15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਸਿਹਤ ਵਿਭਾਗ ਵਲੋਂ ਸੱਪ ਦੇ ਡੰਗਣ ਸੰਬੰਧੀ ਜਾਗਰੂਕਤਾ ਹਫ਼ਤਾ 20 ਤੱਕ

ਬਰਨਾਲਾ, 14 ਅਕਤੂਬਰ (ਨਰਿੰਦਰ ਅਰੋੜਾ)-ਸਿਹਤ ਵਿਭਾਗ ਬਰਨਾਲਾ ਵਲੋਂ ‘ਸੱਪ ਦੇ ਡੰਗਣ ਸਬੰਧੀ ਜਾਗਰੂਕਤਾ ਹਫ਼ਤਾ’ 20 ਅਕਤੂਬਰ ਤੱਕ ਮਨਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ: ਇੰਦੂ ਬਾਂਸਲ, ਡਾ: ਦੀਪ ਲੇਖ ਸਿੰਘ ਬਾਜਵਾ, ਡਾ: ਕਰਨਦੀਪ ਸਿੰਘ, ਡਾ: ਰਿਸ਼ੂ ਗਰਗ ਐਮ.

Ad Position 21
No active advertisement
ਅਜੀਤ ਡੈਸਕ 15-10-2026
ਬਰਨਾਲਾ, 14 ਅਕਤੂਬਰ (ਨਰਿੰਦਰ ਅਰੋੜਾ)-ਸਿਹਤ ਵਿਭਾਗ ਬਰਨਾਲਾ ਵਲੋਂ ‘ਸੱਪ ਦੇ ਡੰਗਣ ਸਬੰਧੀ ਜਾਗਰੂਕਤਾ ਹਫ਼ਤਾ’ 20 ਅਕਤੂਬਰ ਤੱਕ ਮਨਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ: ਇੰਦੂ ਬਾਂਸਲ, ਡਾ: ਦੀਪ ਲੇਖ ਸਿੰਘ ਬਾਜਵਾ, ਡਾ: ਕਰਨਦੀਪ ਸਿੰਘ, ਡਾ: ਰਿਸ਼ੂ ਗਰਗ ਐਮ.ਡੀ. ਮੈਡੀਸਨ ਸਿਵਲ ਹਸਪਤਾਲ ਬਰਨਾਲਾ ਨੇ ਦੱਸਿਆ ਕਿ ਸਿਹਤ ਸੰਸਥਾਵਾਂ ਵਿਖੇ ਲੋਕਾਂ ਨੂੰ ਸੱਪ ਦੇ ਡੰਗਣ ਤੋਂ ਬਾਅਦ ਤੁਰੰਤ ਨਜ਼ਦੀਕੀ ਸਿਹਤ ਸੰਸਥਾ ਪਹੁੰਚ ਤੇ ਇਲਾਜ ਕਰਵਾਉਣਾ ਚਾਹੀਦਾ ਹੈ ਤਾਂ ਜੋ ਕੀਮਤੀ ਜਾਨਾਂ ਬਚਾਈਆਂ ਜਾ ਸਕਣ ਕਿ ਸੱਪ ਦੇ ਕੱਟਣ ਤੋਂ ਤੁਰੰਤ ਬਾਅਦ ਡਾਕਟਰੀ ਮਦਦ ਲੈਣੀ ਬਹੁਤ ਜ਼ਰੂਰੀ ਹੈ, ਕਿਉਂਕਿ ਸਮੇਂ ਸਿਰ ਇਲਾਜ ਨਾਲ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਐਂਟੀ-ਵੀਨਮ ਟੀਕਾ ਹੀ ਸਭ ਤੋਂ ਪ੍ਰਭਾਵਸ਼ਾਲੀ ਇਲਾਜ ਹੈ, ਜੋ ਜ਼ਿਲ੍ਹੇ ਦੇ ਸਿਵਲ ਹਸਪਤਾਲ ਬਰਨਾਲਾ, ਸਬ-ਡਵੀਜ਼ਨਲ ਹਸਪਤਾਲ ਤਪਾ, ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ, ਧਨੌਲਾ ਵਿਖੇ ਉਪਲਬਧ ਹੁੰਦਾ ਹੈ। ਦੱਸਿਆ ਕਿ ਸੱਪ ਦੇ ਡੰਗਣ ’ਤੇ ਪਹਿਲਾਂ ਮਰੀਜ਼ ਨੂੰ ਸ਼ਾਂਤ ਕਰਨਾ ਬਹੁਤ ਜ਼ਰੂਰੀ ਹੈ ਕਿਉਂਕਿ ਡਰ ਦਿਲ ਦੀ ਧੜਕਣ ਨੂੰ ਵਧਾਉਂਦਾ ਹੈ, ਜਿਸ ਕਾਰਨ ਜ਼ਹਿਰ ਪੂਰੇ ਸਰੀਰ ਵਿਚ ਤੇਜ਼ੀ ਨਾਲ ਫੈਲਦਾ ਹੈ। ਜ਼ਖਮ ਨੂੰ ਕੱਸ ਕੇ ਨਾ ਬੰਨ੍ਹੋ, ਕਿਉਂਕਿ ਇਸ ਨਾਲ ਟਿਸੂਆਂ ਨੂੰ ਨੁਕਸਾਨ ਹੋ ਸਕਦਾ ਹੈ ਅਤੇ ਡੰਗ ਵਾਲੀ ਥਾਂ ਤੋਂ ਜ਼ਹਿਰ ਮੂੰਹ ਨਾਲ ਨਹੀਂ ਚੂਸਣਾ ਚਾਹੀਦਾ ਅਤੇ ਜ਼ਖਮ ਨੂੰ ਸਾਬਣ ਪਾਣੀ ਨਾਲ ਸਾਫ਼ ਕਰ ਕੇ ਗਿੱਲੇ ਕੱਪੜੇ ਨਾਲ ਢੱਕਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸੱਪ ਦੇ ਡੰਗ ਜਾਣ ’ਤੇ ਘਰੇਲੂ ਉਪਚਾਰ ਜਾਂ ਕਿਸੇ ਵੈਦਗਿਰੀ ’ਚ ਸਮਾਂ ਬਰਬਾਦ ਨਹੀਂ ਕਰਨਾ ਚਾਹੀਦਾ। ਸੱਪ ਜਾਂ ਕਿਸੇ ਜ਼ਹਿਰੀਲੇ ਜਾਨਵਰ ਦੇ ਡੰਗ ਜਾਣ ’ਤੇ ਤੁਰੰਤ 108 ਨੰਬਰ ਤੇ ਐਂਬੂਲੈਂਸ ਨੂੰ ਕਾਲ ਕਰੋ ਅਤੇ ਜਿੰਨੀ ਜਲਦੀ ਹੋ ਸਕੇ, ਵਿਅਕਤੀ ਨੂੰ ਨੇੜੇ ਦੇ ਸਰਕਾਰੀ ਹਸਪਤਾਲ ਵਿਖੇ ਇਲਾਜ ਕਰਵ ਾਉਣਾ ਚਾਹੀਦਾ। ਇਸ ਮੌਕੇ ਜ਼ਿਲ੍ਹਾ ਐਪੀਡਿਮਾਲੋਜਿਸਟ ਡਾ: ਮੁਨੀਸ਼ ਕੁਮਾਰ, ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ ਅਤੇ ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਬਲਰਾਜ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੱਜ ਦੇ ਬੰਦ ਦਾ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹੋਵੇਗਾ ਪੂਰਾ ਸਮਰਥਨ-ਬਿੱਟੂ ਦੀਵਾਨਾ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਮਾਮਲੇ ਦੀ ਕਰਵਾਈ ਜਾਵੇ ਸੀ.ਬੀ.ਆਈ. ਤੋਂ ਜਾਂਚ-ਕੈਪਟਨ ਸਿੱਧੂ
Ad Position 24