14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਐਡਵੋਕੇਟ ਜਨਕ ਰਾਜ ਗਾਰਗੀ ਵਲੋਂ ਸੀ.ਟੀ. ਯੂਨੀਵਰਸਿਟੀ ਦੇ ਡਾਇਰੈਕਟਰ ਸਟੂਡੈਂਟਸ ਵੈੱਲਫੇਅਰ ਨਾਲ ਮੁਲਾਕਾਤ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਪੇਂਡੂ ਖੇਤਰਾਂ ਤੱਕ ਮਿਆਰੀ ਸਿੱਖਿਆ ਪਹੁੰਚਾਉਣ ਸਬੰਧੀ ਕੀਤੀ ਚਰਚਾ

ਤਪਾ ਮੰਡੀ, 13 ਅਕਤੂਬਰ (ਪ੍ਰਵੀਨ ਗਰਗ)-ਗਾਰਗੀ ਫਾਊਂਡੇਸ਼ਨ ਦੇ ਚੇਅਰਮੈਨ ਐਡਵੋਕੇਟ ਜਨਕ ਰਾਜ ਗਾਰਗੀ ਨੇ ਸੀ. ਟੀ.

Ad Position 21
No active advertisement
ਅਜੀਤ ਡੈਸਕ 14-10-2026
ਤਪਾ ਮੰਡੀ, 13 ਅਕਤੂਬਰ (ਪ੍ਰਵੀਨ ਗਰਗ)-ਗਾਰਗੀ ਫਾਊਂਡੇਸ਼ਨ ਦੇ ਚੇਅਰਮੈਨ ਐਡਵੋਕੇਟ ਜਨਕ ਰਾਜ ਗਾਰਗੀ ਨੇ ਸੀ.ਟੀ. ਯੂਨੀਵਰਸਿਟੀ, ਲੁਧਿਆਣਾ ਦੇ ਡਾਇਰੈਕਟਰ ਸਟੂਡੈਂਟਸ ਵੈੱਲਫੇਅਰ, ਇੰਜੀਨੀਅਰ ਦਵਿੰਦਰ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਫਾਊਂਡੇਸ਼ਨ ਵਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰੋਜੈਕਟਾਂ, ਸਮਾਜ ਭਲਾਈ ਦੇ ਉਪਰਾਲਿਆਂ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਫਾਊਂਡੇਸ਼ਨ ਦੇ ਕਾਰਜਾਂ ਅਤੇ ਸਮਾਜ ਪ੍ਰਤੀ ਵਚਨਬੱਧਤਾ ਤੋਂ ਪ੍ਰਭਾਵਿਤ ਹੋ ਕੇ ਇੰਜੀਨੀਅਰ ਦਵਿੰਦਰ ਸਿੰਘ ਨੇ ਫਾਊਂਡੇਸ਼ਨ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿਚ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਮੁਲਾਕਾਤ ਦੌਰਾਨ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ, ਮਿਆਰੀ ਸਿੱਖਿਆ ਨੂੰ ਪਿੰਡ ਪੱਧਰ ਤੱਕ ਪਹੁੰਚਾਉਣ ਅਤੇ ਵਿਦਿਆਰਥੀਆਂ ਲਈ ਵਧੇਰੇ ਸਿੱਖਿਆ ਦੇ ਮੌਕੇ ਪੈਦਾ ਕਰਨ ਸਬੰਧੀ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇੰਜੀਨੀਅਰ ਦਵਿੰਦਰ ਸਿੰਘ ਨੇ ਭਰੋਸਾ ਦਿਵਾਇਆ ਕਿ ਸੀ.ਟੀ. ਯੂਨੀਵਰਸਿਟੀ ਵਲੋਂ ਗਾਰਗੀ ਫਾਊਂਡੇਸ਼ਨ ਨਾਲ ਸਹਿਯੋਗ ਨੂੰ ਅਮਲੀ ਰੂਪ ਦੇਣ ਲਈ ਜਲਦ ਹੀ ਲੋੜੀਂਦੇ ਕਦਮ ਚੁੱਕੇ ਜਾਣਗੇ। ਇਹ ਸਹਿਯੋਗ ਸਿੱਖਿਆ ਦੇ ਪ੍ਰਸਾਰ ਅਤੇ ਸਮਾਜਿਕ ਵਿਕਾਸ ਦੇ ਖੇਤਰ ਵਿਚ ਨਵੇਂ ਮੌਕੇ ਪੈਦਾ ਕਰਨ ਵਿਚ ਸਹਾਈ ਸਿੱਧ ਹੋ ਸਕਦਾ ਹੈ। ਇਸ ਮੌਕੇ ਗਾਰਗੀ ਫਾਊਂਡੇਸ਼ਨ ਦੇ ਚੇਅਰਮੈਨ ਐਡਵੋਕੇਟ ਜਨਕ ਰਾਜ ਗਾਰਗੀ ਨੇ ਇੰਜੀਨੀਅਰ ਦਵਿੰਦਰ ਸਿੰਘ, ਡਾਇਰੈਕਟਰ ਸਟੂਡੈਂਟਸ ਵੈੱਲਫੇਅਰ, ਸੀ.ਟੀ. ਯੂਨੀਵਰਸਿਟੀ, ਨੂੰ ਸ਼ਾਲ ਅਤੇ ਸਨਮਾਨ ਚਿੰਨ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਫਾਊਂਡੇਸ਼ਨ ਦੀ ਕੋਰ ਕਮੇਟੀ ਦੇ ਮੈਂਬਰ ਸ਼ੌਰਿਆ ਗਾਰਗੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ -ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ- ਮਹਿਲ ਕਲਾਂ ਵਿਖੇ ਲੁਧਿਆਣਾ-ਬਰਨਾਲਾ ਮੁੱਖ ਮਾਰਗ ਇੱਕ ਘੰਟਾ ਜਾਮ ਅਗਲੀ ਖ਼ਬਰ ਟਰੇਡ ਅਤੇ ਇੰਡਸਟਰੀ ਵਿੰਗ ਅਕਾਲੀ ਦਲ (ਬ) ਦੇ ਪੰਜਾਬ ਪ੍ਰਧਾਨ ਐਨ.ਕੇ. ਸ਼ਰਮਾ ਪਹੁੰਚੇ ਬਰਨਾਲਾ
Ad Position 24