14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਮਾਨਸਾ ਨੂੰ ਜਾਂਦੇ ਮੁੱਖ ਮਾਰਗਾਂ ’ਤੇ ਪੁਲਿਸ ਨੇ ਨਾਕਾਬੰਦੀ ਕਰ ਕੇ ਕੀਤੀ ਚੈਕਿੰਗ

ਰੂੜੇਕੇ ਕਲਾਂ, 13 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੋਸ਼ਲ ਵਰਕਰ ਅਤੇ ਨਸ਼ਿਆਂ ਖ਼ਿਲਾਫ਼ ਪਿਛਲੇ ਲੰਮੇ ਸਮੇਂ ਤੋਂ ਲੜ ਰਹੇ ਮਾਨਸਾ ਜ਼ਿਲ੍ਹੇ ਨਾਲ ਸਬੰਧਿਤ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੀ ਖ਼ਬਰ ਸੁਣ ਕੇ ਵੱਡੀ ਗਿਣਤੀ ਪੰਜਾਬ ਭਰ ਵਿਚੋਂ ਲੋਕ ਮਾਨਸਾ ਵਿਖੇ ਚੱਲ ਰਹੇ ਰੋਸ ਪ੍ਰਦਰਸ਼ਨ ਵਿਚ ਪਹੁੰਚ ਰਹੇ ਸਨ। ਪੁਲਿਸ ਪ੍ਰਸ਼ਾਸਨ ਨੇ ਜ਼ਿਲ੍ਹਾ ਮਾਨਸਾ ਨੂੰ ਜਾਂਦੇ ਮੁੱਖ ਮਾਰਗਾਂ ’ਤੇ ਵਿਸ਼ੇਸ਼ ਨਾਕਾਬੰਦੀ ਕਰ ਕੇ ਵਹੀਕਲਾਂ ਦੀ ਚੈਕਿੰਗ ਕਰ ਕੇ ਲਿਸਟਾਂ ਤਿਆਰ ਕੀਤੀਆਂ।

Ad Position 21
No active advertisement
ਬਰਨਾਲਾ ਮਾਨਸਾ ਮੁੱਖ ਮਾਰਗ ਰੂੜੇਕੇ ਕਲਾਂ ਵਿਖੇ ਵਿਸ਼ੇਸ਼ ਨਾਕਾਬੰਦੀ ਕਰ ਕੇ ਵਹੀਕਲਾਂ ਦੀ ਚੈਕਿੰਗ ਕਰਦੀ ਹੋਈ ਪੁਲਿਸ ਪਾਰਟੀ। ਤਸਵੀਰ : ਗੁਰਪ੍ਰੀਤ ਸਿੰਘ ਕਾਹਨੇਕੇ 14-10-2026
ਰੂੜੇਕੇ ਕਲਾਂ, 13 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੋਸ਼ਲ ਵਰਕਰ ਅਤੇ ਨਸ਼ਿਆਂ ਖ਼ਿਲਾਫ਼ ਪਿਛਲੇ ਲੰਮੇ ਸਮੇਂ ਤੋਂ ਲੜ ਰਹੇ ਮਾਨਸਾ ਜ਼ਿਲ੍ਹੇ ਨਾਲ ਸਬੰਧਿਤ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੀ ਖ਼ਬਰ ਸੁਣ ਕੇ ਵੱਡੀ ਗਿਣਤੀ ਪੰਜਾਬ ਭਰ ਵਿਚੋਂ ਲੋਕ ਮਾਨਸਾ ਵਿਖੇ ਚੱਲ ਰਹੇ ਰੋਸ ਪ੍ਰਦਰਸ਼ਨ ਵਿਚ ਪਹੁੰਚ ਰਹੇ ਸਨ। ਪੁਲਿਸ ਪ੍ਰਸ਼ਾਸਨ ਨੇ ਜ਼ਿਲ੍ਹਾ ਮਾਨਸਾ ਨੂੰ ਜਾਂਦੇ ਮੁੱਖ ਮਾਰਗਾਂ ’ਤੇ ਵਿਸ਼ੇਸ਼ ਨਾਕਾਬੰਦੀ ਕਰ ਕੇ ਵਹੀਕਲਾਂ ਦੀ ਚੈਕਿੰਗ ਕਰ ਕੇ ਲਿਸਟਾਂ ਤਿਆਰ ਕੀਤੀਆਂ। ਬਰਨਾਲਾ ਮਾਨਸਾ ਮੁੱਖ ਮਾਰਗ ਰੂੜੇਕੇ ਕਲਾਂ ਵਿਖੇ ਮੁੱਖ ਅਫ਼ਸਰ ਇੰਸਪੈਕਟਰ ਗੁਰਮੰਦਰ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਵਲੋਂ ਵਿਸ਼ੇਸ਼ ਨਾਕਾਬੰਦੀ ਕਰ ਕੇ ਵਹੀਕਲਾਂ ਦੀ ਬਾਰੀਕੀ ਨਾਲ ਜਾਂਚ ਪੜਤਾਲ ਕੀਤੀ ਗਈ ਅਤੇ ਜ਼ਿਲ੍ਹਾ ਮਾਨਸਾ ਨੂੰ ਜਾਣ ਵਾਲੀਆਂ ਗੱਡੀਆਂ ਮੋਟਰਸਾਈਕਲਾਂ ਦੇ ਪੂਰੇ ਵੇਰਵੇ ਸਮੇਤ ਪੁਲਿਸ ਵਲੋਂ ਲਿਸਟਾਂ ਤਿਆਰ ਕੀਤੀਆਂ ਗਈਆਂ ਹਨ। ਗੱਲਬਾਤ ਕਰਦਿਆਂ ਇੰਸਪੈਕਟਰ ਗੁਰਮੰਦਰ ਸਿੰਘ ਰੂੜੇਕੇ ਕਲਾਂ ਨੇ ਕਿਹਾ ਕਿ ਉੱਚ ਅਧਿਕਾਰੀਆਂ ਦੇ ਆਦੇਸ਼ਾਂ ਅਨੁਸਾਰ ਨਾਕਾਬੰਦੀ ਕਰ ਕੇ ਅਮਨ ਕਾਨੂੰਨ ਦੀ ਸਥਿਤੀ ਬਹਾਲ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਚੈਕਿੰਗ ਕੀਤੀ ਜਾ ਰਹੀ ਹੈ। ਮਾਰਗ ਤੋਂ ਲੰਘਣ ਵਾਲੇ ਵਹੀਕਲਾਂ, ਕਾਰਾਂ ਮੋਟਰਸਾਈਕਲਾਂ ਦੇ ਵੇਰਵੇ ਇ ਕੱਤਰ ਕੀਤੇ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਤਸਕਰੀ ਦੇ ਮਾਮਲੇ ’ਚ ਦੋ ਨੂੰ 10-10 ਸਾਲ ਦੀ ਕੈਦ ਇੱਕ-ਇੱਕ ਲੱਖ ਰੁਪਏ ਜੁਰਮਾਨਾ ਅਗਲੀ ਖ਼ਬਰ ਸਕੇਟਿੰਗ ਮੁਕਾਬਲਿਆਂ ’ਚ ਤਪਾ ਦੇ ਮਿਤੇਸ਼ ਗਰਗ ਦੀ ਸਟੇਟ ਲਈ ਚੋਣ
Ad Position 24