15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਰਾਜ ਪੱਧਰੀ ਟੈਨਿਸ ਬਾਲ ਕ੍ਰਿਕਟ ਟੂਰਨਾਮੈਂਟ 17 ਤੋਂ ਹੋਵੇਗਾ ਸ਼ੁਰੂ

ਬਰਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਰਾਜ ਪੱਧਰੀ ਟੈਨਿਸ ਬਾਲ ਕ੍ਰਿਕਟ ਟੂਰਨਾਮੈਂਟ ਜ਼ਿਲ੍ਹਾ ਬਰਨਾਲਾ ਵਿਖੇ ਮਿਤੀ 17 ਅਕਤੂਬਰ ਤੋਂ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸ਼ਾਨਦਾਰ ਰਾਜ ਪੱਧਰੀ ਟੂਰਨਾਮੈਂਟ ਦਾ ਉਦਘਾਟਨ ਸੈਕਰਡ ਹਾਰਟ ਇੰਟਰਨੈਸ਼ਨਲ ਸਕੂਲ, ਮੰਨਾ ਪਿੰਡੀ ਧਨੌਲਾ ਤੋਂ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 16-10-2026
ਬਰਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਰਾਜ ਪੱਧਰੀ ਟੈਨਿਸ ਬਾਲ ਕ੍ਰਿਕਟ ਟੂਰਨਾਮੈਂਟ ਜ਼ਿਲ੍ਹਾ ਬਰਨਾਲਾ ਵਿਖੇ ਮਿਤੀ 17 ਅਕਤੂਬਰ ਤੋਂ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸ਼ਾਨਦਾਰ ਰਾਜ ਪੱਧਰੀ ਟੂਰਨਾਮੈਂਟ ਦਾ ਉਦਘਾਟਨ ਸੈਕਰਡ ਹਾਰਟ ਇੰਟਰਨੈਸ਼ਨਲ ਸਕੂਲ, ਮੰਨਾ ਪਿੰਡੀ ਧਨੌਲਾ ਤੋਂ ਕੀਤਾ ਜਾਵੇਗਾ। ਮੁਕਾਬਲਿਆਂ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਖੁੱਡੀ ਕਲਾ ਅਤੇ ਸੈਕਰਡ ਹਾਰਟ ਇੰਟਰਨੈਸ਼ਨਲ ਕਾਲਜ ਆਫ਼ ਐਜੂਕੇਸ਼ਨ, ਧਨੌਲਾ (ਮਾਨਾ ਪਿੰਡੀ) ਸਥਾਨ ਨਿਰਧਾਰਿਤ ਕੀਤੇ ਗਏ ਹਨ। ਜ਼ਿਲ੍ਹਾ ਖੇਡ ਅਫ਼ਸਰ ਰੁਪੇਸ਼ ਕੁਮਾਰ ਨੇ ਦੱਸਿਆ ਕਿ ਲੜਕਿਆਂ ਦੇ ਮੁਕਾਬਲੇ 17 ਅਕਤੂਬਰ ਤੋਂ 19 ਅਕਤੂਬਰ ਤੱਕ ਅਤੇ ਲੜਕੀਆਂ ਦੇ ਮੁਕਾਬਲੇ 22 ਅਕਤੂਬਰ ਤੋਂ 23 ਅਕਤੂਬਰ ਤੱਕ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਟੂਰਨਾਮੈਂਟ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਵਲੋਂ ਸਾਰੇ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ ਅਤੇ ਵੱਖ-ਵੱਖ ਜ਼ਿਲਿ੍ਹਆਂ ਤੋਂ ਆਉਣ ਵਾਲੇ ਖਿਡਾਰੀਆਂ ਦਾ ਪੂਰਾ ਸਹਿਯੋਗ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਤੇ ਜ਼ਮੀਨ ਦੀ ਸਾਂਭ-ਸੰਭਾਲ ਲਈ ਪਰਾਲੀ ਨੂੰ ਅੱਗ ਨਾ ਲਗਾਉਣ ਕਿਸਾਨ- ਐੱਸ.ਡੀ.ਐਮ. ਸਿੱਧੂ ਅਗਲੀ ਖ਼ਬਰ ਬਲਾਕ ਸੰਮਤੀ ਮੈਂਬਰ ਈਸ਼ਰ ਸਿੰਘ ਹਰੀਗੜ੍ਹ ਨੇ ਆਮ ਆਦਮੀ ਪਾਰਟੀ ਤੋਂ ਦਿੱਤਾ ਅਸਤੀਫ਼ਾ
Ad Position 24