14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਿੰਡ ਭੋਤਨਾ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਵਿਧਾਨ ਸਭਾ ਦਾ ਕੀਤਾ ਦੌਰਾ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਸਾਂਝੇ ਕੀਤੇ ਤਜਰਬੇ

ਟੱਲੇਵਾਲ, 14 ਅਕਤੂਬਰ (ਸੋਨੀ ਚੀਮਾ)-ਪਿੰਡ ਭੋਤਨਾ ਦੇ ਸਰਕਾਰੀ ਹਾਈ ਸਕੂਲ ਦੇ ਵਿਦਿਆਰਥੀਆਂ ਲਈ ਅੱਜ ਦਾ ਦਿਨ ਬੇਹੱਦ ਇਤਿਹਾਸਕ ਅਤੇ ਸਿੱਖਿਆਦਾਇਕ ਰਿਹਾ। ਪਿੰਡ ਦੇ ਸਰਪੰਚ ਕੁਲਦੀਪ ਸਿੰਘ ਕੀਪਾ ਅਤੇ ਸਮੂਹ ਗ੍ਰਾਮ ਪੰਚਾਇਤ ਦੇ ਵਿਸ਼ੇਸ਼ ਯਤਨਾਂ ਅਤੇ ਅਣਥੱਕ ਸਹਿਯੋਗ ਸਦਕਾ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ।

Ad Position 21
No active advertisement
ਅਜੀਤ ਡੈਸਕ 15-10-2026
ਟੱਲੇਵਾਲ, 14 ਅਕਤੂਬਰ (ਸੋਨੀ ਚੀਮਾ)-ਪਿੰਡ ਭੋਤਨਾ ਦੇ ਸਰਕਾਰੀ ਹਾਈ ਸਕੂਲ ਦੇ ਵਿਦਿਆਰਥੀਆਂ ਲਈ ਅੱਜ ਦਾ ਦਿਨ ਬੇਹੱਦ ਇਤਿਹਾਸਕ ਅਤੇ ਸਿੱਖਿਆਦਾਇਕ ਰਿਹਾ। ਪਿੰਡ ਦੇ ਸਰਪੰਚ ਕੁਲਦੀਪ ਸਿੰਘ ਕੀਪਾ ਅਤੇ ਸਮੂਹ ਗ੍ਰਾਮ ਪੰਚਾਇਤ ਦੇ ਵਿਸ਼ੇਸ਼ ਯਤਨਾਂ ਅਤੇ ਅਣਥੱਕ ਸਹਿਯੋਗ ਸਦਕਾ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਸਦਨ ਦੇ ਕੰਮਕਾਜ ਦੀ ਪ੍ਰਕਿਰਿਆ ਨੂੰ ਸਮਝਿਆ। ਇਸ ਮੌਕੇ ਵਿਧਾਨ ਸਭਾ ਪਹੁੰਚਣ ’ਤੇ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਆਪਣੀ ਰੁੱਝੀ ਹੋਈ ਦਿਨਚਰਿਆ ’ਚੋਂ ਖ਼ਾਸ ਸਮਾਂ ਕੱਢ ਕੇ ਬੱਚਿਆਂ ਨਾਲ ਮੁਲਾਕਾਤ ਕੀਤੀ। ਵਿਧਾਇਕ ਨੇ ਵਿਦਿਆਰਥੀਆਂ ਨੂੰ ਵਿਧਾਨ ਸਭਾ ਦੀ ਇਮਾਰਤ, ਸਦਨ ਦੀ ਮਰਿਆਦਾ ਅਤੇ ਕਾਨੂੰਨ ਬਣਾਉਣ ਦੀ ਪ੍ਰਕਿਰਿਆ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਅਤੇ ਪਿੰਡ ਭੋਤਨਾ ਦੀ ਪੰਚਾਇਤ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ, ਜਿਨ੍ਹਾਂ ਨੇ ਬੱਚਿਆਂ ਨੂੰ ਕਿਤਾਬੀ ਗਿਆਨ ਤੋਂ ਬਾਹਰ ਕੱਢ ਕੇ ਵਿਹਾਰਕ ਗਿਆਨ ਦੇਣ ਦੀ ਕੋਸ਼ਿਸ਼ ਕੀਤੀ ਹੈ। ਦੌਰੇ ਦੀ ਸਮਾਪਤੀ ’ਤੇ ਸਰਪੰਚ ਕੁਲਦੀਪ ਸਿੰਘ ਕੀਪਾ ਧਾਲੀਵਾਲ, ਸਕੂਲ ਦੇ ਅਧਿਆਪਕਾਂ ਅਤੇ ਪੰਚਾਇਤ ਮੈਂਬਰਾਂ ਨੇ ਹਲਕਾ ਵਿਧਾਇਕ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਬਰਜਿੰਦਰਪਾਲ ਸਿੰਘ ਪੁਨੀਤ ਮਾਨ ਚੇਅਰਮੈਨ ਮਾਰਕੀਟ ਕਮੇਟੀ ਮਹਿਲ ਕਲਾਂ, ਸਕੂਲ ਇੰਚਾਰਜ ਮੈਡਮ ਨਮਰਇਤਾ, ਭੁਪਿੰਦਰ ਸਿੰਘ, ਗੁਰਦੀਪ ਕੌਰ, ਸਵੇਤਾ ਗਰਗ, ਜਗਦੀਪ ਕੌਰ, ਮਨਦੀਪ ਕੌਰ, ਸਰਬਜੀਤ ਕੌਰ, ਮਨਪ੍ਰੀਤ ਕੌਰ, ਹਰਪ੍ਰੀਤ ਕੌਰ, ਗੁਰਪ੍ਰੀਤ ਕੌਰ, ਕੁਲਦੀਪ ਕੌਰ, ਅਮਨਜੋਤ ਕੌਰ ਤੋਂ ਇਲਾਵਾ ਪਿੰਡ ਭੋਤਨਾ ਦੀ ਸਮੁੱਚੀ ਪੰਚਾਇਤ ਵੀ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਗਹਿਲ ਕਾਲਜ ਦੀ ਵਿਦਿਆਰਥਣ ਨੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਿਆਂ ’ਚ ਮਾਰੀ ਬਾਜ਼ੀ ਅਗਲੀ ਖ਼ਬਰ ਗ੍ਰਿਫ਼ਤਾਰ ਕੀਤੇ ਬਾਠ ਨਾਲ ਮੁਲਾਕਾਤ ਕਰਨ ਲਈ ਵੱਡੀ ਗਿਣਤੀ ’ਚ ਆਗੂ ਪੁੱਜੇ
Ad Position 24