13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

‘ਸਾਡੇ ਬਜ਼ੁਰਗ-ਸਾਡਾ ਮਾਣ’ ਤਹਿਤ ਬਜ਼ੁਰਗਾਂ ਲਈ ਵਿਸ਼ੇਸ਼ ਮੈਡੀਕਲ ਤੇ ਜਾਗਰੂਕਤਾ ਕੈਂਪ ਬਜ਼ੁਰਗਾਂ ਦੀ ਭਲਾਈ ਲਈ ਪੰਜਾਬ ਸਰਕਾਰ ਹਮੇਸ਼ਾ ਵਚਨਬੱਧ - ਮੀਤ ਹੇਅਰ

ਬਰਨਾਲਾ, 13 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸਟੇਟ ਐਕਸ਼ਨ ਫ਼ਾਰ ਸੀਨੀਅਰ ਸਿਟੀਜ਼ਨ 2026 -27 ਤਹਿਤ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ‘ਸਾਡੇ ਬਜ਼ੁਰਗ- ਸਾਡਾ ਮਾਣ’ ਤਹਿਤ ਇੱਥੋਂ ਦੇ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਵਿਸ਼ੇਸ਼ ਮੈਡੀਕਲ ਤੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਮੈਂਬਰ ਪਾਰਲੀਮੈਂਟ ਸੰਗਰੂਰ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

Ad Position 21
No active advertisement
ਇੰਜੀਨੀਅਰ ਦਵਿੰਦਰ ਸਿੰਘ, ਡਾਇਰੈਕਟਰ ਸਟੂਡੈਂਟਸ ਵੈੱਲਫੇਅਰ, ਸੀ.ਟੀ. ਯੂਨੀਵਰਸਿਟੀ ਨੂੰ ਸਨਮਾਨਿਤ ਕਰਦੇ ਹੋਏ ਐਡਵੋਕੇਟ ਜਨਕ ਰਾਜ ਗਾਰਗੀ। ਤਸਵੀਰ : ਪ੍ਰਵੀਨ ਗਰਗ ‘ਸਾਡੇ ਬਜ਼ੁਰਗ-ਸਾਡਾ ਮਾਣ’ ਕੈਂਪ ਦੌਰਾਨ ਸੰਬੋਧਨ ਕਰਦੇ ਹੋਏ ਮੈਂਬਰ ਪਾਰਲੀਮੈਂਟ ਮੀਤ ਹੇਅਰ। ਅਜੀਤ ਤਸਵੀਰ 14-10-2026
ਬਰਨਾਲਾ, 13 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸਟੇਟ ਐਕਸ਼ਨ ਫ਼ਾਰ ਸੀਨੀਅਰ ਸਿਟੀਜ਼ਨ 2026 -27 ਤਹਿਤ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ‘ਸਾਡੇ ਬਜ਼ੁਰਗ- ਸਾਡਾ ਮਾਣ’ ਤਹਿਤ ਇੱਥੋਂ ਦੇ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਵਿਸ਼ੇਸ਼ ਮੈਡੀਕਲ ਤੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਮੈਂਬਰ ਪਾਰਲੀਮੈਂਟ ਸੰਗਰੂਰ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸੰਬੋਧਨ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਇਸ ਮੈਗਾ ਕੈਂਪ ਦੌਰਾਨ ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਦੀ ਸਰੀਰਕ, ਮਾਨਸਿਕ ਅਤੇ ਸਮਾਜਿਕ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਤਜਰਬੇਕਾਰ ਤੇ ਮਾਹਿਰ ਡਾਕਟਰਾਂ ਵਲੋਂ ਅੱਖਾਂ ਦੀ ਜਾਂਚ, ਗੈਰ-ਸੰਕਰਾਮਕ ਬਿਮਾਰੀਆਂ ਦੀ ਜਾਂਚ, ਡਿਮੈਸ਼ੀਆ ਦੀ ਪਛਾਣ, ਮਨੋਵਿਗਿਆਨਕ ਸਲਾਹ ਆਦਿ ਸੁਵਿਧਾਵਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਬਜ਼ੁਰਗਾਂ ਨੂੰ ਅੱਜ ਕੱਲ੍ਹ ਵਧ ਰਹੀਆਂ ਸਾਈਬਰ ਠੱਗੀਆਂ ਅਤੇ ਫ਼ੋਨ ਕਾਲਾਂ ਰਾਹੀਂ ਹੋਣ ਵਾਲੇ ਧੋਖਾਧੜੀਆਂ, ਜਿਵੇਂ ਕਿ ਬੱਚਿਆਂ ਦੇ ਪੁਲਿਸ ਜਾਂ ਕਿਸੇ ਮੁਸ਼ਕਿਲ ਵਿਚ ਫਸਣ ਦਾ ਡਰਾਵਾ ਦੇ ਕੇ ਓ.ਟੀ.ਪੀ. ਲੈਣਾ ਜਾਂ ਬੈਂਕ ਖਾਤੇ ਖ਼ਾਲੀ ਕਰਵਾਉਣਾ ਆਦਿ ਪ੍ਰਤੀ ਵਿਸ਼ੇਸ਼ ਤੌਰ ’ਤੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬਜ਼ੁਰਗਾਂ ਵਲੋਂ ਕਈ ਵਾਰ ਆਪਣੀ ਜਾਇਦਾਦ ਬੱਚਿਆਂ ਦੇ ਨਾਮ ਕਰ ਦਿੱਤੀ ਜਾਂਦੀ ਹੈ ਪਰ ਬਾਅਦ ਵਿਚ ਬੱਚਿਆਂ ਵਲੋਂ ਦੇਖਭਾਲ ਨਾ ਕਰਨ ਦੀ ਸਥਿਤੀ ਵਿਚ ਬਜ਼ੁਰਗਾਂ ਨੂੰ ਆਪਣੀ ਜਾਇਦਾਦ ਕਾਨੂੰਨੀ ਤਰੀਕੇ ਨਾਲ ਵਾਪਸ ਲੈਣ ਦੇ ਅਧਿਕਾਰਾਂ ਅਤੇ ਲੜਾਈ ਲੜਨ ਬਾਰੇ ਜਾਣਕਾਰੀ ਵੀ ਇਸ ਕੈਂਪ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ‘ਇੱਕ ਰੁੱਖ ਮਾਂ ਦੇ ਨਾਮ’ ਮੁਹਿੰਮ ਤਹਿਤ ਪਾਰਕ ਵਿਚ ਬੂਟਾ ਵੀ ਲਗਾਇਆ ਗਿਆ ਅਤੇ ਬੂਟਿਆਂ ਦੀ ਵੰਡ ਕੀਤੀ ਗਈ। ਇਸ ਮੌਕੇ ਸਕੂਲੀ ਵਿਦਿਆਰਥੀਆਂ ਨਾਲ ਅੰਤਰ-ਪੀੜ੍ਹੀ ਸਾਂਝ ਵਧਾਉਣ ਲਈ ਮਿਲਣੀ ਅਤੇ ਵਿਦਿਆਰਥੀਆਂ ਵਲੋਂ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਤੇਅਵਾਸਪ੍ਰੀਤ ਕੌਰ ਨੇ ਦੱਸਿਆ ਕਿ ਬਜ਼ੁਰਗਾਂ ਦੀ ਸਹੂਲਤ ਲਈ ਜ਼ਿਲ੍ਹੇ ਵਿਚ ਇਸੇ ਤਰ੍ਹਾਂ ਦੇ ਹੋਰ ਮੈਡੀਕਲ ਤੇ ਜਾਗਰੂਕਤਾ ਕੈਂਪ ਸ਼ਹਿਣਾ, ਮਹਿਲ ਕਲਾਂ ਤੇ ਢਿਲਵਾਂ ਵਿਖੇ ਵੀ ਲਾਏ ਜਾਣਗੇ। ਇਸ ਮੌਕੇ ਮੇਅਰ ਨਗਰ ਨਿਗਮ ਬਰਨਾਲਾ ਹਸਨਪ੍ਰੀਤ ਭਾਰਦਵਾਜ, ਚੇਅਰਮੈਨ ਨਗਰ ਸੁਧਾਰ ਟਰੱਸਟ ਰਾਮ ਤੀਰਥ ਮੰਨਾ, ਮੈਂਬਰ ਐੱਸ.ਸੀ. ਕਮਿਸ਼ਨ ਪੰਜਾਬ ਰੁਪਿੰਦਰ ਸਿੰਘ ਸ਼ੀਤਲ, ਪ੍ਰਿੰਸੀਪਲ ਹਰੀਸ਼ ਬਾਂਸਲ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਿਲਵਰ ਓਕਸ ਸਕੂਲ ਸੇਵੇਵਾਲਾ ਦੇ ਵਿਦਿਆਰਥੀਆਂ ਨੇ ਵਿੱਦਿਅਕ ਫ਼ੇਰਾ ਲਗਾਇਆ ਅਗਲੀ ਖ਼ਬਰ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਵਿਖੇ ਗੁਰਮਤਿ ਸਮਾਗਮ 15 ਨੂੰ
Ad Position 24