13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਵਲੋਂ 8ਵੇਂ ਸਾਲਾਨਾ ਵਿੱਦਿਅਕ ਟੂਰ ਦਾ ਆਯੋਜਨ

ਟੱਲੇਵਾਲ, 13 ਅਕਤੂਬਰ (ਸੋਨੀ ਚੀਮਾ)-ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਟੱਲੇਵਾਲ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਜਾਣਕਾਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ 8ਵੇਂ ਸਾਲਾਨਾ ਵਿੱਦਿਅਕ ਟੂਰ ਦਾ ਆਯੋਜਨ ਕੀਤਾ ਗਿਆ। ਇਸ ਟੂਰ ਦੌਰਾਨ ਵਿਦਿਆਰਥੀਆਂ ਨੇ ਕੁਰੂਕਸ਼ੇਤਰ ਅਤੇ ਪਿੱਪਲੀ ਦੇ ਵੱਖ-ਵੱਖ ਧਾਰਮਿਕ, ਇਤਿਹਾਸਕ, ਵਿਗਿਆਨਕ ਅਤੇ ਕੁਦਰਤੀ ਸਥਾਨਾਂ ਦਾ ਦੌਰਾ ਕੀਤਾ।

Ad Position 21
No active advertisement
ਅਜੀਤ ਡੈਸਕ 14-10-2026
ਟੱਲੇਵਾਲ, 13 ਅਕਤੂਬਰ (ਸੋਨੀ ਚੀਮਾ)-ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਟੱਲੇਵਾਲ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਜਾਣਕਾਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ 8ਵੇਂ ਸਾਲਾਨਾ ਵਿੱਦਿਅਕ ਟੂਰ ਦਾ ਆਯੋਜਨ ਕੀਤਾ ਗਿਆ। ਇਸ ਟੂਰ ਦੌਰਾਨ ਵਿਦਿਆਰਥੀਆਂ ਨੇ ਕੁਰੂਕਸ਼ੇਤਰ ਅਤੇ ਪਿੱਪਲੀ ਦੇ ਵੱਖ-ਵੱਖ ਧਾਰਮਿਕ, ਇਤਿਹਾਸਕ, ਵਿਗਿਆਨਕ ਅਤੇ ਕੁਦਰਤੀ ਸਥਾਨਾਂ ਦਾ ਦੌਰਾ ਕੀਤਾ। ਟੂਰ ਦੌਰਾਨ ਵਿਦਿਆਰਥੀਆਂ ਨੇ ਸਭ ਤੋਂ ਪਹਿਲਾਂ ਗੁਰਦੁਆਰਾ ਪਰਮੇਸ਼ਰ ਦੁਆਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਇਸ ਉਪਰੰਤ ਉਨ੍ਹਾਂ ਨੇ ਕੁਰੂਕਸ਼ੇਤਰ ਦੇ ਪ੍ਰਸਿੱਧ ਬ੍ਰਹਮ ਸਰੋਵਰ ਦੇ ਦਰਸ਼ਨ ਕੀਤੇ ਅਤੇ ਇਸ ਦੀ ਇਤਿਹਾਸਕ ਤੇ ਧਾਰਮਿਕ ਮਹੱਤਤਾ ਬਾਰੇ ਜਾਣਕਾਰੀ ਹਾਸਿਲ ਕੀਤੀ। ਕ੍ਰਿਸ਼ਨ ਮਿਊਜ਼ੀਅਮ ਵਿਖੇ ਵਿਦਿਆਰਥੀਆਂ ਨੇ ਭਾਰਤੀ ਸਭਿਆਚਾਰ, ਭਗਵਾਨ ਕ੍ਰਿਸ਼ਨ ਦੇ ਜੀਵਨ ਅਤੇ ਮਹਾਂਭਾਰਤ ਨਾਲ ਸਬੰਧਿਤ ਵਿਰਾਸਤ ਨੂੰ ਨੇੜਿਉਂ ਜਾਣਿਆ। ਇਸੇ ਤਰ੍ਹਾਂ ਕਲਪਨਾ ਚਾਵਲਾ ਤਾਰਾ-ਮੰਡਲ ਵਿਖੇ ਵਿਦਿਆਰਥੀਆਂ ਨੇ ਪੁਲਾੜ, ਗ੍ਰਹਿਆਂ ਅਤੇ ਖਗੋਲ ਵਿਗਿਆਨ ਨਾਲ ਸਬੰਧਿਤ ਜਾਣਕਾਰੀ ਪ੍ਰਾਪਤ ਕੀਤੀ। ਪਿੱਪਲੀ ਮਿੰਨੀ ਜੂ ਵਿਖੇ ਵੱਖ-ਵੱਖ ਜਾਨਵਰਾਂ ਅਤੇ ਪੰਛੀਆਂ ਨੂੰ ਦੇਖ ਕੇ ਉਨ੍ਹਾਂ ਨੇ ਜੰਗਲੀ ਜੀਵਾਂ ਦੀ ਸੰਭਾਲ ਅਤੇ ਕੁਦਰਤੀ ਵਾਤਾਵਰਨ ਦੀ ਮਹੱਤਤਾ ਬਾਰੇ ਵੀ ਸਿੱਖਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮਨਕੰਵਲ ਸਿੰਘ ਅਤੇ ਵਾਈਸ ਪ੍ਰਿੰਸੀਪਲ ਮੈਡਮ ਪਰਮਜੀਤ ਕੌਰ ਨੇ ਕਿਹਾ ਕਿ ਵਿੱਦਿਅਕ ਟੂਰ ਵਿਦਿਆਰਥੀਆਂ ਦੀ ਸਿੱਖਿਆ ਦਾ ਅਹਿਮ ਹਿੱਸਾ ਹਨ। ਇਸ ਸਮੇਂ ਮੈਡਮ ਸ਼ਿਵਰਜੀਤ ਕੌਰ, ਨਰਿੰਦਰਪਾਲ ਕੌਰ, ਸੁਰਿੰਦਰ ਕੌਰ, ਹਰਜਿੰਦਰ ਕੌਰ, ਹਰਪ੍ਰੀਤ ਕੌਰ, ਪੂਜਾ ਵਰਮਾ, ਸਿਮਰਜੀਤ ਕੌਰ, ਸੰਦੀਪ ਕੌਰ, ਯਸ਼ਪਾਲ ਕੌਰ, ਸੰਦੀਪ ਕੌਰ, ਸੁਮਨਪ੍ਰੀਤ ਕੌਰ , ਸੀਮਾ, ਅਰਸ਼ਦੀਪ ਕੌਰ, ਜਗਸੀਰ ਸਿੰਘ, ਗੁਰਪ੍ਰੀਤ ਸਿੰਘ ਅਤੇ ਕੇਅਰ ਟੇਕਰ ਰਛਪਾਲ ਕੌਰ ਅਤੇ ਹਰਪ੍ਰੀਤ ਕੌਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਗਰਵਾਲ ਸਭਾ ਧਨੌਲਾ ਨੇ ਮਹਾਰਾਜਾ ਅਗਰਸੈਨ ਜੈਅੰਤੀ ਮਨਾਈ ਅਗਲੀ ਖ਼ਬਰ ਹੰਡਿਆਇਆ ਵਿਖੇ ਛਿਮਾਹੀ ਮੇਲਾ 17 ਨੂੰ
Ad Position 24