14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਟਰੇਡ ਅਤੇ ਇੰਡਸਟਰੀ ਵਿੰਗ ਅਕਾਲੀ ਦਲ (ਬ) ਦੇ ਪੰਜਾਬ ਪ੍ਰਧਾਨ ਐਨ.ਕੇ. ਸ਼ਰਮਾ ਪਹੁੰਚੇ ਬਰਨਾਲਾ

ਬਰਨਾਲਾ, 13 ਅਕਤੂਬਰ (ਨਰਿੰਦਰ ਅਰੋੜਾ)-ਸ਼੍ਰੋਮਣੀ ਅਕਾਲੀ ਦਲ (ਬ) ਟਰੇਡ ਅਤੇ ਇੰਡਸਟਰੀ ਵਿੰਗ ਦੇ ਪੰਜਾਬ ਪ੍ਰਧਾਨ ਐਨ. ਕੇ.

Ad Position 21
No active advertisement
ਮੀਟਿੰਗ ਦੌਰਾਨ ਗੱਲਬਾਤ ਕਰਦੇ ਹੋਏ ਐਨ.ਕੇ. ਸ਼ਰਮਾ ਅਤੇ ਨਾਲ ਹੋਰ। ਤਸਵੀਰ : ਰਿੰਪੀ ਸਟੂਡੀਓ 14-10-2026
ਬਰਨਾਲਾ, 13 ਅਕਤੂਬਰ (ਨਰਿੰਦਰ ਅਰੋੜਾ)-ਸ਼੍ਰੋਮਣੀ ਅਕਾਲੀ ਦਲ (ਬ) ਟਰੇਡ ਅਤੇ ਇੰਡਸਟਰੀ ਵਿੰਗ ਦੇ ਪੰਜਾਬ ਪ੍ਰਧਾਨ ਐਨ.ਕੇ. ਸ਼ਰਮਾ ਅੱਜ ਬਰਨਾਲਾ ਦੇ ਮਿੰਨੀ ਸ਼ਾਂਤੀ ਹਾਲ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਵਲੋਂ ਵਪਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਨੇ ਦੱਸਿਆ ਕਿ ਅੱਜ ਵਪਾਰੀ ਵਰਗ ਬਿਲਕੁਲ ਖ਼ਤਮ ਹੋਣ ਕੰਢੇ ਹੈ ਅਤੇ ਉਸ ਨੂੰ ਸਹਾਰੇ ਦੀ ਜ਼ਰੂਰਤ ਹੈ। ਇਸੇ ਮੰਤਵ ਨਾਲ ਅੱਜ ਐਨ.ਕੇ. ਸ਼ਰਮਾ ਵਲੋਂ ਵਪਾਰੀਆਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਸੰਬੋਧਨ ਕਰਦਿਆਂ ਐਨ.ਕੇ. ਸ਼ਰਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵਿਸ਼ੇਸ਼ ਨਿਰਦੇਸ਼ਾਂ ਅਨੁਸਾਰ ਉਨ੍ਹਾਂ ਦੇ ਵਿਜ਼ਨ ਨੂੰ ਸ਼ਹਿਰੀਆਂ ਤੱਕ ਪਹੁੰਚਾਉਣ ਅਤੇ ਵਪਾਰੀਆਂ ਦੀਆਂ ਮੁਸ਼ਕਿਲਾਂ ਸੁਣਨ ਲਈ ਇਹ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ, ਟਰੇਡਰਾਂ ਅਤੇ ਉਦਯੋਗਪਤੀਆਂ ਦੀਆਂ ਜੋ ਵੀ ਮੁਸ਼ਕਲਾਂ ਹਨ , ਉਹ ਸੁਣ ਕੇ ਚੋਣ ਮੈਨੀਫੈਸਟੋ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਹਰ ਵਰਗ ਦੁਖੀ ਹੈ, ਪਰ ਵਪਾਰੀ ਵਰਗ ਬਿਲਕੁਲ ਖ਼ਤਮ ਹੋ ਰਿਹਾ ਹੈ ਅਤੇ ਅੱਜ ਪੰਜਾਬ ਨੂੰ ਛੱਡ ਕੇ ਜਾਣ ਲਈ ਤਿਆਰ ਬੈਠਾ ਹੈ। ਪੰਜਾਬ ਵਿਚ ਰਿਸ਼ਵਤਖ਼ੋਰੀ, ਭ੍ਰਿਸ਼ਟਾਚਾਰ ਅਤੇ ਨਸ਼ੇ ਦਾ ਬੋਲਬਾਲਾ ਹੈ, ਪੰਜਾਬ ਦੇ ਹਾਲਾਤ ਬਹੁਤ ਮਾੜੇ ਹੋ ਚੁੱਕੇ ਹਨ ਅਤੇ ਹਿੰਦੁਸਤਾਨ ਦਾ ਸਭ ਤੋਂ ਵੱਧ ਕਰਜ਼ਾਈ ਸੂਬਾ ਪੰਜਾਬ ਬਣ ਚੁੱਕਾ ਹੈ। ਪੰਜਾਬ ਦੀ ਇੱਕੋ-ਇੱਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਹੀ ਹੈ ਜੋ ਵਪਾਰ ਅਤੇ ਪੰਜਾਬੀਆਂ ਨੂੰ ਬਚਾ ਸਕਦੀ ਹੈ। ਇਸ ਮੌਕੇ ਵੱਖ-ਵੱਖ ਵਪਾਰ ਵਿੰਗਾਂ ਤੋਂ ਆਏ ਆਗੂਆਂ ਵਲੋਂ ਆਪਣੀਆਂ ਮੁਸ਼ਕਿਲਾਂ ਸੁਣਾਈਆਂ ਗਈਆਂ ਅਤੇ ਐਨ.ਕੇ. ਸ਼ਰਮਾ ਵਲੋਂ ਇਹਨਾਂ ਮੁਸ਼ਕਿਲਾਂ ਨੂੰ ਚੋਣ ਮੈਨੀਫੈਸਟੋ ਵਿਚ ਜਗ੍ਹਾ ਦੇ ਕੇ ਸਰਕਾਰ ਬਣਨ ’ਤੇ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ ਗਿਆ। ਸਟੇਜ ਸਕੱਤਰ ਦੀ ਭੂਮਿਕਾ ਸੰਜੀਵ ਸ਼ੋਰੀ ਵਲੋਂ ਨਿਭਾਈ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਸਾਬਕਾ ਚੇਅਰਮੈਨ ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਤੇਜਿੰਦਰ ਸਿੰਘ ਸੋਨੀ ਜਾਗਲ, ਨੀਰਜ ਗਰਗ, ਤਿਰਲੋਚਣ ਬਾਂਸਲ ਤਪਾ, ਸ਼ੈਲਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਸ਼ੈਲੀ, ਅਜੈਬ ਸਿੰਘ ਜਵੰਧਾ, ਐਡਵੋਕੇਟ ਮੰਜੂ ਜਿੰਦਲ, ਅਨਿਲ ਬਾਂਸਲ ਨਾਣਾ, ਕੇਵਲ ਸਿੰਘ ਵੀਨਸ, ਵਰਿੰਦਰ ਸਿੰਘ ਬੰਟੀ, ਸਚਿਨ, ਰਵੀ, ਅਜੀ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਜਨਕ ਰਾਜ ਗਾਰਗੀ ਵਲੋਂ ਸੀ.ਟੀ. ਯੂਨੀਵਰਸਿਟੀ ਦੇ ਡਾਇਰੈਕਟਰ ਸਟੂਡੈਂਟਸ ਵੈੱਲਫੇਅਰ ਨਾਲ ਮੁਲਾਕਾਤ ਸਿੱਖਿਆ ਦੇ ਮਿ... ਅਗਲੀ ਖ਼ਬਰ ਬੀਬੜੀਆਂ ਮਾਈਆਂ ਮੰਦਰ ਵਿਖੇ ਝੰਡੇ ਦੀ ਰਸਮ ਅਦਾ ਕੀਤੀ
Ad Position 24