15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਮਾਮਲੇ ਦੀ ਕਰਵਾਈ ਜਾਵੇ ਸੀ.ਬੀ.ਆਈ. ਤੋਂ ਜਾਂਚ-ਕੈਪਟਨ ਸਿੱਧੂ

ਬਰਨਾਲਾ, 14 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਬੀਤੇ ਦਿਨ ਮਾਨਸਾ ਵਿਖੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੀ ਕੀਤੀ ਇੱਕ ਮੈਡੀਕਲ ਦੁਕਾਨ ਦੇ ਮਾਲਕ ਵਲੋਂ ਕੀਤੀ ਗਈ ਹੱਤਿਆ ਦੀ ਸਾਬਕਾ ਸੈਨਿਕ ਵਿੰਗ ਪੰਜਾਬ ਵਲੋਂ ਪੁਰਜ਼ੋਰ ਨਿਖੇਧੀ ਕਰਦਿਆਂ ਬਰਨਾਲਾ ਨਿਵਾਸੀਆਂ ਅਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ 15 ਅਕਤੂਬਰ ਨੂੰ ਰੋਸ ਵਜੋਂ ਆਪਣੀਆਂ ਦੁਕਾਨਾਂ ਬੰਦ ਰੱਖੀਆਂ ਜਾਣ। ਇਸ ਸਬੰਧੀ ਗੱਲਬਾਤ ਕਰਦਿਆਂ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਸੀਨੀਅਰ ਭਾਜਪਾ ਆਗੂ ਨੇ ਕਿਹਾ ਕਿ ਅੱਜ ਪੰਜਾਬ ਵਿਚ ਅਮਨ ਅਤੇ ਕਾਨੂੰਨ ਦੀ ਸਥਿਤੀ ਬਹੁਤ ਚਿੰਤਾਜਨਕ ਬਣ ਚੁੱਕੀ ਹੈ।

Ad Position 21
No active advertisement
ਪਿੰਡ ਹਰਦਾਸਪੁਰਾ ਵਿਖੇ ਪਰਮਿੰਦਰ ਸਿੰਘ ਝੋਟੇ ਦੇ ਹੱਕ ਵਿਚ ਸਰਕਾਰ ਦਾ ਅਰਥੀ ਫ਼ੂਕ ਮੁਜ਼ਾਹਰਾ ਕਰਦੇ ਹੋਏ ਭਾਕਿਯੂ ਏਕਤਾ ਡਕੌਂਦਾ ਦੇ ਕਿਸਾਨ ਆਗੂ। ਤਸਵੀਰ : ਗੁਰਪ੍ਰੀਤ ਸਿੰਘ ਅਣਖੀ 15-10-2026
ਬਰਨਾਲਾ, 14 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਬੀਤੇ ਦਿਨ ਮਾਨਸਾ ਵਿਖੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੀ ਕੀਤੀ ਇੱਕ ਮੈਡੀਕਲ ਦੁਕਾਨ ਦੇ ਮਾਲਕ ਵਲੋਂ ਕੀਤੀ ਗਈ ਹੱਤਿਆ ਦੀ ਸਾਬਕਾ ਸੈਨਿਕ ਵਿੰਗ ਪੰਜਾਬ ਵਲੋਂ ਪੁਰਜ਼ੋਰ ਨਿਖੇਧੀ ਕਰਦਿਆਂ ਬਰਨਾਲਾ ਨਿਵਾਸੀਆਂ ਅਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ 15 ਅਕਤੂਬਰ ਨੂੰ ਰੋਸ ਵਜੋਂ ਆਪਣੀਆਂ ਦੁਕਾਨਾਂ ਬੰਦ ਰੱਖੀਆਂ ਜਾਣ। ਇਸ ਸਬੰਧੀ ਗੱਲਬਾਤ ਕਰਦਿਆਂ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਸੀਨੀਅਰ ਭਾਜਪਾ ਆਗੂ ਨੇ ਕਿਹਾ ਕਿ ਅੱਜ ਪੰਜਾਬ ਵਿਚ ਅਮਨ ਅਤੇ ਕਾਨੂੰਨ ਦੀ ਸਥਿਤੀ ਬਹੁਤ ਚਿੰਤਾਜਨਕ ਬਣ ਚੁੱਕੀ ਹੈ। ਹਰ ਰੋਜ਼ ਪੁਲਿਸ ਵਾਲਿਆਂ ਨੂੰ ਗੋਲੀਆਂ ਮਾਰੀਆਂ ਜਾ ਰਹੀਆਂ ਹਨ ਅਤੇ ਵੱਡੀ ਗਿਣਤੀ ਵਿਚ ਪੰਜਾਬ ਦੇ ਨੌਜਵਾਨ ਨਸ਼ੇ ਦੀ ਭੇਟ ਚੜ ਰਹੇ ਹਨ। ਐਸੇ ਮੌਕੇ ਇੱਕ ਸਮਾਜ ਸੇਵੀ ਨੂੰ ਕਤਲ ਕਰਨਾ ਸਮਾਜ ਅਤੇ ਪੰਜਾਬ ਲਈ ਲਈ ਵੱਡੇ ਘਾਟੇ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਹਲਾਤਾਂ ਤੋਂ ਇਹ ਸਾਬਤ ਹੁੰਦਾ ਹੈ ਕਿ ਜਿਵੇਂ ਕਾਤਲ ਨੇ ਗੋਲੀ ਮਾਰਨ ਤੋਂ ਪਹਿਲਾਂ ਕਿਸੇ ਨਾਲ ਗੱਲ ਕੀਤੀ ਹੈ ਉਸ ਦਾ ਕੋਈ ਆਕਾ ਉਸ ਨੂੰ ਗਾਈਡ ਕਰ ਰਿਹਾ ਸੀ। ਇਸ ਲਈ ਇਸ ਦੀ ਡੂੰਘਾਈ ਤੱਕ ਜਾਣ ਲਈ ਸੀ.ਬੀ.ਆਈ. ਤੋਂ ਜਾਂਚ ਕਰਵਾਈ ਜਾਵੇ। ਇਸ ਮੌਕੇ ਸੂਬੇਦਾਰ ਮੇਜਰ ਰਾਜ ਸਿੰਘ, ਸੂਬੇਦਾਰ ਮੇਜਰ ਅਮਰਜੀਤ ਸਿੰਘ, ਵਾਰੰਟ ਅਫਸਰ ਬਲਵਿੰਦਰ ਸਿੰਘ ਢੀਂਡਸਾ, ਸੂਬੇਦਾਰ ਕਮਲ ਸ਼ਰਮਾ, ਕੈਪਟਨ ਵਿਕਰਮ ਸਿੰਘ, ਕੈਪਟਨ ਬਿੱਕਰ ਸਿੰਘ, ਸੂਬੇਦਾਰ ਸੁਦਾਗਰ ਸਿੰਘ, ਸੂਬੇਦਾਰ ਹਰਜਿੰਦਰ ਸਿੰਘ, ਵਰੰਟ ਅਫਸਰ ਅਵਤਾਰ ਸਿੰਘ, ਵਾਰੰਟ ਅਫ਼ਸਰ ਸ਼ਮਸ਼ੇਰ ਸਿੰਘ ਸੇਖੋਂ, ਵਾਰੰਟ ਅਫਸਰ ਜਗਦੀਪ ਸਿੰਘ ਉੱਗੋ, ਸੂਬੇਦਾਰ ਧੰਨਾ ਸਿੰਘ, ਸੂਬੇਦਾਰ ਜਗਸੀਰ ਸਿੰਘ ਭੈਣੀ, ਹੌਲਦਾਰ ਰੂਪ ਸਿੰਘ ਮਹਿਤਾ, ਹੌਲਦਾਰ ਬਲਦੇਵ ਸਿੰਘ ਹਮੀਦੀ, ਹੌਲਦਾਰ ਬਸੰਤ ਸਿੰਘ ਉੱਗੋਕੇ, ਸੂਬੇਦਾਰ ਗੁਰਮੇਲ ਸਿੰਘ ਧਨੌਲਾ, ਹੌਲਦਾਰ ਬਸੰਤ ਸਿੰਘ, ਹੌਲਦਾਰ ਭੀਮ ਸਿੰਘ ਆਦਿ ਸੈਨਿਕ ਆਗੂ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਸੱਪ ਦੇ ਡੰਗਣ ਸੰਬੰਧੀ ਜਾਗਰੂਕਤਾ ਹਫ਼ਤਾ 20 ਤੱਕ ਅਗਲੀ ਖ਼ਬਰ - ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ- ਪ ਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਸੀ.ਬੀ.ਆਈ. ਜਾਂਚ ਦੀ ਮੰਗ ਨੂੰ ਲੈ ਕੇ ਭਾਜਪਾ ਵ...
Ad Position 24