ਟੰਡਨ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਸੋਨ ਤਗਮੇ ਜਿੱਤੇ
ਬਰਨਾਲਾ, 14 ਅਕਤੂਬਰ (ਅਸ਼ੋਕ ਭਾਰਤੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਦੋ ਹੋਣਹਾਰ ਖਿਡਾਰੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸੋਨੇ ਦੇ ਤਗਮੇ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਸੰਸਥਾ ਦੇ ਵਿਦਿਆਰਥੀ ਹਰਏਕਮ ਵੀਰ ਸਿੰਘ ਨੇ ਪਾਵਰ ਲਿਫ਼ਟਿੰਗ ਦੇ ਮੁਕਾਬਲੇ ਵਿਚ ਪਹਿਲਾ ਸਥਾਨ ਲੈ ਕੇ ਸੋਨ ਤਗਮਾ ਜਿੱਤਿਆ।
ਬਰਨਾਲਾ, 14 ਅਕਤੂਬਰ (ਅਸ਼ੋਕ ਭਾਰਤੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਦੋ ਹੋਣਹਾਰ ਖਿਡਾਰੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸੋਨੇ ਦੇ ਤਗਮੇ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਸੰਸਥਾ ਦੇ ਵਿਦਿਆਰਥੀ ਹਰਏਕਮ ਵੀਰ ਸਿੰਘ ਨੇ ਪਾਵਰ ਲਿਫ਼ਟਿੰਗ ਦੇ ਮੁਕਾਬਲੇ ਵਿਚ ਪਹਿਲਾ ਸਥਾਨ ਲੈ ਕੇ ਸੋਨ ਤਗਮਾ ਜਿੱਤਿਆ। ਵਿਦਿਆਰਥੀ ਚੇਤਸ ਜਿੰਦਲ ਨੇ ਟੇਬਲ ਟੈਨਿਸ ਦੇ ਮੁਕਾਬਲੇ ਵਿਚ ਆਪਣੀ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਲੈ ਕੇ ਸੋਨ ਤਗਮਾ ਪ੍ਰਾਪਤ ਕੀਤਾ। ਜਿਸ ਸਦਕਾ ਦੋਵੇਂ ਵਿਦਿਆਰਥੀ ਰਾਜ ਪੱਧਰੀ ਮੁਕਾਬਲਿਆਂ ਲਈ ਚੁਣੇ ਗਏ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸੰਸਥਾ ਦੇ ਐਮ.ਡੀ. ਸ਼ਿਵ ਸਿੰਗਲਾ ਨੇ ਦੋਵੇਂ ਖਿਡਾਰੀਆਂ ਤੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ।