15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਭੜਕੇ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਅਤੇ ਵਿਧਾਇਕ ਦੇ ਬੋਰਡਾਂ ਨੂੰ ਬਣਾਇਆ ਨਿਸ਼ਾਨਾ

ਮਹਿਲ ਕਲਾਂ, 15 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਨਸ਼ਾ ਵਿਰੋਧੀ ਆਗੂ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪੰਜਾਬ ਬੰਦ ਦੌਰਾਨ ਕਸਬਾ ਮਹਿਲ ਕਲਾਂ ਵਿਖੇ ਪ੍ਰਦਰਸ਼ਨਕਾਰੀਆਂ ਦਾ ਗ਼ੁੱਸਾ ਉਸ ਵੇਲੇ ਸਿਖ਼ਰਾਂ ’ਤੇ ਪਹੁੰਚ ਗਿਆ, ਜਦੋਂ ਉਨ੍ਹਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਆਪਣੀ ਭੜਾਸ ਕੱਢਦਿਆਂ ਬੱਸ ਸਟੈਂਡ ਮਹਿਲ ਕਲਾਂ ’ਤੇ ਲੱਗੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਲੱਗੇ ਹੋਏ ਫਲੈਕਸ ਬੋਰਡਾਂ ਅਤੇ ਪੋਸਟਰਾਂ ਨੂੰ ਪਾੜ ਕੇ ਸੁੱਟ ਦਿੱਤਾ। ਲੁਧਿਆਣਾ-ਬਰਨਾਲਾ ਮੁੱਖ ਮਾਰਗ ’ਤੇ ਸਥਿਤ ਬੱਸ ਅੱਡੇ ਵਿਖੇ ਇਕੱਤਰ ਹੋਏ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਵੱਡੀ ਗਿਣਤੀ ਵਿਚ ਵਰਕਰਾਂ ਨੇ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਤੋਂ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ।

Ad Position 21
No active advertisement
ਅਜੀਤ ਡੈਸਕ 16-10-2026
ਮਹਿਲ ਕਲਾਂ, 15 ਅਕਤੂਬਰ (ਗੁਰਪ੍ਰੀਤ ਸਿੰਘ ਅਣਖੀ)-ਨਸ਼ਾ ਵਿਰੋਧੀ ਆਗੂ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪੰਜਾਬ ਬੰਦ ਦੌਰਾਨ ਕਸਬਾ ਮਹਿਲ ਕਲਾਂ ਵਿਖੇ ਪ੍ਰਦਰਸ਼ਨਕਾਰੀਆਂ ਦਾ ਗ਼ੁੱਸਾ ਉਸ ਵੇਲੇ ਸਿਖ਼ਰਾਂ ’ਤੇ ਪਹੁੰਚ ਗਿਆ, ਜਦੋਂ ਉਨ੍ਹਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਆਪਣੀ ਭੜਾਸ ਕੱਢਦਿਆਂ ਬੱਸ ਸਟੈਂਡ ਮਹਿਲ ਕਲਾਂ ’ਤੇ ਲੱਗੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਲੱਗੇ ਹੋਏ ਫਲੈਕਸ ਬੋਰਡਾਂ ਅਤੇ ਪੋਸਟਰਾਂ ਨੂੰ ਪਾੜ ਕੇ ਸੁੱਟ ਦਿੱਤਾ। ਲੁਧਿਆਣਾ-ਬਰਨਾਲਾ ਮੁੱਖ ਮਾਰਗ ’ਤੇ ਸਥਿਤ ਬੱਸ ਅੱਡੇ ਵਿਖੇ ਇਕੱਤਰ ਹੋਏ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਵੱਡੀ ਗਿਣਤੀ ਵਿਚ ਵਰਕਰਾਂ ਨੇ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਤੋਂ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ। ਰੋਹ ਵਿਚ ਆਏ ਲੋਕਾਂ ਨੇ ਕਸਬੇ ਦੇ ਵੱਖ-ਵੱਖ ਹਿੱਸਿਆਂ ਵਿਚ ਲੱਗੇ ਸੱਤਾਧਾਰੀ ਧਿਰ ਦੇ ਇਨ੍ਹਾਂ ਇਸ਼ਤਿਹਾਰਾਂ ਨੂੰ ਨਿਸ਼ਾਨਾ ਬਣਾਇਆ ਅਤੇ ਇਨ੍ਹਾਂ ਨੂੰ ਪਾੜਦਿਆਂ ਪੰਜਾਬ ਸਰਕਾਰ ਮੁਰਦਾਬਾਦ ਦੇ ਜ਼ੋਰਦਾਰ ਨਾਅਰੇ ਲਗਾਏ। ਪ੍ਰਦਰਸ਼ਨਕਾਰੀਆਂ ਦਾ ਦੋਸ਼ ਸੀ ਕਿ ਸਰਕਾਰ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਮੈਂਬਰ ਈਸ਼ਰ ਸਿੰਘ ਹਰੀਗੜ੍ਹ ਨੇ ਆਮ ਆਦਮੀ ਪਾਰਟੀ ਤੋਂ ਦਿੱਤਾ ਅਸਤੀਫ਼ਾ ਅਗਲੀ ਖ਼ਬਰ ਲਾਲਪੁਰਾ (ਸੂਰਤਗੜ੍ਹ) ਵਿਖੇ ਸੇਵਾ ਲਈ ਜਾ ਰਹੇ ਸੇਵਾਦਾਰਾਂ ਦੀ ਭਰੀ ਬੱਸ ਟਰੱਕ ਨਾਲ ਟਕਰਾਈ
Ad Position 24