13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਮਲੇਰਕੋਟਲਾ ’ਚ ਆਰ.ਟੀ.ਓ. ਦੀ ਸਖ਼ਤੀ: ਦੋ ਜੁਗਾੜੂ ਰੇਹੜੀਆਂ ਜ਼ਬਤ, ਓਵਰਲੋਡਿੰਗ ਕਰਨ ਵਾਲਿਆਂ ਦੇ ਚਲਾਨ

ਮਲੇਰਕੋਟਲਾ, 13 ਅਕਤੂਬਰ (ਮੁਹੰਮਦ ਹਨੀਫ਼ ਥਿੰਦ)-ਸੜਕੀ ਹਾਦਸਿਆਂ ’ਤੇ ਕਾਬੂ ਪਾਉਣ ਅਤੇ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਯਕੀਨੀ ਬਣਾਉਣ ਲਈ ਰੀਜਨਲ ਟਰਾਂਸਪੋਰਟ ਅਫ਼ਸਰ (ਆਰ. ਟੀ.

Ad Position 21
No active advertisement
ਅਜੀਤ ਡੈਸਕ 14-10-2026
ਮਲੇਰਕੋਟਲਾ, 13 ਅਕਤੂਬਰ (ਮੁਹੰਮਦ ਹਨੀਫ਼ ਥਿੰਦ)-ਸੜਕੀ ਹਾਦਸਿਆਂ ’ਤੇ ਕਾਬੂ ਪਾਉਣ ਅਤੇ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਯਕੀਨੀ ਬਣਾਉਣ ਲਈ ਰੀਜਨਲ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.) ਕਰਨਬੀਰ ਸਿੰਘ ਛੀਨਾ ਵਲੋਂ ਵਾਹਨਾਂ ਦੀ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ ਦੋ ਜੁਗਾੜੂ ਰੇਹੜੀਆਂ ਜ਼ਬਤ ਕੀਤੀਆਂ ਗਈਆਂ, ਜਦਕਿ ਓਵਰਲੋਡਿੰਗ ਕਰਨ ਵਾਲੇ ਵਾਹਨਾਂ ਦੇ ਚਲਾਨ ਕੱਟੇ ਗਏ। ਚੈਕਿੰਗ ਦੌਰਾਨ ਆਰ.ਟੀ.ਓ. ਕਰਨਬੀਰ ਸਿੰਘ ਛੀਨਾ ਨੇ ਸਕੂਲੀ ਬੱਸਾਂ ਦੀ ਵੀ ਜਾਂਚ ਕੀਤੀ ਅਤੇ ਸਕੂਲ ਪ੍ਰਬੰਧਕਾਂ ਤੇ ਵਾਹਨ ਚਾਲਕਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਦੀ ਸਖ਼ਤੀ ਨਾਲ ਪਾਲਣਾ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਸਕੂਲੀ ਵਾਹਨਾਂ ਦੀ ਫਿਟਨੈੱਸ, ਲੋੜੀਂਦੇ ਦਸਤਾਵੇਜ਼, ਸੁਰੱਖਿਆ ਉਪਕਰਨ ਅਤੇ ਨਿਰਧਾਰਤ ਸਮਰੱਥਾ ਅਨੁਸਾਰ ਬੱਚਿਆਂ ਦੀ ਆਵਾਜਾਈ ਯਕੀਨੀ ਬਣਾਉਣਾ ਲਾਜ਼ਮੀ ਹੈ। ਬੱਚਿਆਂ ਦੀ ਸੁਰੱਖਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਅਮਰਗੜ੍ਹ ਬੱਸ ਸਟੈਂਡ ਅੱਗੇ ਬੱਸ ਤੇ ਸਕੂਟਰੀ ਦੀ ਟੱਕਰ, ਸਕੂਟਰੀ ਚਾਲਕ ਜ਼ਖ਼ਮੀ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਅਥਲੈਟਿਕ ਮੀਟ ਵਿਚ ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24