ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ
ਬਰਨਾਲਾ, 12 ਅਕਤੂਬਰ (ਅਸ਼ੋਕ ਭਾਰਤੀ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਬਰਨਾਲਾ ਵਿਖੇ ਹੋਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਨੇ ਦੱਸਿਆ ਕਿ ਸਰਕਾਰ 2019 ਦੇ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਭੱਜ ਚੁੱਕੀ ਹੈ, ਜਿਸ ਵਿਚ ਕੋਰਟ ਵਲੋਂ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ 100 ਰੁਪਈਏ ਪ੍ਰਤੀ ਕੁਇੰਟਲ ਜਾਂ 2500 ਰੁਪਈਏ ਪ੍ਰਤੀ ਏਕੜ ਦੀ ਨਕਦ ਸਹਾਇਤਾ ਦਿੱਤੀ ਜਾਵੇ ਅਤੇ 90 ਫ਼ੀਸਦੀ ਸਬਸਿਡੀ ਤੇ ਪਰਾਲੀ ਨਾਲ ਸਬੰਧਿਤ ਮਸ਼ੀਨਰੀ ਮੁਹੱਈਆ ਕਰਵਾਈ ਜਾਵੇ, ਪਰ ਸਰਕਾਰ ਸੁਪਰੀਮ ਕੋਰਟ ਦੇ ਫ਼ੈਸਲੇ ਦੀਆਂ ਧੱਜੀਆਂ ਉਡਾ ਕੇ ਉੱਪਰੋਂ ਕਰਜ਼ੇ ਦੀ ਮਾਰ ਝੱਲ ਰਹੇ ਕਿਸਾਨਾਂ ਨੂੰ ਧਮਕਾ ਰਹੀ ਹੈ ਕਿ ਜੋ ਕਿਸਾਨ ਮਜਬੂਰੀ ਵੱਸ ਪਰਾਲੀ ਨੂੰ ਅੱਗ ਲਗਾਏਗਾ, ਉਸ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਬਰਨਾਲਾ, 12 ਅਕਤੂਬਰ (ਅਸ਼ੋਕ ਭਾਰਤੀ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਬਰਨਾਲਾ ਵਿਖੇ ਹੋਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਨੇ ਦੱਸਿਆ ਕਿ ਸਰਕਾਰ 2019 ਦੇ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਭੱਜ ਚੁੱਕੀ ਹੈ, ਜਿਸ ਵਿਚ ਕੋਰਟ ਵਲੋਂ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ 100 ਰੁਪਈਏ ਪ੍ਰਤੀ ਕੁਇੰਟਲ ਜਾਂ 2500 ਰੁਪਈਏ ਪ੍ਰਤੀ ਏਕੜ ਦੀ ਨਕਦ ਸਹਾਇਤਾ ਦਿੱਤੀ ਜਾਵੇ ਅਤੇ 90 ਫ਼ੀਸਦੀ ਸਬਸਿਡੀ ਤੇ ਪਰਾਲੀ ਨਾਲ ਸਬੰਧਿਤ ਮਸ਼ੀਨਰੀ ਮੁਹੱਈਆ ਕਰਵਾਈ ਜਾਵੇ, ਪਰ ਸਰਕਾਰ ਸੁਪਰੀਮ ਕੋਰਟ ਦੇ ਫ਼ੈਸਲੇ ਦੀਆਂ ਧੱਜੀਆਂ ਉਡਾ ਕੇ ਉੱਪਰੋਂ ਕਰਜ਼ੇ ਦੀ ਮਾਰ ਝੱਲ ਰਹੇ ਕਿਸਾਨਾਂ ਨੂੰ ਧਮਕਾ ਰਹੀ ਹੈ ਕਿ ਜੋ ਕਿਸਾਨ ਮਜਬੂਰੀ ਵੱਸ ਪਰਾਲੀ ਨੂੰ ਅੱਗ ਲਗਾਏਗਾ, ਉਸ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸਰਕਾਰ ਇਸ ਵਾਰ ਖੇਤਾਂ ਦੀ ਨਿਗਰਾਨੀ ਲਈ ਡਰੋਨਾਂ ਦਾ ਸਹਾਰਾ ਲੈ ਰਹੀ ਹੈ ਜਦੋਂਕਿ ਫ਼ਸਲਾਂ ਕੁਦਰਤੀ ਆਫ਼ਤਾਂ ਨਾਲ ਤਬਾਹ ਹੁੰਦੀਆਂ ਹਨ, ਉਦੋਂ ਡਰੋਨਾਂ ਦੀ ਵਰਤੋਂ ਕਰ ਕੇ ਮੁਆਵਜ਼ਾ ਕਿਉਂ ਨਹੀਂ ਦਿੱਤਾ ਜਾਂਦਾ ਹੈ। ਉਨ੍ਹਾਂ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੇ ਕਿਸਾਨਾਂ ਨਾਲ ਪਰਾਲੀ ਸਾੜਨ ਨਾਲ ਸਬੰਧਿਤ ਕਿਸੇ ਵੀ ਕਿਸਮ ਦੀ ਨਾਜਾਇਜ਼ ਧੱਕੇਸ਼ਾਹੀ ਕੀਤੀ ਤਾਂ ਉਸ ਦਾ ਪੁਰਜ਼ੋਰ ਵਿਰੋਧ ਕੀਤਾ ਜਾਵੇਗਾ ਅਤੇ ਡਰੋਨਾਂ ਨੂੰ ਉੱਡਣ ਤੋਂ ਵੀ ਰੋਕਿਆ ਜਾਵੇਗਾ। ਜ਼ਿਲ੍ਹਾ ਸਕੱਤਰ ਜਨਰਲ ਜਸਮੇਲ ਸਿੰਘ ਕਾਲੇਕੇ ਨੇ ਦੱਸਿਆ ਕਿ ਝੋਨੇ ਦੀ ਫ਼ਸਲ ਕੱਟਣ ਉਪਰੰਤ ਕਣਕ ਅਤੇ ਆਲੂਆਂ ਦੀ ਬਿਜਾਈ ਤਿਆਰ ਹੈ ਪਰ ਜ਼ਿਲ੍ਹੇ ਅੰਦਰ ਡੀ.ਏ.ਪੀ ਖਾਦ ਦੀ ਵੱਡੀ ਪੱਧਰ ’ਤੇ ਕਮੀ ਹੈ ਜਿਸ ਦੀ ਆੜ ਵਿਚ ਕਿਸਾਨਾਂ ਨੂੰ ਬੇਲੋੜੀਆਂ ਦਵਾਈਆਂ ਧੱਕੇ ਨਾਲ ਦਿੱਤੀਆਂ ਜਾ ਰਹੀਆਂ ਹਨ। ਇਸ ਲਈ ਜ਼ਿਲ੍ਹੇ ਅੰਦਰ ਖਾਦ ਦੀ ਕਮੀ ਨੂੰ ਪੂਰਾ ਕਰ ਕੇ ਤੁਰੰਤ ਕਾਲਾਬਾਜ਼ਾਰੀ ਨੂੰ ਬੰਦ ਕੀਤਾ ਜਾਵੇ। ਇਸ ਮੌਕੇ ਸੂਬਾ ਮੀਤ ਪ੍ਰਧਾਨ ਗੁਰਨਾਮ ਸਿੰਘ ਠੀਕਰੀਵਾਲ, ਮਹਿੰਦਰ ਸਿੰਘ ਵੜੈਂਚ, ਬੁੱਗਰ ਸਿੰਘ ਫਰਵਾਹੀ, ਯਾਦਵਿੰਦਰ ਸਿੰਘ ਰਾਜਗੜ੍ਹ, ਬਲਾਕ ਪ੍ਰਧਾਨ ਜਸਵੀਰ ਸਿੰਘ ਕਾਲੇਕੇ, ਜਸਵੀਰ ਸਿੰਘ ਸੁਖਪੁਰਾ, ਪਰਮਜੀਤ ਸਿੰਘ ਮਹਿਲ ਕਲਾਂ, ਪਰਮਿੰਦਰ ਹੰਡਿਆਇਆ, ਉਦੇ ਸਿੰਘ ਹਮੀਦੀ, ਊਧਮ ਜੋਧਪੁਰ, ਪ੍ਰਿਤਪਾਲ ਕੈਰੇ, ਜੱਗਾ ਸੇਖਾ, ਕਾਲਾ ਚੀਮਾ, ਇੰਦਰਜੀਤ ਧਨੌਲਾ, ਜਗਤ ਧੂਰਕੋਟ, ਮਿੱਠੂ ਕਲਾਲਾ, ਟੇਕ ਸਿੰਘ ਪੱਤੀ ਸੇਖਵਾ, ਹਰਭਜਨ ਸਰਜੀਤਪੁਰਾ ਕੋਠੇ, ਬਲਜੀਤ ਬੱਲੀ ਪੱਖੋਂ, ਬੂਟਾ ਮੱਲੀਆਂ, ਤੇਜਾ ਸਿੰਘ ਕੱਟੂ, ਜੱਸੀ ਫਰਵਾਹੀ, ਬੇਅੰਤ ਸੁਖਪੁਰਾ, ਗੁਰਵਿੰਦਰ ਧਨੌਲਾ ਅਤੇ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।