14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਅਕਾਲੀ ਦਲ (ਵਾਰਿਸ ਪੰਜਾਬ ਦੇ) ਹਲਕਾ ਇੰਚਾਰਜ ਗੁਰਦੀਪ ਸਿੰਘ ਬਾਠ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ ਸਮਰਥਕਾਂ ਨੇ ਰਿਹਾਈ ਦੀ ਮੰਗ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ

ਬਰਨਾਲਾ, 14 ਅਕਤੂਬਰ (ਨਰਿੰਦਰ ਅਰੋੜਾ)-ਬੀਤੀ ਕੱਲ੍ਹ ਮਾਨਸਾ ਵਿਖੇ ਹੋਏ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵਲੋਂ ਜਿੱਥੇ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਜਾ ਰਹੀ ਹੈ ਉੱਥੇ ਹੀ ਪਰਿਵਾਰ ਨੂੰ ਇਨਸਾਫ਼ ਦੇਣ ਦੀ ਵੀ ਮੰਗ ਕੀਤੀ ਜਾ ਰਹੀ ਹੈ। ਬਰਨਾਲਾ ਤੋਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਹਲਕਾ ਇੰਚਾਰਜ ਗੁਰਦੀਪ ਸਿੰਘ ਬਾਠ ਵਲੋਂ ਵੀ ਇਸ ਦਾ ਵਿਰੋਧ ਕੀਤਾ ਗਿਆ ਸੀ ਪਰ ਅੱਜ ਮਾਨਸਾ ਜਾਣ ਤੋਂ ਪਹਿਲਾਂ ਸਵੇਰੇ ਸਮੇਂ ਗੁਰਦੀਪ ਸਿੰਘ ਬਾਠ ਨੂੰ ਪੁਲਿਸ ਵਲੋਂ ਘਰੋਂ ਵਿਚੋਂ ਹਿਰਾਸਤ ਵਿਚ ਲੈ ਲਿਆ ਗਿਆ।

Ad Position 21
No active advertisement
ਗੁਰਦੀਪ ਸਿੰਘ ਬਾਠ ਨੂੰ ਰਿਹਾਅ ਕਰਨ ਲਈ ਸਰਕਾਰ ਅਤੇ ਪੁਲਿਸ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹੋਏ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਰਕਰ ਤੇ ਸਮਰਥਕ। ਤਸਵੀਰ : ਰਿੰਪੀ ਸਟੂਡੀਓ ਸਰਕਾਰੀ ਪ੍ਰਾਇਮਰੀ ਸਕੂਲ ਪੱਖੋਕੇ ਦੇ ਵਿਦਿਆਰਥੀ ਅਤੇ ਅਧਿਆਪਕ ਵਿੱਦਿਅਕ ਟੂਰ ਦੌਰਾਨ। ਤਸਵੀਰ : ਸੋਨੀ ਚੀਮਾ 15-10-2026
ਬਰਨਾਲਾ, 14 ਅਕਤੂਬਰ (ਨਰਿੰਦਰ ਅਰੋੜਾ)-ਬੀਤੀ ਕੱਲ੍ਹ ਮਾਨਸਾ ਵਿਖੇ ਹੋਏ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵਲੋਂ ਜਿੱਥੇ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਜਾ ਰਹੀ ਹੈ ਉੱਥੇ ਹੀ ਪਰਿਵਾਰ ਨੂੰ ਇਨਸਾਫ਼ ਦੇਣ ਦੀ ਵੀ ਮੰਗ ਕੀਤੀ ਜਾ ਰਹੀ ਹੈ। ਬਰਨਾਲਾ ਤੋਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਹਲਕਾ ਇੰਚਾਰਜ ਗੁਰਦੀਪ ਸਿੰਘ ਬਾਠ ਵਲੋਂ ਵੀ ਇਸ ਦਾ ਵਿਰੋਧ ਕੀਤਾ ਗਿਆ ਸੀ ਪਰ ਅੱਜ ਮਾਨਸਾ ਜਾਣ ਤੋਂ ਪਹਿਲਾਂ ਸਵੇਰੇ ਸਮੇਂ ਗੁਰਦੀਪ ਸਿੰਘ ਬਾਠ ਨੂੰ ਪੁਲਿਸ ਵਲੋਂ ਘਰੋਂ ਵਿਚੋਂ ਹਿਰਾਸਤ ਵਿਚ ਲੈ ਲਿਆ ਗਿਆ। ਜਾਣਕਾਰੀ ਦਿੰਦਿਆਂ ਗੁਰਦੀਪ ਸਿੰਘ ਬਾਠ ਦੇ ਮਾਤਾ ਰਘਬੀਰ ਕੌਰ ਨੇ ਦੱਸਿਆ ਕਿ ਸਵੇਰੇ ਕਰੀਬ 6 ਵਜੇ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਆਏ। ਜਿਨ੍ਹਾਂ ਵਲੋਂ ਪੁੱਛਿਆ ਗਿਆ ਕਿ ਗੁਰਦੀਪ ਸਿੰਘ ਬਾਠ ਕਿੱਥੇ ਹੈ? ਉਹ ਸੁੱਤਾ ਪਿਆ ਸੀ ਅਤੇ ਉੱਠ ਕੇ ਥੱਲੇ ਆਇਆ ਤਾਂ ਪੁਲਿਸ ਵਾਲੇ ਉਸ ਨੂੰ ਆਪਣੀ ਗੱਡੀ ਦੇ ਵਿਚ ਬਿਠਾ ਕੇ ਲੈ ਗਏ। ਇਸ ਤੋਂ ਬਾਅਦ ਗੁਰਦੀਪ ਸਿੰਘ ਬਾਠ ਦੇ ਸਮਰਥਕਾਂ ਵਲੋਂ ਇਕੱਠ ਕਰ ਕੇ ਪੁਲਿਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦੇ ਹੋਏ ਗੁਰਦੀਪ ਸਿੰਘ ਬਾਠ ਦੀ ਰਿਹਾਈ ਅਤੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦੀ ਮੰਗ ਕੀਤੀ ਗਈ। ਗੱਲਬਾਤ ਕਰਦਿਆਂ ਭਾਈ ਰਣਜੀਤ ਸਿੰਘ, ਹਰਜੀਤ ਸਿੰਘ ਖਿਆਲੀ, ਭਾਈ ਲਖਬੀਰ ਸਿੰਘ, ਮਲਕੀਤ ਸਿੰਘ ਭੋਲਾ, ਮੰਨਾ ਸਿੰਘ, ਪਰਮਜੀਤ ਸਿੰਘ ਸ਼ਹਿਣਾ, ਗੁਰਦੇਵ ਸਿੰਘ, ਜੋਧਾ ਸਿੰਘ ਸੇਖਾ, ਕਾਲਾ ਸਿੰਘ ਅਤੇ ਗੁਰਵਿੰਦਰ ਸਿੰਘ ਸੈਟੀ ਨੇ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਤਰਸਯੋਗ ਹੋ ਗਏ ਹਨ, ਸ਼ਰ੍ਹੇਆਮ ਕਤਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨਸਾ ਵਿਖੇ ਹੋਇਆ ਪਰਵਿੰਦਰ ਸਿੰਘ ਝੋਟੇ ਦਾ ਕਤਲ ਸੋਚੀ-ਸਮਝੀ ਸਾਜ਼ਿਸ਼ ਤਹਿਤ ਹੋਇਆ ਹੈ, ਜੋ ਕਿ ਪ੍ਰਸ਼ਾਸਨ ਅਤੇ ਸਰਕਾਰਾਂ ਦੀ ਸ਼ਹਿ ’ਤੇ ਹੋਇਆ ਹੈ। ਉਨ੍ਹਾਂ ਕਿਹਾ ਕਿ ਗੁਰਦੀਪ ਸਿੰਘ ਬਾਠ ਨੂੰ ਗ੍ਰਿਫ਼ਤਾਰ ਕਰਨਾ ਬਹੁਤ ਹੀ ਮੰਦਭਾਗਾ ਹੈ। ਇਸ ਮੌਕੇ ਮਨਪ੍ਰੀਤ ਸਿੰਘ ਵੀਨਸ, ਹਰਜਿੰਦਰ ਸਿੰਘ ਸਿਵੀਆ, ਨਰਿੰਦਰ ਸਿੰਘ ਬਾਜਵਾ, ਹਰਜਿੰਦਰ ਸਿੰਘ ਸਿੱਧੂ, ਅਮਰਜੀਤ ਸਿੰਘ ਬਰਨਾਲਾ, ਗਗਨਦੀਪ ਸੇਖੋਂ, ਸਰਬਜੀਤ ਸਿੰਘ ਬੈਲਜੀਅਮ ਆਦਿ ਹਾਜ਼ਰ ਸਨ।­
Ad Position 22
No active advertisement
ਪਿਛਲੀ ਖ਼ਬਰ ਗ੍ਰਿਫ਼ਤਾਰ ਕੀਤੇ ਬਾਠ ਨਾਲ ਮੁਲਾਕਾਤ ਕਰਨ ਲਈ ਵੱਡੀ ਗਿਣਤੀ ’ਚ ਆਗੂ ਪੁੱਜੇ ਅਗਲੀ ਖ਼ਬਰ ਅਗਰਵਾਲ ਸਭਾ ਨੇ ਮਹਾਰਾਜਾ ਅਗਰਸੈਨ ਜੈਅੰਤੀ ਮਨਾਈ
Ad Position 24