਵਿਸ਼ੇਸ਼ ਜਾਣਕਾਰੀ ਦਿੱਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਅਥਲੈਟਿਕਸ ਮੁਕਾਬਲਿਆਂ ’ਚ 4 ਸਾਲ ਦੇ ਬੱਚਿਆਂ ਤੋਂ ਲੈ ਕੇ 60 ਸਾਲ ਤੱਕ ਦੇ ਬਾਬੇ ਦੌੜੇ ਅਗਲੀ ਖ਼ਬਰ ਲੇਖਕਾਂ ਨੇ ਜ਼ਫਰ ਦਾ ਕੀਤਾ ਸਮਰਥਨ ਲੋੜ ਪੈਣ ਉੱਤੇ ਸੰਘਰਸ਼ ਦੀ ਦਿੱਤੀ ਚਿਤਾਵਨੀ
Ad Position 24