14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪੰਜਾਬ ਅੰਦਰ ਹਾਲਾਤ ਬਦ ਤੋਂ ਬਦਤਰ ਹੋਏ-ਧਰਮ ਸਿੰਘ ਫ਼ੌਜੀ

ਬਰਨਾਲਾ, 13 ਅਕਤੂਬਰ (ਰਾਜ ਪਨੇਸਰ)-ਸ਼ਹਿਰ ਬਰਨਾਲਾ ਦੇ ਵਾਰਡ ਨੰਬਰ 27 ਦੇ ਕੌਂਸਲਰ ਤੇ ਭਾਜਪਾ ਦੇ ਐਸ. ਸੀ.

Ad Position 21
No active advertisement
ਅਜੀਤ ਡੈਸਕ 14-10-2026
ਬਰਨਾਲਾ, 13 ਅਕਤੂਬਰ (ਰਾਜ ਪਨੇਸਰ)-ਸ਼ਹਿਰ ਬਰਨਾਲਾ ਦੇ ਵਾਰਡ ਨੰਬਰ 27 ਦੇ ਕੌਂਸਲਰ ਤੇ ਭਾਜਪਾ ਦੇ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਧਰਮ ਸਿੰਘ ਫ਼ੌਜੀ ਨੇ ਕਿਹਾ ਪੰਜਾਬ ਵਿਚ ਗੈਂਗਸਟਰਵਾਦ, ਬੇਰੁਜ਼ਗਾਰੀ, ਨਸ਼ਾਖੋਰੀ ਖ਼ਤਮ ਕਰਨ ਵਿਚ ਪਿਛਲੇ ਸਾਢੇ ਚਾਰ ਸਾਲਾਂ ਤੋਂ ‘ਆਪ’ ਸਰਕਾਰ ਫ਼ੇਲ੍ਹ ਸਾਬਤ ਹੋਈ ਹੈ। ਜਿਹੜੇ ਸਰਕਾਰ ਬਣਨ ਤੋਂ ਪਹਿਲਾਂ ਕਹਿੰਦੇ ਸਨ ਕਿ ਸਾਡੀ ਸਰਕਾਰ ਪੰਜਾਬ ਵਿਚ ਬਣਾਓ ਅਸੀਂ ਨਸ਼ਾ ਚਾਰ ਮਹੀਨਿਆਂ ਦਾ ਵਿਚ ਖ਼ਤਮ ਕਰ ਦੇਵਾਂਗੇ। ਉਨ੍ਹਾਂ ਕਿਹਾ ਕਿ ਨਸ਼ਾ ਖ਼ਤਮ ਕਰਨ ਦੇ ਵਾਅਦੇ ਸੁਣਦੇ-ਸੁਣਦੇ ਸਾਢੇ ਚਾਰ ਸਾਲ ਲੰਘ ਗਏ ਹਨ ਪਰ ਨਸ਼ਾ ਖ਼ਤਮ ਤਾਂ ਕੀ ਹੋਣਾ ਸੀ ਸਗੋਂ ਨਸ਼ਾ ਘਰ-ਘਰ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਵਲੋਂ ਸ਼ਰੇਆਮ ਦਿਨ ਦਿਹਾੜੇ ਨਾਮੀ ਹਸਤੀਆਂ ’ਤੇ ਗੋਲੀਆਂ ਚਲਾਈਆਂ ਜਾ ਰਹੀਆਂ ਹਨ ਪਰ ਸਰਕਾਰ ਦੀ ਇਨ੍ਹਾਂ ਮਾਮਲਿਆਂ ’ਤੇ ਚੁੱਪੀ ਧਾਰੀ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਸੋਲ੍ਹਾਂ ਦੇ ਮੱਠ ਵਿਖੇ ਛਿਮਾਹੀ ਮੇਲਾ 17 ਨੂੰ ਅਗਲੀ ਖ਼ਬਰ ਹਰਪ੍ਰੀਤ ਸਿੰਘ ਰਾਜੀਆ ਹਲਕਾ ਭਦੌੜ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਇੰਚਾਰਜ ਨਿਯੁਕਤ
Ad Position 24