13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਗੁਰਦੁਆਰਾ ਪਾਤਿਸ਼ਾਹੀ ਛੇਵੀਂ ਵਿਖੇ ਗੁਰਮਤਿ ਸਮਾਗਮ 15 ਨੂੰ

ਸ਼ਹਿਣਾ, 13 ਅਕਤੂਬਰ (ਸੁਰੇਸ਼ ਗੋਗੀ)-ਗੁਰਦੁਆਰਾ ਪਾਤਸ਼ਾਹੀ ਛੇਵੀਂ ਸ਼ਹਿਣਾ ਵਿਖੇ ਸਾਲਾਨਾ ਗੁਰਮਤਿ ਸਮਾਗਮ 15 ਅਕਤੂਬਰ ਤੋਂ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਰਸ਼ਨ ਸਿੰਘ ਗਿੱਲ ਨੇ ਦੱਸਿਆ ਕਿ 15 ਅਕਤੂਬਰ ਤੋਂ ਇਕੋਤਰੀ ਸਮਾਗਮ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਲਗਾਤਾਰ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਚੱਲੇਗੀ।

Ad Position 21
No active advertisement
ਅਜੀਤ ਡੈਸਕ 14-10-2026
ਸ਼ਹਿਣਾ, 13 ਅਕਤੂਬਰ (ਸੁਰੇਸ਼ ਗੋਗੀ)-ਗੁਰਦੁਆਰਾ ਪਾਤਸ਼ਾਹੀ ਛੇਵੀਂ ਸ਼ਹਿਣਾ ਵਿਖੇ ਸਾਲਾਨਾ ਗੁਰਮਤਿ ਸਮਾਗਮ 15 ਅਕਤੂਬਰ ਤੋਂ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਰਸ਼ਨ ਸਿੰਘ ਗਿੱਲ ਨੇ ਦੱਸਿਆ ਕਿ 15 ਅਕਤੂਬਰ ਤੋਂ ਇਕੋਤਰੀ ਸਮਾਗਮ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਲਗਾਤਾਰ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਚੱਲੇਗੀ। ਉਨ੍ਹਾਂ ਦੱਸਿਆ ਕਿ ਸ੍ਰੀ ਇਕੋਤਰੀ ਸਮਾਗਮ ਦੀ ਸਮਾਪਤੀ ’ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 21 ਨਵੰਬਰ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ। 23 ਨਵੰਬਰ ਨੂੰ ਰਾਤ 8 ਵਜੇ ਤੋਂ ਲੈ ਕੇ ਸਵੇਰ 4 ਵਜੇ ਤੱਕ ਕੀਰਤਨ ਦਰਬਾਰ ਸਜੇਗਾ। ਜਿਸ ਵਿਚ ਬਾਬਾ ਹਰਬੰਸ ਸਿੰਘ ਜੈਨਪੁਰ ਵਾਲੇ ਅਤੇ ਭਾਈ ਗੁਰਲਾਲ ਸਿੰਘ ਕਥਾਵਾਚਕ ਗੁਰਦੁਆਰਾ ਮੰਜੀ ਸਾਹਿਬ ਵਾਲੇ ਧਾਰਮਿਕ ਕਥਾ ਰਾਹੀਂ ਸੰਗਤਾਂ ਨੂੰ ਸੰਬੋਧਨ ਹੋਣਗੇ ਅਤੇ 24 ਨਵੰਬਰ ਨੂੰ ਸਮਾਪਤੀ ’ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ‘ਸਾਡੇ ਬਜ਼ੁਰਗ-ਸਾਡਾ ਮਾਣ’ ਤਹਿਤ ਬਜ਼ੁਰਗਾਂ ਲਈ ਵਿਸ਼ੇਸ਼ ਮੈਡੀਕਲ ਤੇ ਜਾਗਰੂਕਤਾ ਕੈਂਪ ਬਜ਼ੁਰਗਾਂ ਦੀ ਭਲਾਈ ਲਈ ਪੰਜਾਬ ਸਰਕਾਰ... ਅਗਲੀ ਖ਼ਬਰ ਆਰੀਆਭੱਟਾ ਕਾਲਜ ਬਰਨਾਲਾ ਵਲੋਂ ਠੋਸ ਕੂੜਾ ਪ੍ਰਬੰਧਨ ਸੰਬੰਧੀ ਜਾਗਰੂਕਤਾ ਰੈਲੀ ਕੱਢੀ
Ad Position 24