ਅੱਜ ਦੇ ਬੰਦ ਸੰਬੰਧੀ ਵੱਖ-ਵੱਖ ਜਥੇਬੰਦੀਆਂ ਦੀ ਹੋਈ ਮੀਟਿੰਗ
ਰੇਲਵੇ ਸਟੇਸ਼ਨ ਉੱਪਰ ਇਕੱਠੇ ਹੋ ਕੇ ਸ਼ਹਿਰ ਵਿਚ ਕੱਢਿਆ ਜਾਵੇਗਾ ਰੋਸ ਮਾਰਚ-ਆਗੂ
ਬਰਨਾਲਾ, 14 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਹੱਕ ਵਿਚ ਮਿਤੀ 15 ਅਕਤੂਬਰ ਦੇ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਸਬੰਧੀ ਸ਼ਹਿਰ ਬਰਨਾਲਾ ਦੀਆਂ ਸਮਾਜਿਕ, ਧਾਰਮਿਕ, ਰਾਜਨੀਤਕ,ਕਿਸਾਨ ਜਥੇਬੰਦੀਆਂ ਅਤੇ ਵਪਾਰ ਮੰਡਲ ਦੀ ਸਾਂਝੀ ਮੀਟਿੰਗ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਵਿਖੇ ਹੋਏ। ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਬਰਨਾਲਾ ਵਿਖੇ ਬੰਦ ਨੂੰ ਲੈ ਕੇ ਸਵੇਰੇ 9 ਵਜੇ ਰੇਲਵੇ ਸਟੇਸ਼ਨ ਉੱਪਰ ਇਕੱਠੇ ਹੋਣ ਉਪਰੰਤ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਜਾਵੇਗਾ।
ਬਰਨਾਲਾ, 14 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਹੱਕ ਵਿਚ ਮਿਤੀ 15 ਅਕਤੂਬਰ ਦੇ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਸਬੰਧੀ ਸ਼ਹਿਰ ਬਰਨਾਲਾ ਦੀਆਂ ਸਮਾਜਿਕ, ਧਾਰਮਿਕ, ਰਾਜਨੀਤਕ,ਕਿਸਾਨ ਜਥੇਬੰਦੀਆਂ ਅਤੇ ਵਪਾਰ ਮੰਡਲ ਦੀ ਸਾਂਝੀ ਮੀਟਿੰਗ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਵਿਖੇ ਹੋਏ। ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਬਰਨਾਲਾ ਵਿਖੇ ਬੰਦ ਨੂੰ ਲੈ ਕੇ ਸਵੇਰੇ 9 ਵਜੇ ਰੇਲਵੇ ਸਟੇਸ਼ਨ ਉੱਪਰ ਇਕੱਠੇ ਹੋਣ ਉਪਰੰਤ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਜਾਵੇਗਾ। ਉਨ੍ਹਾਂ ਸਾਰੇ ਵਪਾਰੀ ਭਰਾਵਾਂ ਨੂੰ ਬਾਜ਼ਾਰ ਬੰਦ ਰੱਖਣ ਲਈ ਬੇਨਤੀ ਕੀਤੀ। ਮੀਟਿੰਗ ਵਿਚ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ), ਕੁਲਦੀਪ ਸਿੰਘ ਕਾਲਾ ਢਿੱਲੋਂ ਵਿਧਾਇਕ ਹਲਕਾ ਬਰਨਾਲਾ, ਨਰਿੰਦਰ ਸਿੰਘ ਨੀਟਾ ਜ਼ਿਲ੍ਹਾ ਪ੍ਰਧਾਨ ਭਾਰਤੀ ਜਨਤਾ ਪਾਰਟੀ, ਅਨਿਲ ਬਾਂਸਲ ਨਾਣਾ ਪ੍ਰਧਾਨ ਵਪਾਰ ਮੰਡਲ, ਦਰਸ਼ਨ ਸਿੰਘ ਮੰਡੇਰ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਜਗਸੀਰ ਸਿੰਘ ਛੀਨੀਵਾਲ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ,ਐਡਵੋਕੇਟ ਰੁਪਿੰਦਰ ਸਿੰਘ ਸੰਧੂ ਸਾਬਕਾ ਚੇਅਰਮੈਨ ਪਲੈਨਿੰਗ ਬੋਰਡ, ਮੱਖਣ ਸ਼ਰਮਾ ਸਾਬਕਾ ਪ੍ਰਧਾਨ ਨਗਰ ਕੌਂਸਲ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸੀਨੀਅਰ ਆਗੂ ਗੁਰਜੰਟ ਸਿੰਘ ਕੱਟੂ, ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ, ਮੋਤਾ ਸਿੰਘ ਨਾਈਵਾਲਾ, ਸੁਖਪਾਲ ਸਿੰਘ ਰੁਪਾਣਾ ਜਥੇਬੰਦ ਸਕੱਤਰ ਸ਼੍ਰੋਮਣੀ ਅਕਾਲੀ ਦਲ, ਬੇਅੰਤ ਸਿੰਘ ਬਾਠ ਸਰਕਲ ਪ੍ਰਧਾਨ, ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਸੁਖਵਿੰਦਰ ਸਿੰਘ ਠੀਕਰੀਵਾਲਾ, ਤੋਂ ਇਲਾਵਾ ਰਾਜਿੰਦਰ ਸਿੰਘ ਦਰਾਕਾ, ਉੱਤਮ ਬਾਂਸਲ, ਦੀਪਕ ਸਿੰਗਲਾ, ਜਗਰਾਜ ਸਿੰਘ ਟੱਲੇਵਾਲ ਆਦਿ ਵੱਖ-ਵੱਖ ਜਥੇਬੰਦੀਆਂ ਦੇ ਆਗੂ ਮੌਜੂਦ ਸਨ।