13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਡਿਪਟੀ ਕਮਿਸ਼ਨਰ ਵਲੋਂ ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਦਾ ਸਨਮਾਨ

ਬਰਨਾਲਾ, 12 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਦੀ ਬੀਤੇ ਦਿਨੀਂ ਬਰਨਾਲਾ ਵਿਖੇ ਆਮਦ ਮੌਕੇ ਬਰਨਾਲਾ ਦੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਸਨਮਾਨਿਤ ਕੀਤਾ ਗਿਆ। ਸਨਮਾਨ ਵਿਚ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਸ਼ਾਲ ਅਤੇ ਪੁਸਤਕਾਂ ਦਾ ਸੈੱਟ ਭੇਟ ਕੀਤਾ ਗਿਆ।

Ad Position 21
No active advertisement
ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀ। ਅਜੀਤ ਤਸਵੀਰ 13-10-2026

ਬਰਨਾਲਾ, 12 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਦੀ ਬੀਤੇ ਦਿਨੀਂ ਬਰਨਾਲਾ ਵਿਖੇ ਆਮਦ ਮੌਕੇ ਬਰਨਾਲਾ ਦੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਸਨਮਾਨਿਤ ਕੀਤਾ ਗਿਆ। ਸਨਮਾਨ ਵਿਚ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਸ਼ਾਲ ਅਤੇ ਪੁਸਤਕਾਂ ਦਾ ਸੈੱਟ ਭੇਟ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਰਨਾਲਾ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ ਕਿ ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਹਾਲ ਹੀ ਵਿਚ ਜਾਪਾਨ ਵਿਖੇ ਏਸ਼ੀਆਈ ਖੇਡਾਂ ਵਿਚ ਭਾਰਤੀ ਟੀਮ ਨੂੰ ਸੋਨ ਤਮਗ਼ਾ ਜਿਤਾਉਣ ਤੋਂ ਬਾਅਦ ਅੰਮ੍ਰਿਤਸਰ ਜ਼ਿਲ੍ਹੇ ਵਿਚ ਆਪਣੇ ਘਰ ਪਰਤਣ ਤੋਂ ਬਾਅਦ ਕਿਸੇ ਸਮਾਗਮ ਵਿਚ ਹਿੱਸਾ ਲੈਣ ਲਈ ਬਰਨਾਲਾ ਆਏ। ਉਨ੍ਹਾਂ ਕਿਹਾ ਕਿ ਹਰਮਨਪ੍ਰੀਤ ਸਿੰਘ ਉੱਪਰ ਸਮੁੱਚੇ ਦੇਸ਼ ਨੂੰ ਮਾਣ ਹੈ ਜੋ ਭਾਰਤ ਦੇ ਪਹਿਲੇ ਕਪਤਾਨ ਹਨ, ਜਿਨ੍ਹਾਂ ਆਪਣੀ ਕਪਤਾਨੀ ਹੇਠ ਭਾਰਤ ਨੂੰ ਦੋ ਵਾਰ ਏਸ਼ੀਆਈ ਖੇਡਾਂ ਵਿਚ ਸੋਨ ਤਮਗ਼ਾ ਜਿਤਾਇਆ। (ਇਸ ਵਾਰ ਏਸ਼ੀਆਈ ਖੇਡਾਂ ਵਿਚ ਹਰਮਨਪ੍ਰੀਤ ਸਿੰਘ 12 ਗੋਲਾਂ ਨਾਲ ਟਾਪ ਸਕੋਰਰ ਵੀ ਰਿਹਾ। ਹਰਮਨਪ੍ਰੀਤ ਸਿੰਘ ਨੇ ਆਪਣੇ ਇਕ ਦਹਾਕਾ ਸ਼ਾਨਾਮੱਤੇ ਕਰੀਅਰ ਦੌਰਾਨ ਦੋ ਵਾਰ ਉਲੰਪਿਕ ਖੇਡਾਂ ਵਿਚ ਕਾਂਸੀ ਦਾ ਤਮਗ਼ਾ ਜਿੱਤਿਆ ਹੈ। ਭਾਰਤ ਨੂੰ ਓਲੰਪਿਕਸ ਦੇ ਹਾਕੀ ਮੁਕਾਬਲਿਆਂ ਵਿਚ ਇਹ ਸਨਮਾਨ 52 ਸਾਲਾਂ ਬਾਅਦ ਮਿਲਿਆ। ਕਪਤਾਨ ਹਰਮਨਪ੍ਰੀਤ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਦਾ ਇਸ ਸਨਮਾਨ ਲਈ ਧੰਨਵਾਦ ਕਰਦਿਆਂ ਸਮੂਹ ਸੂਬਾ ਵਾਸੀਆਂ ਨੂੰ ਇਸ ਮਹੀਨੇ ਦੀ 27 ਅਕਤੂਬਰ ਨੂੰ ਜਲੰਧਰ ਵਿਖੇ ਸ਼ੁਰੂ ਹੋ ਰਹੀ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਵਿਚ ਹੁੰਮ-ਹੁੰਮਾ ਕੇ ਪੁੱਜਣ ਦਾ ਸੱਦਾ ਦਿੱਤਾ। ਹਰਮਨਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਦੀ ਧਰਤੀ ਉੱਤੇ ਪਹਿਲੀ ਵਾਰ ਹਾਕੀ ਦਾ ਕੋਈ ਟੂਰਨਾਮੈਂਟ ਹੋ ਰਿਹਾ ਹੈ ਅਤੇ ਸਾਰੇ ਲੀਗ ਮੈਚ ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿਖੇ ਹੋਣਗੇ ਅਤੇ ਸੈਮੀ ਫਾਈਨਲ ਤੇ ਫਾਈਨਲ ਮੁਕਾਬਲੇ ਮੁਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਸਟੇਡੀਅਮ ਵਿਖੇ ਹੋਣਗੇ। ਇਸ ਮੌਕੇ ਐਸ.ਡੀ.ਐਮ. ਡਾ ਅਜੀਤ ਪਾਲ ਸਿੰਘ ਚਹਿਲ, ਤਹਿਸੀਲਦਾਰ ਕੁਲਦੀਪ ਸਿੰਘ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ ਨਵਦੀਪ ਸਿੰਘ ਗਿੱਲ ਆਦਿ ਹਾਜ਼ਰ ਸਨ। 

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਤਪਾ ਵਿਖੇ ਵਾਟਰ ਟਰੀਟਮੈਂਟ ਪਲਾਂਟ ਦੇ ਮਤੇ ਦੌਰਾਨ ਮੀਟਿੰਗ ’ਚ ਪਿਆ ਘਮਸਾਨ ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਖਾਧ ਪਦਾਰਥਾਂ ’ਚ ਮਿਲਾਵਟਖੋਰੀ ਵਿਰੁੱਧ ਵਰਤੀ ਜਾ ਰਹੀ ਸਖ਼ਤੀ 9 ਕੇਸਾਂ ’ਚ 1 ਲੱਖ 85 ਹਜ਼ਾਰ ਰੁਪਏ...
Ad Position 24