15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਬੰਦ ਦੌਰਾਨ ਧਰਨਾਕਾਰੀਆਂ ਤੇ ਪੁਲਿਸ ਵਿਚਕਾਰ ਤਕਰਾਰਬਾਜ਼ੀ ਹੋਈ

ਬਰਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਮਾਨਸਾ ਵਿਖੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੀ ਹੋਈ ਹੱਤਿਆ ਦੇ ਮਾਮਲੇ ਵਿਚ ਪੰਜਾਬ ਬੰਦ ਦੇ ਸੱਦੇ ਤਹਿਤ ਸ਼ਹਿਰ ਬਰਨਾਲਾ ਦੇ ਬਾਜ਼ਾਰ ਵੀ ਪੂਰਨ ਤੌਰ ’ਤੇ ਬੰਦ ਰਹੇ। ਇਸ ਬੰਦ ਨੂੰ ਵੱਖ-ਵੱਖ ਰਾਜਨੀਤਿਕ, ਸਮਾਜਿਕ, ਧਾਰਮਿਕ ਅਤੇ ਵਪਾਰਕ ਜਥੇਬੰਦੀਆਂ ਵਲੋਂ ਪੂਰਨ ਸਮਰਥਨ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 16-10-2026
ਬਰਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਮਾਨਸਾ ਵਿਖੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੀ ਹੋਈ ਹੱਤਿਆ ਦੇ ਮਾਮਲੇ ਵਿਚ ਪੰਜਾਬ ਬੰਦ ਦੇ ਸੱਦੇ ਤਹਿਤ ਸ਼ਹਿਰ ਬਰਨਾਲਾ ਦੇ ਬਾਜ਼ਾਰ ਵੀ ਪੂਰਨ ਤੌਰ ’ਤੇ ਬੰਦ ਰਹੇ। ਇਸ ਬੰਦ ਨੂੰ ਵੱਖ-ਵੱਖ ਰਾਜਨੀਤਿਕ, ਸਮਾਜਿਕ, ਧਾਰਮਿਕ ਅਤੇ ਵਪਾਰਕ ਜਥੇਬੰਦੀਆਂ ਵਲੋਂ ਪੂਰਨ ਸਮਰਥਨ ਦਿੱਤਾ ਗਿਆ। ਬੰਦ ਦੌਰਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਰੇਲਵੇ ਸਟੇਸ਼ਨ ਉੱਪਰ ਇਕੱਠੇ ਹੋਣ ਤੋਂ ਬਾਅਦ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਰੋਸ ਮਾਰਚ ਕੱਢਿਆ ਗਿਆ, ਉਪਰੰਤ ਕਚਹਿਰੀ ਚੌਂਕ ਵਿਖੇ ਚੱਕਾ ਜਾਮ ਕੀਤਾ ਗਿਆ। ਰੋਸ ਮਾਰਚ ਵਿਚ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਕੌਮੀ ਮੀਤ ਪ੍ਰਧਾਨ ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੰਡੇਰ, ਅਕਾਲੀ ਦਲ (ਵਾਰਿਸ ਪੰਜਾਬ ਦੇ) ਸੀਨੀਅਰ ਆਗੂ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ, ਸਾਬਕਾ ਸੈਨਿਕ ਵਿੰਗ ਦੇ ਆਗੂ ਕੈਪਟਨ ਗੁਰਜਿੰਦਰ ਸਿੰਘ ਸਿੱਧੂ, ਸ਼੍ਰੋਮਣੀ ਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਤਰਨਜੀਤ ਸਿੰਘ ਦੁੱਗਲ, ਹਲਕਾ ਭਦੌੜ ਦੇ ਇੰਚਾਰਜ ਹਰਪ੍ਰੀਤ ਸਿੰਘ ਰਾਜੀਆ ਆਦਿ ਆਗੂਆਂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਚਾਰ ਮਹੀਨਿਆਂ ਵਿਚ ਨਸ਼ਾ ਖ਼ਤਮ ਕਰਨ ਦੇ ਦਾਅਵਿਆਂ ਤਹਿਤ ਲੋਕਾਂ ਨੂੰ ਗੁਮਰਾਹ ਕਰ ਕੇ ਬਣੀ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਅੱਜ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ। ਪੰਜਾਬ ਵਿਚ ਰੋਜ਼ਾਨਾ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਲੜ ਰਹੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਇਸ ਸਰਕਾਰ ਦੀ ਨਸ਼ਾ ਤਸਕਰਾਂ ਨੂੰ ਪੂਰੀ ਸ਼ਹਿ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਸਾਰੇ ਜ਼ੁੰਮੇਵਾਰ ਵਿਅਕਤੀਆਂ ਅਤੇ ਪੁਲਿਸ ਅਧਿਕਾਰੀਆਂ ਨੂੰ ਬਰਖ਼ਾਸਤ ਕੀਤਾ ਜਾਵੇ ਅਤੇ ਸੀ.ਬੀ.ਆਈ. ਜਾਂਚ ਕਰਵਾਈ ਜਾਵੇ। ਟਰੱਕ ਯੂਨੀਅਨ ਬਰਨਾਲਾ ਦੇ ਪ੍ਰਧਾਨ ਚਰਨਜੀਤ ਸਿੰਘ ਖੱਟੜਾ ਨੇ ਦੱਸਿਆ ਕਿ ਯੂਨੀਅਨ ਵਲੋਂ ਵੀ ਬੰਦ ਨੂੰ ਪੂਰਾ ਸਮਰਥਨ ਦਿੱਤਾ ਗਿਆ ਅਤੇ ਕੰਮਕਾਰ ਪੂਰੀ ਤਰ੍ਹਾਂ ਬੰਦ ਰੱਖਿਆ ਗਿਆ। ਇਸ ਮੌਕੇ ਅਕਾਲੀ ਆਗੂ ਬੇਅੰਤ ਸਿੰਘ ਬਾਠ, ਜਥੇਦਾਰ ਜਰਨੈਲ ਸਿੰਘ ਭੋਤਨਾ, ਸਾਬਕਾ ਚੇਅਰਮੈਨ ਗੁਰਤੇਜ ਸਿੰਘ ਖੁੱਡੀ, ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ, ਟਿੰਕੂ ਖ਼ਾਨ, ਸੁਖਪਾਲ ਸਿੰਘ ਰੁਪਾਣਾ, ਬੇਅੰਤ ਸਿੰਘ ਧਾਲੀਵਾਲ, ਬੀਬੀ ਪਰਮਜੀਤ ਕੌਰ ਭੋਤਨਾ, ਭਾਜਪਾ ਆਗੂ ਧਰਮ ਸਿੰਘ ਫ਼ੌਜੀ, ਹਰਬਖਸ਼ੀਸ਼ ਸਿੰਘ ਗੋਨੀ, ਜਸਵੀਰ ਸਿੰਘ ਗੱਖੀ, ਕਾਂਗਰਸੀ ਆਗੂ ਮੱਖਣ ਸ਼ਰਮਾ, ਮਹੇਸ਼ ਕੁਮਾਰ ਲੋਟਾ, ਸੂਰਤ ਸਿੰਘ ਬਾਜਵਾ, ਵਰੁਣ ਬੱਤਾ, ਕੁਲਦੀਪ ਗੁੱਗ, ਸਤਨਾਮ ਸਿੰਘ ਪੱਤੀ ਸੇਖਵਾਂ, ਜਗਤਾਰ ਸਿੰਘ ਪੱਖੋ, ਰਾਜਵਿੰਦਰ ਸਿੰਘ ਸ਼ੀਤਲ, ਰਾਜ ਕੁਮਾਰ ਸ਼ਰਮਾ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਗੁਰਪ੍ਰੀਤ ਸਿੰਘ ਖੁੱਡੀ ਕਲਾਂ, ਪ੍ਰਿੰ: ਬਲਦੇਵ ਸਿੰਘ, ਦੀਪਕ ਸਿੰਗਲਾ, ਉਤਮ ਬਾਂਸਲ, ਗੁ: ਸਿੰਘ ਸਭਾ ਦੇ ਪ੍ਰਧਾਨ ਹਰਦੇਵ ਸਿੰਘ ਬਾਜਵਾ, ਰਾਜਿੰਦਰ ਸਿੰਘ ਦਰਾਕਾ ਸਮੇਤ ਵੱਡੀ ਗਿਣਤੀ ਵਿਚ ਵੱਖ-ਵੱਖ ਜਥੇਬੰਦੀਆਂ ਦੇ ਆਗੂ ਤੇ ਵਰਕਰ ਹਾਜ਼ਰ ਸਨ।­ ਮਹਿਲ ਕਲਾਂ ’ਚ ਹਾਈਵੇ ਜਾਮ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਮਹਿਲ ਕਲਾਂ, 15 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਨਸ਼ਿਆਂ ਵਿਰੁੱਧ ਜੰਗ ਲੜਨ ਵਾਲੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਹੁੰਗਾਰਾ ਭਰਦਿਆਂ, ਅੱਜ ਵੱਖ-ਵੱਖ ਰਾਜਨੀਤਕ, ਕਿਸਾਨ, ਮਜ਼ਦੂਰ, ਦੁਕਾਨਦਾਰ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਬੱਸ ਸਟੈਂਡ ਲੁਧਿਆਣਾ-ਬਰਨਾਲਾ ਮੁੱਖ ਮਾਰਗ ’ਤੇ ਇਕ ਵਿਸ਼ਾਲ ਰੋਸ ਧਰਨਾ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ । ਇਸ ਮੌਕੇ ਵੱਡੇ ਇਕੱਠ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਦੋਸ਼ੀਆਂ ਲਈ ਸਖ਼ਤ ਸਜ਼ਾਵਾਂ ਅਤੇ ਪੀੜਤ ਪਰਿਵਾਰ ਲਈ ਇਨਸਾਫ਼ ਦੀ ਮੰਗ ਕੀਤੀ ਅਤੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ, ਸੰਘਰਸ਼ ਜਾਰੀ ਰਹੇਗਾ। ਇਸ ਸਮੇਂ ਬੀ.ਕੇ.ਯੂ. ਏਕਤਾ ਡਕੌਂਦਾ ਧਨੇਰ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਵਿੱਤ ਸਕੱਤਰ ਗੁਰਦੇਵ ਸਿੰਘ ਮਾਂਗੇਵਾਲ, ਜ਼ਿਲ੍ਹਾ ਮੀਤ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਹਲਕਾ ਇੰਚਾਰਜ ਭਾਈ ਗੁਰਜੰਟ ਸਿੰਘ ਕੱਟੂ, ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ, ਅਕਾਲੀ ਦਲ (ਵਾਰਿਸ ਪੰਜਾਬ ਦੇ) ਆਗੂ ਹਰਜੀਤ ਸਿੰਘ ਖਿਆਲੀ, ਅਵਤਾਰ ਸਿੰਘ ਰਾਏਸਰ, ਭਾਕਿਯੂ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ, ਨਿਰਮਲ ਸਿੰਘ ਪੰਡੋਰੀ, ਪ੍ਰਧਾਨ ਗਗਨ ਸਰਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦਾ ਕਤਲ ਸੂਬੇ ਦੇ ਅਮਨ-ਕਾਨੂੰਨ ਦੀ ਵਿਗੜ ਚੁੱਕੀ ਸਥਿਤੀ ਅਤੇ ਡਰੱਗ ਮਾਫ਼ੀਆ ਦੇ ਸਰਗਰਮ ਨੈਕਸਸ ਦਾ ਸਿੱਧਾ ਨਤੀਜਾ ਹੈ। ਇਸ ਸਮੇਂ ਨਾਨਕ ਸਿੰਘ ਅਮਲਾ ਸਿੰਘ ਵਾਲਾ, ਜਥੇ: ਉਦੇ ਸਿੰਘ ਹਮੀਦੀ, ਬਲਾਕ ਪ੍ਰਧਾਨ ਪਰਮਜੀਤ ਸਿੰਘ ਢੀਂਡਸਾ, ਮਾ: ਅਮਰਜੀਤ ਸਿੰਘ ਮਹਿਲ ਖ਼ੁਰਦ, ਸ਼ਿੰਗਾਰਾ ਸਿੰਘ ਛੀਨੀਵਾਲ, ਪਰਮਿੰਦਰ ਸਿੰਘ ਹਮੀਦੀ, ਆੜ੍ਹਤੀਏ ਸਰਬਜੀਤ ਸਿੰਘ ਸਰਬੀ, ਰੂਬਲ ਗਿੱਲ ਕੈਨੇਡਾ, ਪ੍ਰਧਾਨ ਬਾਬਾ ਸ਼ੇਰ ਸਿੰਘ ਖ਼ਾਲਸਾ, ਬਲਦੇਵ ਸਿੰਘ ਗਾਗੇਵਾਲ, ਸਤਿਨਾਮ ਸਿੰਘ ਮਹਿਲ ਕਲਾਂ, ਜਥੇ: ਮੁਖਤਿਆਰ ਸਿੰਘ ਛਾਪਾ, ਭਾਈ ਸੁਖਵਿੰਦਰ ਸਿੰਘ ਪੱਪੂ, ਜਥੇ: ਮਹਿੰਦਰ ਸਿੰਘ ਸਹਿਜੜਾ, ਸਰਪੰਚ ਬਚਿੱਤਰ ਸਿੰਘ ਰਾਏਸਰ, ਕੁਲਵੰਤ ਸਿੰਘ ਜਗਦੇ, ਡਾ. ਸੁਖਦੀਪ ਸਿੰਘ ਕਲਾਲ ਮਾਜਰਾ, ਸੁਖਪਾਲ ਸਿੰਘ ਮੂੰਮ, ਭਿੰਦਰ ਸਿੰਘ ਮੂੰਮ, ਕੇਵਲ ਸਿੰਘ ਪੰਡੋਰੀ, ਸੁਖਵਿੰਦਰ ਸਿੰਘ ਗਾਗੇਵਾਲ, ਗੁਰਮੀਤ ਸਿੰਘ ਗਾਗੇਵਾਲ, ਸੁਖਦੇਵ ਸਿੰਘ ਮਹਿਲ ਕਲਾਂ, ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਆਗੂ ਅਮਰਜੀਤ ਕੁੱਕੂ, ਦਲਬਾਰ ਸਿੰਘ ਮਹਿਲ ਕਲਾਂ, ਕੇਸਰ ਖ਼ਾਨ , ਮਿੱਠੂ ਮੁਹੰਮਦ, ਰਾਮਗੜ੍ਹੀਆ ਭਾਈਚਾਰੇ ਦੇ ਆਗੂ ਮੁਕੰਦ ਸਿੰਘ ਜਗਦੇ, ਆਗੂ ਮਜ਼ਦੂਰ ਆਗੂ ਬਲਦੇਵ ਸਿੰਘ ਸਹਿਜੜਾ, ਸਮਾਜ ਸੇਵੀ ਮੰਗਤ ਸਿੰਘ ਸਿੱਧੂ, ਬਰਜਿੰਦਰ ਸਿੰਘ ਔਜਲਾ, ਲੱਖਾ ਸਿੰਘ ਖਿਆਲੀ, ਜਗਮੋਹਣ ਸ਼ਾਹ ਆਦਿ ਨੇ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਇਕਜੁੱਟ ਹੋਣ ਦਾ ਸੱਦਾ ਦਿੱਤਾ। ਇਸ ਦੌਰਾਨ ਮਹਿਲ ਕਲਾਂ ਸਾਰਾ ਬਾਜ਼ਾਰ, ਵਪਾਰਕ, ਸਰਕਾਰੀ ਅਤੇ ਗੈਰ-ਸਰਕਾਰੀ ਅਦਾਰੇ ਮੁਕੰਮਲ ਤੌਰ ’ਤੇ ਬੰਦ ਰਹੇ। ਬਰਨਾਲਾ-ਮਾਨਸਾ ਮੁੱਖ ਮਾਰਗ ਜਾਮ ਕਰ ਕੇ ਸੰਗਤਾਂ ਵਲੋਂ ਰੋਸ ਧਰਨੇ ਦੌਰਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਰੂੜੇਕੇ ਕਲਾਂ, 15 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਮਾਨਸਾ ਵਿਖੇ ਸੋਸ਼ਲ ਵਰਕਰ ਅਤੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਮਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਰੋਸ ਵਿਚ ਸੰਘਰਸ਼ ਕਮੇਟੀ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੇ ਸਮਰਥਨ ਵਿਚ ਬਰਨਾਲਾ-ਮਾਨਸਾ ਮੁੱਖ ਮਾਰਗ ਬੱਸ ਸਟੈਂਡ ਪੱਖੋ ਕਲਾਂ, ਬੱਸ ਸਟੈਂਡ ਰੂੜੇਕੇ ਕਲਾਂ, ਬੱਸ ਸਟੈਂਡ ਧੌਲਾ ਵਿਖੇ ਵੱਡੀ ਗਿਣਤੀ ਸੰਗਤਾਂ ਵਲੋਂ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਅਤੇ ਸਮਾਜ ਸੇਵੀ ਤੇ ਰਾਜਨੀਤਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਬੰਦ ਕਰ ਕੇ ਰੋਸ ਧਰਨੇ ਦਿੱਤੇ ਗਏ। ਰੋਸ ਧਰਨਿਆਂ ਦੌਰਾਨ ਇਕੱਤਰ ਵੱਡੀ ਗਿਣਤੀ ਸੰਗਤਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਇਨਸਾਫ਼ ਦੀ ਮੰਗ ਕੀਤੀ ਗਈ। ਆਗੂਆਂ ਵਲੋਂ ਵੱਡੀ ਗਿਣਤੀ ਵਿਚ ਸੰਗਤਾਂ ਨੂੰ ਮਾਨਸਾ ਰੋਸ ਧਰਨੇ ’ਚ ਪਹੁੰਚਣ ਦੀ ਅਪੀਲ ਕੀਤੀ ਗਈ। ਪੰਜਾਬ ਬੰਦ ਦੇ ਸਮਰਥਨ ਵਿਚ ਪੱਖੋ ਕਲਾਂ, ਰੂੜੇਕੇ ਕਲਾਂ, ਧੌਲਾ ਕਸਬਿਆਂ ਦੇ ਸਮੂਹ ਬਾਜ਼ਾਰ ਪੂਰਨ ਤੌਰ ’ਤੇ ਬੰਦ ਰਹੇ। ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਹੋ ਚੁੱਕੀ ਹੈ। ਪੰਜਾਬ ਵਿਚ ਅਮਨ ਕਾਨੂੰਨ ਸਥਿਤੀ ਬਦ ਤੋਂ ਬਦਤਰ ਹੋ ਰਹੀ ਹੈ। ਦਿਨ ਦਿਹਾੜੇ ਲੁੱਟਾਂ, ਖੋਹਾਂ ਕਾਤਲ ਹੋ ਰਹੇ ਹਨ। ਨਸ਼ਾ ਤਸਕਰਾਂ ਦੇ ਹੌਸਲੇ ਐਨੇ ਜ਼ਿਆਦਾ ਵੱਧ ਗਏ ਹਨ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਨੌਜਵਾਨ ਪਰਮਿੰਦਰ ਸਿੰਘ ਝੋਟਾ ਨੂੰ ਦਿਨ ਦਿਹਾੜੇ ਸ਼ਰ੍ਹੇਆਮ ਭਰੇ ਬਾਜ਼ਾਰ ਵਿਚ ਗੋਲੀਆਂ ਮਾਰ ਕੇ ਹੱਤਿਆ ਕੀਤੀ ਗਈ ਹੈ। ਪਰਮਿੰਦਰ ਸਿੰਘ ਝੋਟਾ ਦੇ ਇਨਸਾਫ਼ ਲਈ ਬਣੀ ਸੰਘਰਸ਼ ਕਮੇਟੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਦਾ ਅਸਤੀਫ਼ਾ, ਡੀ.ਜੀ.ਪੀ ਮੁਅੱਤਲ, ਜਾਂਚ ਸੀ.ਬੀ.ਆਈ ਨੂੰ ਦੇਣ, ਮ੍ਰਿਤਕ ਦੇਹ ਦਾ ਪੋਸਟਮਾਰਟਮ ਪੀ.ਜੀ.ਆਈ ਹਸਪਤਾਲ ਚੰਡੀਗੜ੍ਹ ਡਾਕਟਰਾਂ ਦੇ ਬੋਰਡ ਤੋਂ ਕਰਵਾਉਣ ਆਦਿ ਮੰਗਾਂ ਦਾ ਹੱਥ ਖੜ੍ਹੇ ਕਰ ਕੇ ਸੰਗਤਾਂ ਵਲੋਂ ਸਮਰਥਨ ਕੀਤਾ ਗਿਆ। ਬੱਸ ਸਟੈਂਡ ਰੂੜੇਕੇ ਕਲਾਂ ਵਿਖੇ ਰੋਸ ਧਰਨੇ ਨੂੰ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਮੱਖਣ, ਸਾਬਕਾ ਸਰਪੰਚ ਜਨਕ ਸਿੰਘ ਧੂਰਕੋਟ, ਕਾਦੀਆਂ ਦੇ ਜ਼ਿਲ੍ਹਾ ਜਰਨਲ ਸਕੱਤਰ ਭੁਪਿੰਦਰ ਸਿੰਘ ਬਿੱਟੂ ਰੂੜੇਕੇ ਕਲਾਂ, ਪੰਜਾਬ ਕਿਸਾਨ ਯੂਨੀਅਨ ਨਿਰੰਜਣ ਸਿੰਘ ਬਦਰਾ, ਗੁਰਪ੍ਰੀਤ ਸਿੰਘ ਰੂੜੇਕੇ ਕਲਾਂ, ਪ੍ਰਮਾਤਮਾ ਸਿੰਘ, ਨਿਹੰਗ ਗੁਰਜੰਟ ਸਿੰਘ ਕਾਹਨੇਕੇ, ਤੇਜਿੰਦਰ ਸਿੰਗਲਾ ਧੂਰਕੋਟ, ਅਜੈਬ ਸਿੰਘ ਭੈਣੀ ਫੱਤਾ, ਗੁਰਮੇਲ ਸਿੰਘ ਰੂੜੇਕੇ, ਪੱਖੋ ਕਲਾਂ ਵਿਖੇ ਰੋਸ ਧਰਨੇ ਨੂੰ ਸਾਬਕਾ ਸਰਪੰਚ ਦਰਸਨਪਾਲ ਸਿੰਘ, ਕਾਦੀਆਂ ਦੇ ਇਕਾਈ ਪ੍ਰਧਾਨ ਬਲਜੀਤ ਸਿੰਘ ਬੱਲ੍ਹੀ, ਗ੍ਰੰਥੀ ਜਗਰੂਪ ਸਿੰਘ ਖ਼ਾਲਸਾ, ਗੁਰਤੇਜ ਸਿੰਘ ਸਰਾਂ, ਨਛੱਤਰ ਸਿੰਘ ਸਮਰਾ, ਗੁਰਪ੍ਰੀਤ ਸਿੰਘ ਗੋਪਾ, ਕਾਮਰੇਡ ਜੀਤ ਸਿੰਘ, ਪ੍ਰਧਾਨ ਹਰਮੇਲ ਸਿੰਘ ਰੂੜੇਕੇ ਖ਼ੁਰਦ, ਮੁਲਾਜ਼ਮ ਆਗੂ ਰਾਮ ਸਿੰਘ ਰੂੜੇਕੇ ਖ਼ੁਰਦ, ਭਾਰਤ ਭੂਸ਼ਨ ਭਾਰਤੀ, ਸਿੱਧੂਪੁਰ ਦੇ ਇਕਾਈ ਪ੍ਰਧਾਨ ਜਗਤਾਰ ਸਿੰਘ ਰੂੜੇਕੇ ਖ਼ੁਰਦ, ਰੇਸ਼ਮ ਸਿੰਘ ਆਦਿ ਆਗੂਆਂ ਨੇ ਸੰਬੋਧਨ ਕੀਤਾ। ਇਸ ਮੌਕੇ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ। ਭਦੌੜ ਵਿਖੇ ਧਰਨਾ ਲਗਾ ਕੇ ਕੀਤਾ ਰੋਸ ਪ੍ਰਦਰਸ਼ਨ ਭਦੌੜ, 15 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਰਵਿੰਦਰ ਸਿੰਘ ਝੋਟਾ ਦਾ ਮਾਨਸਾ ਵਿਖੇ ਹੋਏ ਕਤਲ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਪੰਜਾਬ ਬੰਦ ਕਰਨ ਦੀ ਕਾਲ ਉੱਪਰ ਕਸਬਾ ਭਦੌੜ ਦੇ ਵਪਾਰੀਆਂ ਵਲੋਂ ਸਮੁੱਚੇ ਬਾਜ਼ਾਰ ਪੂਰਨ ਤੌਰ ’ਤੇ ਬੰਦ ਕਰ ਕੇ ਨਸ਼ਿਆਂ ਦੇ ਖ਼ਾਤਮੇ ਵਿਰੁੱਧ ਆਪਣਾ ਭਰਵਾਂ ਸਮਰਥਨ ਦਿੱਤਾ ਹੈ। ਬੰਦ ਦੌਰਾਨ ਸਥਾਨਕ ਤਿੰਨ ਕੋਨੀ ਭਦੌੜ ਉੱਪਰ ਵੱਖ-ਵੱਖ ਸਿਆਸੀ, ਸਮਾਜਿਕ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਸ਼ਾਂਤਮਈ ਧਰਨਾ ਲਗਾਇਆ ਗਿਆ ਜਿਸ ਦੌਰਾਨ ਸਮੁੱਚੇ ਵਰਗਾਂ ਦੇ ਲੋਕਾਂ ਨੇ ਆਪਣੀ ਹਾਜ਼ਰੀ ਲਗਾਈ। ਧਰਨੇ ਨੂੰ ਸੰਬੋਧਨ ਕਰਦਿਆਂ ਮਾ: ਗੁਰਮੇਲ ਸਿੰਘ ਭੁਟਾਲ, ਭਾਈ ਉਕਾਂਰ ਸਿੰਘ ਬਰਾੜ, ਕਾਂਗਰਸੀ ਪਾਰਟੀ ਦੇ ਆਗੂ ਅਮਰਜੀਤ ਸਿੰਘ ਜੀਤਾ, ਕਿਸਾਨ ਆਗੂ ਕੁਲਵੰਤ ਸਿੰਘ ਮਾਨ, ਮਾ: ਰਜਿੰਦਰ ਸਿੰਘ, ਕੁਲਦੀਪ ਸਿੰਘ ਅਲਕੜਾ, ਦਰਬਾਰਾ ਸਿੰਘ, ਰਣਜੀਤ ਸਿੰਘ ਜੰਗੀਆਣਾ, ਬੰਤ ਸਿੰਘ, ਜਗਸੀਰ ਸਿੰਘ ਜੱਗੀ, ਧੰਨਾ ਸਿੰਘ, ਗੋਰਾ ਸਿੰਘ ਅਰਾਈ, ਪਰਮਜੀਤ ਤਲਵਾੜ ਅਤੇ ਸੈਂਭਰ ਸਿੰਘ ਨੇ ਕਿਹਾ ਕਿ ਪੰਜਾਬ ਅੰਦਰ ਸਰਕਾਰ ਵਲੋਂ ਰਚਿਆ ਜਾ ਰਿਹਾ ਢੋਂਗ ਯੁੱਧ ਨਸ਼ਿਆਂ ਵਿਰੁੱਧ ਪੂਰੀ ਤਰ੍ਹਾਂ ਨਾਕਾਮ ਸਿੱਧ ਹੋ ਰਿਹਾ ਹੈ। ਪਰਵਿੰਦਰ ਸਿੰਘ ਝੋਟਾ ਤੇ ਉਨ੍ਹਾਂ ਦੇ ਸਾਥੀ ਪਿਛਲੇ ਲੰਮੇ ਅਰਸੇ ਤੋਂ ਨਸ਼ਾ ਤਸਕਰੀ ਤੇ ਨਸ਼ੀਲੇ ਪਦਾਰਥਾਂ ਦੇ ਗੈਰ ਕਾਨੂੰਨੀ ਧੰਦੇ ਵਿਰੁੱਧ ਆਵਾਜ਼ ਉਠਾ ਰਹੇ ਹਨ, ਪਰ ਸਰਕਾਰ ਨੇ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ ਤੇ ਸਿੱਟੇ ਵਜੋਂ ਇਕ ਮੈਡੀਕਲ ਸਟੋਰ ਚਲਾਉਣ ਵਾਲੇ ਵਿਅਕਤੀ ਜੋ ਕਥਿਤ ਤੌਰ ’ਤੇ ਨਸ਼ੀਲੇ ਪਦਾਰਥ ਦੀ ਵਿੱਕਰੀ ਕਰਦੇ ਸਨ ਨੇ ਪਰਵਿੰਦਰ ਸਿੰਘ ਝੋਟਾ ਦਾ ਦਿਨ ਦਿਹਾੜੇ ਕਤਲ ਕਰ ਦੇਣਾ ਕੋਈ ਆਮ ਗੱਲ ਨਹੀਂ ਇਹ ਕਤਲ ਪੰਜਾਬ ਸਰਕਾਰ ਦੀ ਨਾਕਸ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਾ ਹੈ। ਉਕਤ ਆਗੂਆਂ ਨੇ ਕਿਹਾ ਕਿ ਪੰਜਾਬ ਅੰਦਰ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ ਤੇ ਰਾਜ ਦੇ ਲੋਕ ਦਹਿਸ਼ਤ ਤੇ ਸਾਏ ਹੇਠ ਜੀਵਨ ਬਤੀਤ ਕਰ ਰਹੇ ਹਨ, ਉਨ੍ਹਾਂ ਹਾਜ਼ਰ ਲੋਕਾਂ ਨੂੰ ਆਪਣੇ ਤੌਰ ’ਤੇ ਆਸ ਪਾਸ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਖ਼ਿਲਾਫ਼ ਡਟਣ ਲਈ ਪ੍ਰੇਰਿਤ ਕੀਤਾ। ਪੰਜਾਬ ਬੰਦ ਦੇ ਸੱਦੇ ਦੌਰਾਨ ਟੱਲੇਵਾਲ, ਚੀਮਾ, ਪੱਖੋਕੇ ਵਿਖੇ ਰੋਸ ਧਰਨੇ - ਮੱਲੀਆਂ ਟੋਲ ਪਲਾਜ਼ਾ ਰਿਹਾ ਫ਼ਰੀ ਟੱਲੇਵਾਲ, 15 ਅਕਤੂਬਰ (ਸੋਨੀ ਚੀਮਾ)-ਪਿਛਲੇ ਦਿਨੀਂ ਮਾਨਸਾ ਵਿਖੇ ਨਸ਼ਾ ਤਸਕਰ ਵਲੋਂ ਕਤਲ ਕੀਤੇ ਗਏ ਨੌਜਵਾਨ ਆਗੂ ਪਰਵਿੰਦਰ ਸਿੰਘ ਝੋਟਾ ਦੇ ਹੱਕ ਵਿਚ ਦਿੱਤੇ ਪੰਜਾਬ ਬੰਦ ਦੇ ਸੱਦੇ ਦੌਰਾਨ ਅੱਜ ਪਿੰਡ ਚੀਮਾ ਵਿਖੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਆਗੂਆਂ, ਵੱਖ-ਵੱਖ ਕਿਸਾਨ ਜਥੇਬੰਦੀਆਂ, ਵੱਖ-ਵੱਖ ਰਾਜਸੀ ਪਾਰਟੀਆਂ ਅਤੇ ਪਿੰਡ ਚੀਮਾ ਅਤੇ ਜੋਧਪੁਰ ਨਾਲ ਸਬੰਧਿਤ ਲੋਕਾਂ ਵਲੋਂ ਮੁੱਖ ਬੱਸ ਅੱਡੇ ਤੇ ਨੈਸ਼ਨਲ ਹਾਈਵੇ ਜਾਮ ਕਰ ਕੇ ਸਰਕਾਰ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸੇ ਤਰ੍ਹਾਂ ਪਿੰਡ ਪੱਖੋਕੇ ਵੀ ਪਿੰਡ ਦੇ ਲੋਕਾਂ, ਕਿਸਾਨ ਜਥੇਬੰਦੀਆਂ ਅਤੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਧਰਨੇ ਵਿਚ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਪਿੰਡ ਟੱਲੇਵਾਲ ਨਹਿਰ ਦੇ ਪੁਲ ’ਤੇ ਲੱਗੇ ਧਰਨੇ ਵਿਚ ਇਲਾਕੇ ਦੇ ਪਿੰਡਾਂ ਦੇ ਲੋਕਾਂ, ਵੱਖ-ਵੱਖ ਰਾਜਸੀ ਪਾਰਟੀਆਂ, ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਰੋਸ ਪ੍ਰਦਰਸ਼ਨ ਵਿਚ ਹਿੱਸਾ ਲਿਆ। ਇਨ੍ਹਾਂ ਧਰਨਿਆਂ ਵਿਚ ਬੀਬੀ ਬਲਜਿੰਦਰ ਕੌਰ ਜ਼ਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ (ਵਾਰਿਸ ਪੰਜਾਬ ਦੇ), ਗੁਰਮੇਲ ਸਿੰਘ ਮੌੜ, ਜਸਵੀਰ ਸਿੰਘ ਖੇੜੀ, ਡਾ: ਜਗਰਾਜ ਸਿੰਘ ਰਾਜਾ, ਮਲਾਗਰ ਸਿੰਘ, ਸੁਦਾਗਰ ਸਿੰਘ, ਹੈਡ ਮਾ: ਰਣਜੀਤ ਸਿੰਘ ਟੱਲੇਵਾਲ, ਗੁਰਨੈਬ ਸਿੰਘ ਚੀਮਾ, ਬੇਅੰਤ ਸਿੰਘ ਚੀਮਾ, ਗੋਗੀ ਚੀਮਾ, ਸੋਨੀ ਸਿੱਧੂ, ਹਰਬੰਸ ਸਿੰਘ ਹਰੀ, ਬਲਵੰਤ ਸਿੰਘ ਚੀਮਾ, ਜਗਤਾਰ ਸਿੰਘ ਚੀਮਾ, ਲਖਵਿੰਦਰ ਸਿੰਘ ਸੀਰਾ ਆਗੂ ਆਜ਼ਾਦ ਕਲੱਬ, ਹਰਦੀਪ ਸਿੰਘ ਵੜੈਚ, ਜਿੰਦਰ ਸਿੰਘ ਜਵੰਧਾ, ਅਮਨਦੀਪ ਸਿੰਘ ਟੱਲੇਵਾਲ, ਰੁਪਿੰਦਰ ਸਿੰਘ ਘਟੌੜਾ, ਹਰਜਿੰਦਰ ਸਿੰਘ ਦੀਵਾਨਾ, ਮਨਪ੍ਰੀਤ ਸਿੰਘ, ਕ੍ਰਿਪਾਲ ਸਿੰਘ, ਮਾ: ਰਣਜੀਤ ਸਿੰਘ ਟੱਲੇਵਾਲ, ਪ੍ਰੀਤਮ ਸਿੰਘ ਗਊਸ਼ਾਲਾ ਵਾਲੇ, ਮਲਕੀਤ ਸਿੰਘ ਆਜ਼ਾਦ ਹਿੰਦ ਫ਼ੌਜ, ਅੰਮ੍ਰਿਤ ਸਿੰਘ, ਲਖਵੀਰ ਸਿੰਘ, ਜੱਗਾ ਗਿੱਲ, ਗੋਰਾ ਮਲਕਾਣਾ, ਜਗਤਾਰ ਸਿੰਘ ਪੰਚ, ਗੋਰਾ ਸਿੰਘ ਪੰਚ, ਮਹਿੰਦਰ ਸਿੰਘ ਪੰਚ, ਲੱਡੂ ਰਾਮ ਪੰਚ, ਗੁਰਬਚਨ ਸਿੰਘ, ਜਗਸੀਰ ਸਿੰਘ ਸੀਰਾ ਪੰਚ, ਮਨਜਿੰਦਰ ਸਿੰਘ, ਗੁਰਮੇਲ ਸਿੰਘ, ਜੁਗਰਾਜ ਰਾਮ, ਰਣਜੀਤ ਸਿੰਘ, ਹਰਜਿੰਦਰ ਸਿੰਘ ਪੰਚ, ਸੁਖਬੀਰ ਸਿੰਘ ਕਾਲਾ ਰਾਮਗੜ੍ਹੀਆ, ਸੁਖਪਾਲ ਸਿੰਘ ਰਾਮਗੜ੍ਹੀਆ, ਜਗਸੀਰ ਸਿੰਘ ਤੇਜੀ ਬੁੱਗਰ, ਤਜਿੰਦਰ ਸਿੰਘ ਤੁੰਗ, ਗੋਰਾ ਸਿੰਘ ਬੁੱਗਰ, ਬਲਜੀਤ ਸਿੰਘ ਸਰਾਂ, ਪਾਲ ਸਿੰਘ ਗਿੱਲ, ਸਿਕੰਦਰ ਸਿੰਘ ਧਾਲੀਵਾਲ, ਬਲਦੇਵ ਸਿੰਘ ਸਿੱਧੂ, ਮੋਹਣ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਝੰਡਾ, ਗੁਰਦੀਪ ਸਿੰਘ ਦੀਪਾ, ਗੁਰਮੇਲ ਸਿੰਘ ਗੇਲਾ, ਹਰਚਰਨ ਸਿੰਘ, ਬਲਵਿੰਦਰ ਸਿੰਘ ਧਾਲੀਵਾਲ, ਹੈਡ ਮਾ: ਰਣਜੀਤ ਸਿੰਘ ਟੱਲੇਵਾਲ, ਕਰਮਜੀਤ ਸਿੰਘ ਧਾਲੀਵਾਲ, ਭੋਲਾ ਸਿੰਘ ਗਿੱਲ, ਗੁਰਦੀਪ ਸਿੰਘ ਮਰੜ੍ਹ, ਹਰਜੀਤ ਸਿੰਘ, ਅਵਤਾਰ ਸਿੰਘ ਮੱਝੂਕੇ ਇਕਾਈ ਪ੍ਰਧਾਨ, ਅੰਮ੍ਰਿਤਪਾਲ ਸਿੰਘ ਮੱਝੂਕੇ, ਡਾ: ਪ੍ਰਿਤਪਾਲ ਸਿੰਘ ਕੈਰੇ, ਜਸਵਿੰਦਰ ਸਿੰਘ ਕੈਰੇ ਤੋਂ ਇਲਾਵਾ ਇਲਾਕੇ ਦੇ ਪਿੰਡਾਂ ਦੇ ਵੱਡੀ ਗਿਣਤੀ ਵਿਚ ਲੋਕਾਂ ਨੇ ਧਰਨਿਆਂ ਵਿਚ ਸ਼ਮੂਲੀਅਤ ਕੀਤੀ। ਭਦੌੜ ਅੰਦਰ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਮੁਜ਼ਾਹਰਾ ਕੱਢ ਕੇ ਬਾਜ਼ਾਰ ਪੂਰਨ ਬੰਦ ਕਰਵਾਏ ਭਦੌੜ, 15 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਨਸ਼ਿਆਂ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਤੋਂ ਬਾਅਦ ਪੰਜਾਬ ਬੰਦ ਸੱਦੇ ਉੱਪਰ ਅੱਜ ਕਸਬਾ ਭਦੌੜ ਨੂੰ ਪੂਰਨ ਬੰਦ ਕਰਵਾਉਣ ਲਈ ਜੈਦ ਮਾਰਕੀਟ ਵਿਖੇ ਕਸਬੇ ਦੀਆਂ ਸਿਆਸੀ, ਸਮਾਜਿਕ ਜਥੇਬੰਦੀਆਂ ਵਲੋਂ ਮੀਟਿੰਗ ਕੀਤੀ ਗਈ ਜਿਸ ਵਿਚ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਕ੍ਰਾਂਤੀ ਯੂਥ ਕਲੱਬ ਦੇ ਸਰਪ੍ਰਸਤ ਅਮਰਜੀਤ ਸਿੰਘ ਜੀਤਾ, ਕਿਸਾਨ ਆਗੂ ਕੁਲਵੰਤ ਸਿੰਘ ਮਾਨ, ਮਾ: ਗੁਰਮੇਲ ਸਿੰਘ ਭੁਟਾਲ, ਜਗਸੀਰ ਸਿੰਘ ਜੱਗੀ ਅਤੇ ਪਰਮਜੀਤ ਤਲਵਾੜ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਕੁਰਾਹੇ ਪਾਉਣ ਲਈ ਪੰਜਾਬ ਸਰਕਾਰ ਅਤੇ ਨਸ਼ਾ ਤਸਕਰਾਂ ਵਿਚਕਾਰ ਹੋਏ ਗੱਠਜੋੜ ਤਹਿਤ ਪਰਵਿੰਦਰ ਸਿੰਘ ਝੋਟੇ ਵਰਗੇ ਆਵਾਜ਼ ਚੁੱਕਣ ਵਾਲੇ ਨੌਜਵਾਨਾਂ ਨੂੰ ਮੌਤ ਦੀ ਘਾਟ ਉਤਾਰਿਆ ਜਾ ਰਿਹਾ ਹੈ। ਜੇਕਰ ਸਮੁੱਚੇ ਲੋਕ ਨਾ ਜਾਗੇ ਤਾਂ ਇਹ ਹਨੇਰ ਗਰਦੀ ਕਿਸੇ ਘਰ ਵੀ ਵੜ ਸਕਦੀ ਹੈ ਤੇ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਦੇ ਨਾਮ ਉੱਪਰ ਸਿਰਫ਼ ਡਰਾਮਾ ਕਰ ਰਹੀ ਹੈ ਜਿਸ ਦੀ ਨਸ਼ੇ ਵਿਕਾਉਣ ਦੀ ਚਰਚਾ ਲੋਕਾਂ ਦੀ ਹਰ ਜ਼ੁਬਾਨ ਉੱਪਰ ਹੈ। ਇਸ ਉਪਰੰਤ ਕਸਬੇ ਦੇ ਸਮੁੱਚੇ ਬਾਜ਼ਾਰਾਂ ਅੰਦਰ ਰੋਸ ਮੁਜ਼ਾਹਰਾ ਕੱਢਦੇ ਹੋਏ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਤੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ ਦਿੱਤਾ ਗਿਆ। ਇਸ ਸਮੇਂ ਪ੍ਰਧਾਨ ਅਮਰਜੀਤ ਸਿੰਘ ਮੀਕਾ, ਜਗਦੇਵ ਸਿੰਘ ਸੰਘੇੜਾ, ਡਾ: ਅਵਤਾਰ ਸਿੰਘ ਤਾਰੂ, ਕੇਵਲ ਸਿੰਘ ਕ੍ਰਾਂਤੀ, ਬਲਜੀਤ ਸਿੰਘ ਪੱਪੂ, ਗੋਕਲ ਸਿੰਘ ਸਹੋਤਾ, ਜੀਵਨ ਕੁਮਾਰ ਪੰਜੂ, ਹਰਦੀਪ ਦੀਪਾ ਬਾਬੂ, ਅਮਰਜੀਤ ਸਿੰਘ ਚੇਲਾ, ਕਰਮਜੀਤ ਸਿੰਘ ਮਾਨ, ਗੁਰਦੀਪ ਪੱਪਾ, ਤਰਲੋਚਣ ਸਿੰਘ ਰੂਪ ਸਮੇਤ ਹੋਰ ਵੀ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ। ਹੰਡਿਆਇਆ ਵਿਖੇ ਰੋਸ ਪ੍ਰਦਰਸ਼ਨ-ਮੁੱਖ ਮੰਤਰੀ ਦਾ ਪੁਤਲਾ ਫੂਕਿਆ ਹੰਡਿਆਇਆ, 15 ਅਕਤੂਬਰ (ਗੁਰਜੀਤ ਸਿੰਘ ਖੁੱਡੀ)-ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਪਰਮਿੰਦਰ ਸਿੰਘ ਝੋਟਾ ਦੀ ਹੱਤਿਆ ਤੋਂ ਬਾਅਦ ਇਨਸਾਫ਼ ਮੋਰਚਾ ਵਲੋਂ ਦਿੱਤੇ ਬੰਦ ਦੇ ਸੱਦੇ ਤਹਿਤ ਹੰਡਿਆਇਆ ਵਿਖੇ ਬੰਦ ਨੂੰ ਪੂਰਨ ਬਹੁਮਤ ਮਿਲਿਆ। ਕੌਮੀ ਮਾਰਗ ਨੰਬਰ-7 ਚੰਡੀਗੜ੍ਹ-ਬਠਿੰਡਾ ਉੱਪਰ ਆਵਾਜਾਈ ਨਾ-ਮਾਤਰ ਰਹੀ। ਸਟੈਂਡਰਡ ਚੌਕ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਸਾਬਕਾ ਐੱਮ.ਸੀ. ਤੇਜਿੰਦਰ ਸਿੰਘ ਸੋਨੀ, ਸਾਬਕਾ ਐੱਮ.ਸੀ. ਨਾਜ਼ਮ ਸਿੰਘ, ਸਾਬਕਾ ਐੱਮ.ਸੀ. ਗੁਰਦੀਪ ਸਿੰਘ ਪਾਲੀ, ਸਤਵੀਰ ਕੌਰ, ਕੁਲਦੀਪ ਸਿੰਘ ਤਾਜਪੁਰੀਆ ਐੱਮ.ਸੀ, ਸੀਨਾ ਮਲਿਕ ਦੀ ਅਗਵਾਈ ਵਿਚ ਨਾਅਰੇਬਾਜ਼ੀ ਕਰ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਕੁਲਵੰਤ ਸਿੰਘ ਕੀਤੂ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਨੂੰ ਰੋਕਣ ’ਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਦਿਨ-ਦਿਹਾੜੇ ਪਰਮਿੰਦਰ ਸਿੰਘ ਝੋਟਾ ਦਾ ਮਾਨਸਾ ਵਿਖੇ ਕਤਲ ਕਰਨਾ ਪੰਜਾਬ ਸਰਕਾਰ ਦੀ ਨਾਕਾਮੀ ਸਿੱਧ ਕਰਦਾ ਹੈ। ਇਕ ਪਾਸੇ ਸਰਕਾਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾ ਕੇ ਨਸ਼ੇ ਰੋਕਣ ਦੇ ਡਰਾਮੇ ਕਰ ਰਹੀ ਹੈ ਤੇ ਦੂਜੇ ਪਾਸੇ ਨਸ਼ਿਆਂ ਖ਼ਿਲਾਫ਼ ਸਹੀ ਸ਼ਬਦਾਂ ’ਚ ਮੁਹਿੰਮ ਚਲਾਉਣ ਨੂੰ ਵਾਲਿਆਂ ਨੂੰ ਦਿਨ-ਦਿਹਾੜੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ, ਜੋ ਬਹੁਤ ਹੀ ਮੰਦਭਾਗਾ ਹੈ। ਧਰਨੇ ਨੂੰ ਸਿਮਰਨ ਕੌਰ ਬਰਨਾਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਤੇ ਇਸ ਤੋਂ ਪਹਿਲਾਂ ਦੋ ਸਰਕਾਰਾਂ ਨੇ ਵੀ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਨਹੀਂ ਦਿੱਤਾ। ਜਿਸ ਕਰ ਕੇ ਲੋਕ ਧਰਨਿਆਂ-ਮੁਜ਼ਾਹਰਿਆਂ ਵਿਚ ਲੱਗੇ ਹੋਏ ਹਨ। ਕੁਲਦੀਪ ਸਿੰਘ ਤਾਜਪੁਰੀਆ ਤੇ ਨਾਜ਼ਮ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਸਰਕਾਰ ਦਾ ਪਹਿਲਾ ਵਾਅਦਾ ਸੀ ਕਿ ਪੰਜਾਬ ਨੂੰ ਤੁਰੰਤ ਨਸ਼ਾ-ਮੁਕਤ ਕੀਤਾ ਜਾਵੇਗਾ ਪਰ ਸਾਢੇ ਚਾਰ ਸਾਲ ਤੋਂ ਵੱਧ ਸਮਾਂ ਬੀਤ ਗਿਆ ਹੈ। ਨਸ਼ਾ-ਮੁਕਤ ਤਾਂ ਕੀ ਹੋਣਾ ਸੀ ਪੰਜਾਬ ’ਚ ਮਾਮੂਲੀ ਦੁਕਾਨਾਂ ਤੱਕ ਨਸ਼ਾ ਵਿਕਣ ਲਈ ਪਹੁੰਚ ਗਿਆ ਹੈ। ਦਰਸ਼ਨ ਸਿੰਘ ਬੇਲਦਾਰ, ਜਗਤਾਰ ਸਿੰਘ ਭਰੀ, ਬਲਵਿੰਦਰ ਸਿੰਘ, ਸੁਖਵਿੰਦਰ ਕੌਰ, ਰਾਜਵਿੰਦਰ ਕੌਰ, ਸ਼ਿੰਦਰ ਕੌਰ, ਗੁਰਮੇਲ ਕੌਰ, ਨੀਟੂ ਕੌਰ, ਜਗਮੀਤ ਸਿੰਘ ਹੈਪੀ, ਰਣਜੀਤ ਸਿੰਘ, ਅਰਦਸ਼ਦੀਪ ਸਿੰਘ, ਪਰਮਿੰਦਰ ਸਿੰਘ, ਦਲਜੀਤ ਸਿੰਘ, ਰਾਜਦੀਪ ਬਾਵਾ, ਬਲਵਿੰਦਰ ਸਿੰਘ ਮਿੱਠੂ, ਮਹਿੰਦਰ ਸਿੰਘ, ਪਰਮਜੀਤ ਸਿੰਘ ਮੌੜ, ਆਸ਼ੂ ਖ਼ਾਨ, ਗਿਆਨ ਚੰਦ ਸ਼ਰਮਾ, ਗੁਰਤੇਜ ਸਿੰਘ ਉੱਗੋਕੇ, ਜਗਪਾਲ ਸਿੰਘ, ਲਵਪ੍ਰੀਤ ਸਿੰਘ ਵਿਰਕ, ਰੂਪ ਸਿੰਘ ਢਿੱਲਵਾਂ, ਬਲਵੀਰ ਸਿੰਘ ਸਾਬਕਾ ਪੰਚ ਆਦਿ ਸਮੇਤ ਵੱਡੀ ਗਿਣਤੀ ’ਚ ਪਰਮਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਵਿਰੋਧ ਕਰਨ ਵਾਲੇ ਸਮਰਥਕ ਹਾਜ਼ਰ ਸਨ। ਇਸੇ ਤਰ੍ਹਾਂ ਹੰਡਿਆਇਆ ਵਿਖੇ ਧਰਨਾਕਾਰੀਆਂ ਵਲੋਂ ਮੁੱਖ ਮੰਤਰੀ ਪੰਜਾਬ ਦੇ ਲਾਏ ਫਲੈਕਸ ਬੋਰਡ ਪਾੜ ਦਿੱਤੇ ਗਏ ਤੇ ਪੁਤਲੇ ਦੇ ਨਾਲ ਹੀ ਜਲਾ ਦਿੱਤੇ। ਪੱਖੋ ਕੈਂਚੀਆਂ ਵਿਖੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ ਸ਼ਹਿਣਾ, 15 ਅਕਤੂਬਰ (ਸੁਰੇਸ਼ ਗੋਗੀ)-ਪੰਜਾਬ ਬੰਦ ਦੇ ਸੱਦੇ ਤਹਿਤ ਸਨਅਤੀ ਕਸਬਾ ਪੱਖੋ ਕੈਂਚੀਆਂ ’ਤੇ ਲਾਏ ਗਏ ਧਰਨੇ ਦੌਰਾਨ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਸਾੜਿਆ ਗਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਧਰਨੇ ਨੂੰ ਜਥੇਦਾਰ ਗੋਰਾ ਸਿੰਘ ਢਿੱਲਵਾਂ, ਜਸਵੰਤ ਸਿੰਘ ਨੱਤ ਪ੍ਰਧਾਨ ਮੈਡੀਕਲ ਪੈ੍ਰਕਟੀਸ਼ਨਰ, ਡਾ: ਸੁਦਾਗਰ ਸਿੰਘ ਭੋਤਨਾ, ਸੱਤਪਾਲ ਸਿੰਘ ਚੀਮਾ, ਜਗਸੀਰ ਸਿੰਘ ਚੀਮਾ, ਇਕਬਾਲ ਖ਼ਾਨ, ਭਾਜਪਾ ਆਗੂ ਲਛਮਣ ਰਾਜਸਥਾਨੀ, ਸੁਖਵਿੰਦਰ ਸਿੰਘ ਢਿੱਲਵਾਂ ਆਗੂ ਬੇਰੁਜ਼ਗਾਰ ਯੂਨੀਅਨ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਹਾਲਾਤ ਦਿਨ ਬ ਦਿਨ ਮਾੜੇ ਹੋ ਰਹੇ ਹਨ। ਜਿਸ ਲਈ ਹਰ ਰੋਜ਼ ਕਤਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਵਿਕਰੀ ਨੂੰ ਰੋਕਣ ਲਈ ਸਰਕਾਰ ਫੇਲ ਸਾਬਤ ਹੋਈ ਹੈ। ਜਿਸ ਕਾਰਨ ਹਰ ਰੋਜ਼ ਨਸ਼ਿਆਂ ਦਾ ਵਿਰੋਧ ਕਰਨ ਵਾਲੇ ਆਗੂ ਕਤਲ ਕੀਤੇ ਜਾ ਰਹੇ ਹਨ। ਇਸ ਮੌਕੇ ਸੇਵਕ ਸਿੰਘ ਧਰਮਸੋਤ, ਮਨਪ੍ਰੀਤ ਸਿੰਘ ਮੰਟੀ, ਕੁਲਦੀਪ ਸਿੰਘ ਮਜ਼ਦੂਰ ਆਗੂ, ਮੱਖਣ ਸਿੰਘ ਉਗੋਕੋੇ, ਹਰਬੰਸ ਰਾਮ ਉਗੋਕੇ, ਗੁਰਪ੍ਰੀਤ ਸਿੰਘ ਭਗਤਪੁਰਾ, ਸੁਖਦੇਵ ਸਿੰਘ ਜਗਜੀਤਪੁਰਾ, ਗੁਰਮੇਲ ਸਿੰਘ ਪੱਖੋ, ਦਲੀਪ ਸਿੰਘ ਭਗਤਪੁਰਾ, ਪਰਮੇਸ਼ਰ ਸਿੰਘ ਜਗਜੀਤਪੁਰਾ, ਦਰਸ਼ਨ ਸਿੰਘ ਜਗਜੀਤਪੁਰਾ, ਬੂਟਾ ਸਿੰਘ ਪੰਚ ਜਗਜੀਤਪੁਰਾ, ਮਨਜਿੰਦਰ ਸਿੰਘ ਜਗਜੀਤਪੁਰਾ, ਸ਼ਿੰਗਾਰਾ ਰਾਮ ਆਦਿ ਵੀ ਹਾਜ਼ਰ ਸਨ। ਸ਼ਹਿਣਾ ਵਿਖੇ ਰੋਡ ਜਾਮ ਕਰ ਕੇ ਦਿੱਤਾ ਧਰਨਾ ਸ਼ਹਿਣਾ, 15 ਅਕਤੂਬਰ (ਸੁਰੇਸ਼ ਗੋਗੀ)-ਪੰਜਾਬ ਬੰਦ ਦੇ ਸੱਦੇ ਤਹਿਤ ਸ਼ਹਿਣਾ ਦੇ ਮੁੱਖ ਬੱਸ ਅੱਡੇ ’ਤੇ ਧਰਨਾ ਲਗਾਇਆ ਗਿਆ। ਜਿਸ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫ਼ਰੰਟ ’ਤੇ ਫੈਲ ਸਾਬਤ ਹੋ ਚੁੱਕੀ ਹੈ। ਜਿਸ ਲਈ ਮੁੱਖ ਮੰਤਰੀ ਅਤੇ ਡੀ.ਜੀ.ਪੀ ਪੰਜਾਬ ਅਸਤੀਫ਼ਾ ਦੇਣ। ਇਸ ਮੌਕੇ ਸਰਪੰਚ ਅੰਮ੍ਰਿਤਪਾਲ ਸਿੰਘ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਖ਼ਾਲਸਾ, ਗੁਰਵਿੰਦਰ ਸਿੰਘ ਨਾਮਧਾਰੀ, ਗੁਰਜੰਟ ਸਿੰਘ ਬਦਰੇਵਾਲਾ ਇਕਾਈ ਪ੍ਰਧਾਨ ਬੀ.ਕੇ.ਯੂ.ਕਾਦੀਆਂ, ਹਰਜੀਤ ਸਿੰਘ ਖਹਿਰਾ ਕਾਦੀਆਂ, ਪ੍ਰਭਜੋਤ ਸਿੰਘ ਸਿੱਧੂ, ਕੁਲਵੰਤ ਸਿੰਘ ਚੂੰਘਾ ਕਾਦੀਆਂ, ਨਿਰਮਲ ਸਿੰਘ ਕਾਦੀਆਂ ਚੂੰਘਾ, ਜਗਸੀਰ ਸਿੰਘ ਭਾਕਿਯੂ ਡਕੌਦਾ, ਸਰਪੰਚ ਨਾਜਮ ਸਿੰਘ ਸ਼ਹਿਣਾ, ਗੁਰਪ੍ਰੀਤ ਸਿੰਘ ਗਿੱਲ ਉਗਰਾਹਾਂ, ਬੱਬੂ ਸਿੰਘ ਪੰਧੇਰ, ਦਵਿੰਦਰ ਕੌਰ ਅਕਾਲੀ (ਵਾਰਿਸ ਪੰਜਾਬ ਦੇ), ਲਖਵੀਰ ਸਿੰਘ ਅਕਾਲੀ (ਵਾਰਿਸ ਪੰਜਾਬ ਦੇ), ਮੋਹਣ ਸਿੰਘ ਮਾਝੂ ਪ੍ਰਧਾਨ ਯੂਥ ਸ਼੍ਰੋਮਣੀ ਅਕਾਲੀ ਦਲ, ਗੁਰਪ੍ਰੀਤ ਸਿੰਘ ਮਾਸਟਰ ਵਾਰਸ ਪੰਜਾਬ, ਸੁਖਵਿੰਦਰ ਸਿੰਘ ਧਾਲੀਵਾਲ, ਮਲਕੀਤ ਕੌਰ ਸਹੋਤਾ, ਲਖਵੀਰ ਸਿੰਘ ਲੱਖਾ ਵਾਰਸ ਪੰਜਾਬ, ਸਾਬਕਾ ਸੈਨਕ ਵੈੱਲਫੇਅਰ ਐਸੋਸੀਏਸ਼ਨ ਬਲਾਕ ਸ਼ਹਿਣਾ ਗੁਰਨਾਮ ਸਿੰਘ ਭੋਤਨਾ, ਅਮਰਜੀਤ ਸਿੰਘ ਤਲਵੰਡੀ, ਕੈਪਟਨ ਅਵਤਾਰ ਸਿੰਘ, ਜਗਜੀਤ ਸਿੰਘ ਜੰਗੀਆਣਾ, ਮਨਜੀਤ ਸਿੰਘ ਜੈਮਲ ਸਿੰਘ ਵਾਲਾ, ਨੰਬਰਦਾਰ ਸੁਰਜੀਤ ਸਿੰਘ ਬਧਾਤੇ, ਮੱਘਰ ਸਿੰਘ ਖਾਲਸਾ, ਜਸਵੀਰ ਸਿੰਘ ਸੀਰਾ, ਨਗਿੰਦਰ ਸਿੰਘ ਖਾਲਸਾ, ਨਿਰਮਲ ਸਿੰਘ ਖਾਲਸਾ ਹੈਡ ਗ੍ਰੰਥੀ, ਬੇਅੰਤ ਸਿੰਘ ਪ੍ਰਧਾਨ ਪੰਚ, ਨਵੀ ਪੰਚ, ਰੂਪ ਸਿੰਘ ਢਿੱਲੋ ਪੰਚ, ਮਲਕੀਤ ਸਿੰਘ ਜਟਾਣਾ ਪੰਚ, ਬਬਲੀ ਸਿੰਘ, ਹੈਪੀ ਸਿੰਘ ਪੰਚ,ਰਜਿੰਦਰ ਸਿੰਘ ਭੋਲਾ ਪੰਚ, ਜਗਿੰਦਰ ਸਿੰਘ ਮਨੇਜਰ ਪੰਚ, ਜਗਤਾਰ ਸਿੰਘ ਰੰਧਾਵਾ, ਉਕਾਰ ਸਿੰਘ ਉਪਲ, ਬਲਵੀਰ ਸਿੰਘ ਪੱਲੇਕਾ, ਸੈਕਟਰੀ ਮਲਕੀਤ ਸਿੰਘ ਆਦਿ ਵੀ ਹਾਜ਼ਰ ਸਨ। ਧਨੌਲਾ ਮੰਡੀ ਅੰਦਰ ਬੰਦ ਦੇ ਸੱਦੇ ਨੂੰ ਮਿਲਿਆ ਭਰਵਾਂ ਹੁੰਗਾਰਾ ਧਨੌਲਾ, 15 ਅਕਤੂਬਰ (ਜਤਿੰਦਰ ਸਿੰਘ ਧਨੌਲਾ)-ਪਰਮਿੰਦਰ ਸਿੰਘ ਝੋਟੇ ਦੇ ਕਤਲ ਸਬੰਧੀ ਦਿੱਤੇ ਗਏ ਬੰਦ ਦੇ ਸੱਦੇ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਬਡਬਰ ਟੋਲ ਪਲਾਜ਼ਾ ’ਤੇ ਆਵਾਜਾਈ ਜਾਮ ਕਰ ਕੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ, ਕਿਸਾਨੀ ਯੂਨੀਅਨ ਸਿੱਧੂਪੁਰ, ਧਨੇਰ, ਕਾਦੀਆਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਕਾਂਗਰਸ ਪਾਰਟੀ ਦੇ ਨੁਮਾਇੰਦਿਆਂ ਨੇ ਇਸ ਰੋਸ ਧਰਨੇ ਵਿਚ ਆਪਣੀ ਹਾਜ਼ਰੀ ਲਗਵਾਈ। ਹਲਕਾ ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਸੰਬੋਧਨ ਕਰਦਿਆਂ ਆਖਿਆ ਕਿ ਸਰਕਾਰ ਦੀਆਂ ਮਨਮਾਨੀਆਂ ਨੂੰ ਲੋਕਾਂ ਨੇ ਬਰਦਾਸ਼ਤ ਕਰਨਾ ਬੰਦ ਕਰ ਦਿੱਤਾ ਹੈ। ਕਾਲਾ ਢਿੱਲੋਂ ਨੇ ਆਖਿਆ ਕਿ ਸੱਤਾਧਾਰੀ ਧਿਰ ਦੀ ਅੱਤ ਸਿਖਰ ਤੱਕ ਅੱਪੜ ਚੁੱਕੀ ਹੈ ਜਿਸ ਨੂੰ ਪੰਜਾਬ ਦੇ ਲੋਕ ਕਦੇ ਵੀ ਸਵੀਕਾਰ ਨਹੀਂ ਕਰਨਗੇ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਗੁਰਜੰਟ ਸਿੰਘ ਨੇ ਆਖਿਆ ਕਿ ਉਹ ਲੰਬੇ ਅਰਸੇ ਤੋਂ ਲੋਕਾਂ ਨੂੰ ਇਨ੍ਹਾਂ ਗੱਲਾਂ ਬਾਰੇ ਜਾਣੂ ਕਰਵਾਉਂਦੇ ਰਹੇ ਪ੍ਰੰਤੂ ਲੋਕ ਅਵੇਸਲੇ ਰਹੇ। ਉਨ੍ਹਾਂ ਨੇ ਆਖਿਆ ਕਿ ਹੁਣ ਸਮਾਂ ਆ ਚੁੱਕਾ ਹੈ ਜਦ ਆਮ ਆਦਮੀ ਪਾਰਟੀ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ ਤੇ ਉਹ ਦਿਨ ਦੂਰ ਨਹੀਂ ਜਦ ਪੰਜਾਬ ਦੀ ਫ਼ਿਜ਼ਾ ਵਿਚ ਵੱਡੀਆਂ ਤਬਦੀਲੀਆਂ ਦਿਖਾਈ ਦੇਣਗੀਆਂ। ਸਮੁੱਚੀਆਂ ਜਥੇਬੰਦੀਆਂ ਵਲੋਂ 4 ਵਜੇ ਤੱਕ ਟੋਲ ਪਲਾਜ਼ਾ ਮੁਕੰਮਲ ਬੰਦ ਰੱਖਿਆ ਗਿਆ। ਇਸ ਤੋਂ ਇਲਾਵਾ ਧਨੌਲਾ ਮੰਡੀ ਵਿਚ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ। ਕਿਸਾਨ ਅਤੇ ਹੋਰ ਜਥੇਬੰਦੀਆਂ ਨੇ ਦਿੱਤਾ ਰੋਸ ਧਰਨਾ ਬਰਨਾਲਾ, 15 ਅਕਤੂਬਰ (ਅਸ਼ੋਕ ਭਾਰਤੀ)-ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੀ ਹੋਈ ਹੱਤਿਆ ਦੇ ਵਿਰੋਧ ਵਿਚ ਅਨਾਜ ਮੰਡੀ ਬਰਨਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਡਕੌਂਦਾ, ਧਨੇਰ, ਕ੍ਰਾਂਤੀ, ਬੁੱਟਰ, ਜਮਹੂਰੀ ਅਧਿਕਾਰ ਸਭਾ, ਇਨਕਲਾਬੀ ਕੇਂਦਰ ਵਲੋਂ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਇਸ ਮੌਕੇ ਜਰਨੈਲ ਸਿੰਘ ਜਵੰਦਾ, ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾ ਮੀਤ ਪ੍ਰਧਾਨ ਰੂਪ ਸਿੰਘ ਛੰਨਾ, ਜਰਨਲ ਸਕੱਤਰ ਜਰਨੈਲ ਸਿੰਘ ਬਦਰਾ, ਕਮਲਜੀਤ ਕੌਰ ਬਰਨਾਲਾ, ਬਿੰਦਰ ਪਾਲ ਕੌਰ ਭਦੌੜ, ਬੀਕੇਯੂ ਏਕਤਾ ਡਕੌਂਦਾ ਧਨੇਰ ਦੇ ਸੀਨੀਅਰ ਮੀਤ ਪ੍ਰਧਾਨ ਕਰਮੰਡਲ ਸਿੰਘ ਜੋਧਪੁਰ, ਬਾਬੂ ਸਿੰਘ ਖੁੱਡੀ, ਬੀਕੇਯੂ ਏਕਤਾ ਕ੍ਰਾਂਤੀ ਦੇ ਸੂਬਾ ਆਗੂ ਪਵਿੱਤਰ ਸਿੰਘ ਲਾਲੀ, ਜਰਨਲ ਸਕੱਤਰ ਗੁਰਮੇਲ ਸਿੰਘ ਜਵੰਦਾ, ਡੀ.ਟੀ.ਐਫ ਦੇ ਰਾਜੀਵ ਕੁਮਾਰ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਲੋਕਾਂ ਦੇ ਬੱਚਿਆਂ ਦੀ ਜ਼ਿੰਦਗੀ ਬਚਾਉਣ ਲਈ ਲੜਦਾ ਹੋਇਆ ਆਪਦੇ ਬੱਚਿਆਂ ਨੂੰ ਯਤੀਮ ਕਰ ਗਿਆ ਹੈ। ਨਸ਼ੇ ਦੇ ਸੁਦਾਗਰ ਸਾਰੇ ਪੰਜਾਬ ਵਿਚ ਘਰ-ਘਰ ਜਾ ਕੇ ਨਸ਼ੇ ਦੀ ਸਪਲਾਈ ਕਰ ਰਹੇ ਹਨ। ਸੂਬਾ ਤੇ ਕੇਂਦਰ ਸਰਕਾਰ ਦੀ ਗੁੱਝੀ ਨੀਤੀ ਤਹਿਤ ਪੰਜਾਬ ਦੀ ਨੌਜਵਾਨੀ ਨੂੰ ਖ਼ਤਮ ਕਰਨ ਦੇ ਰਾਹ ਪਏ ਹੋਏ ਹਨ। ਜਿਹੜੀ ਸੂਬਾ ਸਰਕਾਰ ਨਸ਼ੇ ਖ਼ਤਮ ਨਸ਼ੇ ਖ਼ਤਮ ਕਰਨ ਦਾ ਨਾਅਰਾ ਦੇ ਕੇ ਸੱਤਾ ਵਿਚ ਆਈ ਸੀ ਉਹ ਸਰਕਾਰ ਹੀ ਵੱਡੀ ਸਪਲਾਇਰ ਬਣ ਚੁੱਕੀ ਹੈ। ਨਸ਼ੇ ਦੇ ਚੇਨ ਨੂੰ ਤੋੜਨ ਲਈ ਜਨਤਕ ਜਥੇਬੰਦੀਆਂ ਸਾਥ ਦੇਣ ਦੀ ਲੋੜ ਹੈ। ਇਸ ਦੌਰਾਨ ਸ਼ਹੀਦ ਪਰਮਿੰਦਰ ਸਿੰਘ ਝੋਟੇ ਨੂੰ ਉਨ੍ਹਾਂ ਦੀ ਬਹਾਦਰੀ ’ਤੇ ਸਲਾਮ ਕਰਦੇ ਹਾਂ। ਇਸ ਉਪਰੰਤ ਸਮੂਹ ਬਾਜ਼ਾਰਾਂ ਵਿਚ ਰੋਹ ਭਰਪੂਰ ਰੋਸ ਮਾਰਚ ਕੀਤਾ ਗਿਆ ਹੈ ਜੋ ਕਚਹਿਰੀ ਚੌਕ ਵਿਚ ਜਾ ਕੇ ਸਮਾਪਤ ਹੋਇਆ। ਇਸ ਮੌਕੇ ਜਮਹੂਰੀ ਅਧਿਕਾਰ ਸਭਾ ਦੇ ਮਾ: ਗੁਰਮੀਤ ਸਿੰਘ, ਮੈਡੀਕਲ ਪ੍ਰੈਕਟੀਸ਼ਨਰ ਦੇ ਇਕਬਾਲ ਸਿੰਘ, ਬੇਰੁਜ਼ਗਾਰ ਸੁਖਵਿੰਦਰ ਸਿੰਘ, ਪੀ.ਐੱਸ.ਯੂ ਸੁਖਦੀਪ ਸਿੰਘ ਹਥਨ, ਸ਼ੇਰ ਸਿੰਘ ਫਰਵਾਹੀ, ਸ਼ਹੀਦ ਕਿਰਨਜੀਤ ਕੌਰ ਐਕਸ਼ਨ ਕਮੇਟੀ ਦੇ ਨਰਾਇਣ ਦੱਤ, ਪੁਰਾਣੀ ਪੈਨਸ਼ਨ ਪ੍ਰਾਪਤੀ ਦੇ ਰਮਨ ਸਿੰਗਲਾ, ਇਸਤਰੀ ਜਾਗ੍ਰਿਤੀ ਮੰਚ ਦੇ ਚਰਨਜੀਤ ਕੌਰ, ਬੀਕੇਯੂ ਏਕਤਾ ਉਗਰਾਹਾਂ ਦੇ ਕਮਲਜੀਤ ਕੌਰ ਬਰਨਾਲਾ, ਬਿੰਦਰ ਪਾਲ ਕੌਰ ਭਦੌੜ, ਵਿਨੋਦ ਸ਼ਰਮਾ ਧੌਲਾ ਆਦਿ ਹਾਜ਼ਰ ਸਨ। ਪ੍ਰਦਰਸ਼ਨਕਾਰੀਆਂ ਨੇ ਭਗਵੰਤ ਮਾਨ ਸਰਕਾਰ ਦੇ ਫਲੈਕਸ ਬੈਨਰ ਪਾੜੇ ਬਰਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਨੂੰ ਲੈ ਕੇ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਤਹਿਤ ਅੱਜ ਬਰਨਾਲਾ ਵਿਖੇ ਵੱਖ-ਵੱਖ ਜਥੇਬੰਦੀਆਂ ਵਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਵਲੋਂ ਸ਼ਹਿਰ ਦੀਆਂ ਵੱਖ-ਵੱਖ ਪ੍ਰਮੁੱਖ ਸੜਕਾਂ, ਚੌਕਾਂ ਅਤੇ ਹੋਰ ਥਾਵਾਂ ’ਤੇ ਲੱਗੇ ਭਗਵੰਤ ਮਾਨ ਸਰਕਾਰ ਨਾਲ ਸਬੰਧਿਤ ਫਲੈਕਸ ਬੈਨਰ ਪਾੜ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਪੱਕਾ ਕਾਲਜ ਰੋਡ, ਐਸ.ਡੀ. ਕਾਲਜ ਓਵਰਬ੍ਰਿਜ, ਕਚਹਿਰੀ ਚੌਕ, ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਰਿਹਾਇਸ਼ ਦੇ ਨੇੜੇ ਸਮੇਤ ਸ਼ਹਿਰ ਦੇ ਹੋਰ ਵੱਖ-ਵੱਖ ਸਥਾਨਾਂ ’ਤੇ ਲੱਗੇ ਸਰਕਾਰੀ ਬੈਨਰਾਂ ਨੂੰ ਨਿਸ਼ਾਨਾ ਬਣਾਇਆ। ਇਸ ਮੌਕੇ ਨੌਜਵਾਨਾਂ ਅਤੇ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਵਿਚਕਾਰ ਬਹਿਸਬਾਜ਼ੀ ਵੀ ਹੋਈ। ਜਥੇਬੰਦੀਆਂ ਦੇ ਆਗੂਆਂ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਵਲੋਂ ਵੱਡੇ-ਵੱਡੇ ਫਲੈਕਸ ਬੋਰਡ ਅਤੇ ਇਸ਼ਤਿਹਾਰ ਲਗਾ ਕੇ ਆਪਣੀਆਂ ਪ੍ਰਾਪਤੀਆਂ ਦਾ ਪ੍ਰਚਾਰ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਜਦੋਂਕਿ ਜ਼ਮੀਨੀ ਪੱਧਰ ’ਤੇ ਪੰਜਾਬ ਦੇ ਹਾਲਾਤ ਸੁਧਰਨ ਦੀ ਬਜਾਏ ਹੋਰ ਵਿਗੜ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਧਰਨੇ ਦੌਰਾਨ ਚਾਹ ਵਾਲੇ ਖੋਖੇ ਤੋਂ 240 ਨਸ਼ੀਲੇ ਕੈਪਸੂਲ ਬਰਾਮਦ ਧਰਨੇ ਨੇੜੇ ਹੀ ਚਿੱਟੇ ਦਿਨ ਨਸ਼ਾ ਵਿਕਣ ’ਤੇ ਉੱਠੇ ਸਵਾਲ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਦੇ ਵਿਰੋਧ ’ਚ ਬੰਦ ਰਿਹਾ ਸੁਨਾਮ
Ad Position 24