15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਚੀਮਾ-ਜੋਧਪੁਰ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਪੋਸਟਰ ਮੇਕਿੰਗ ਤੇ ਲੇਖ ਲਿਖਣ ਮੁਕਾਬਲੇ ਕਰਵਾਏ

ਟੱਲੇਵਾਲ, 15 ਅਕਤੂਬਰ (ਸੋਨੀ ਚੀਮਾ)-ਪੀ. ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਵਿਖੇ ਜ਼ਿਲ੍ਹਾ ਪੱਧਰੀ ਪੋਸਟਰ ਮੇਕਿੰਗ ਅਤੇ ਲੇਖ ਲਿਖਣ ਮੁਕਾਬਲੇ ਕਰਵਾਏ ਗਏ।

Ad Position 21
No active advertisement
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਵਿਖੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਮੌਕੇ ਸਕੂਲ ਸਟਾਫ਼ ਤੇ ਹੋਰ। ਤਸਵੀਰ : ਸੋਨੀ ਚੀਮਾ 16-10-2026
ਟੱਲੇਵਾਲ, 15 ਅਕਤੂਬਰ (ਸੋਨੀ ਚੀਮਾ)-ਪੀ.ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਵਿਖੇ ਜ਼ਿਲ੍ਹਾ ਪੱਧਰੀ ਪੋਸਟਰ ਮੇਕਿੰਗ ਅਤੇ ਲੇਖ ਲਿਖਣ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਜ਼ਿਲ੍ਹੇ ਦੇ 10 ਸਕੂਲਾਂ ਦੇ ਲਗਭਗ 150 ਵਿਦਿਆਰਥੀਆਂ ਨੇ ਭਾਗ ਲਿਆ। ਪੋਸਟਰ ਮੇਕਿੰਗ ਮੁਕਾਬਲੇ ਵਿਚ ਧੌਲਾ ਸਕੂਲ ਦੇ ਵਿਦਿਆਰਥੀਆਂ ਨੇ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਸੇਖਾ ਸਕੂਲ ਦੇ ਵਿਦਿਆਰਥੀ ਤੀਜੇ ਸਥਾਨ ’ਤੇ ਰਹੇ। ਲੇਖ ਲਿਖਣ ਮੁਕਾਬਲੇ ਵਿਚ ਮੇਜ਼ਬਾਨ ਸਕੂਲ ਦੀ ਵਿਦਿਆਰਥਣ ਅੰਸ਼ੂ ਨੇ ਪਹਿਲਾ, ਅੱਠਵੀਂ ਜਮਾਤ ਦੀ ਮਨਵੀਰ ਕੌਰ ਨੇ ਦੂਜਾ ਅਤੇ ਸਿਮਰਨ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਜੇਤੂਆਂ ਨੂੰ ਇਨਾਮ ਦੇ ਕੇ ਸਨ ਮਾਨਿਤ ਕੀਤਾ ਗਿਆ। ਇਸ ਮੌਕੇ ਸਾਂਝ ਕੇਂਦਰ ਬਰਨਾਲਾ ਦੇ ਇੰਚਾਰਜ ਥਾਣੇਦਾਰ ਬਲਵੰਤ ਸਿੰਘ, ਥਾਣੇਦਾਰ ਰਣਜੀਤ ਸਿੰਘ, ਹੌਲਦਾਰ ਲਖਵਿੰਦਰ ਸਿੰਘ, ਹੌਲਦਾਰ ਗੁਰਪ੍ਰੀਤ ਸਿੰਘ, ਹੌਲਦਾਰ ਲਾਭ ਸਿੰਘ, ਮਹਿਲਾ ਹੌਲਦਾਰ ਜਸਵੀਰ ਕੌਰ, ਮਹਿਲਾ ਹੌਲਦਾਰ ਮਨਪ੍ਰੀਤ ਕੌਰ, ਚੌਕੀ ਇੰਚਾਰਜ ਸ੍ਰੀ ਗੁਰਪਿਆਰ ਸਿੰਘ ਵਲੋਂ 10 ਸਕੂਲਾਂ ਦੇ 80 ਵਿਦਿਆਰਥੀ ਪ੍ਰਤੀ ਸਕੂਲ ਵਿਦਿਆਰਥੀਆਂ ਨੂੰ ਐਸ.ਪੀ.ਸੀ ਸਕੀਮ ਦੀਆਂ ਟੀ-ਸ਼ਰਟਾਂ ਵੰਡੀਆਂ ਗਈਆਂ। ਨਾਲ ਹੀ ਸਾਰੇ ਸਕੂਲਾਂ ਦੇ ਨੋਡਲ ਇੰਚਾਰਜਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਸਾਈਕਲ ਰੈਲੀ ਵੀ ਕੱਢੀ। ਇਸ ਮੌਕੇ ਪ੍ਰਿੰਸੀਪਲ ਸ੍ਰੀ ਅਨਿਲ ਕੁਮਾਰ, ਹਰਪ੍ਰੀਤ ਸਿੰਘ, ਐਸ.ਪੀ.ਸੀ ਮਹਿਲਾ ਨੋਡਲ ਇੰਚਾਰਜਾਂ ਸ੍ਰੀਮਤੀ ਪੂਨਮ ਸ਼ਰਮਾ ਤੇ ਸ੍ਰੀਮਤੀ ਪਾਇਲ ਗਰਗ, ਜਗਸੀਰ ਸਿੰਘ ਖੁੱਡੀ ਕਲਾਂ, ਡਾ: ਜਤਿੰਦਰ ਜੋਸ਼ੀ ਚੀਮਾ-ਜੋਧਪੁਰ, ਪੰਕਜ ਬਾਂਸਲ ਫਰਵਾਹੀ, ਸ੍ਰੀਮਤੀ ਨੀਟੂ ਬਾਲਾ ਧੌਲਾ, ਸ੍ਰੀਮਤੀ ਰਾਜ ਰਾਣੀ ਢਿੱਲਵਾ, ਬੀਰਬਲ ਸਿੰਘ ਛਾਪਾ , ਅਮਨਦੀਪ ਕੌਰ ਪੱਖੋ ਕਲਾਂ, ਕਰਮਜੀਤ ਸਿੰਘ ਮੂੰਮ, ਮਨਦੀਪ ਸਿੰਘ ਸੇਖਾ, ਗੁਰਪ੍ਰੀਤ ਵਾਹੀਆ ਮੌੜਾਂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵੀ ਐਨ.ਆਰ.ਆਈ. ਪਰਿਵਾਰ ਵਲੋਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਲਈ ਰਾਸ਼ੀ ਭੇਟ ਅਗਲੀ ਖ਼ਬਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਲਟਕਦੀਆਂ ਮੰਗਾਂ ਸਬੰਧੀ ਵਿਧਾਇਕ ਪੰਡੋਰੀ ਨੂੰ ਦਿੱਤਾ ਮੰਗ-ਪੱਤਰ
Ad Position 24