ਰਮਨ ਜਵੰਧਾ ਚੀਮਾ ਲਗਾਤਾਰ ਤੀਜੀ ਵਾਰ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ
ਟੱਲੇਵਾਲ, 15 ਅਕਤੂਬਰ (ਸੋਨੀ ਚੀਮਾ)-ਭਾਰਤੀ ਜਨਤਾ ਪਾਰਟੀ ਦੀ ਹਾਈਕਮਾਂਡ ਵਲੋਂ ਪਾਰਟੀ ਦੇ ਮਿਹਨਤੀ ਅਤੇ ਨੌਜਵਾਨ ਆਗੂ ਰਮਨ ਜਵੰਧਾ ਚੀਮਾ ਦੀਆਂ ਪਾਰਟੀ ਪ੍ਰਤੀ ਬਿਹਤਰ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਲਗਾਤਾਰ ਤੀਜੀ ਵਾਰ ਭਾਰਤੀ ਜਨਤਾ ਯੁਵਾ ਮੋਰਚਾ ਦਾ ਜ਼ਿਲ੍ਹਾ ਬਰਨਾਲਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਰਮਨ ਜਵੰਧਾ ਚੀਮਾ ਦੀ ਇਸ ਨਿਯੁਕਤੀ ਨਾਲ ਇਲਾਕੇ ਦੇ ਭਾਜਪਾ ਵਰਕਰਾਂ ਅਤੇ ਨੌਜਵਾਨਾਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ।
ਰ
ਰਮਨ ਜਵੰਧਾ ਜ਼ਿਲ੍ਹਾ ਪ੍ਰਧਾਨ ਯੁਵਾ ਮੋਰਚਾ
16-10-2026
ਟੱਲੇਵਾਲ, 15 ਅਕਤੂਬਰ (ਸੋਨੀ ਚੀਮਾ)-ਭਾਰਤੀ ਜਨਤਾ ਪਾਰਟੀ ਦੀ ਹਾਈਕਮਾਂਡ ਵਲੋਂ ਪਾਰਟੀ ਦੇ ਮਿਹਨਤੀ ਅਤੇ ਨੌਜਵਾਨ ਆਗੂ ਰਮਨ ਜਵੰਧਾ ਚੀਮਾ ਦੀਆਂ ਪਾਰਟੀ ਪ੍ਰਤੀ ਬਿਹਤਰ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਲਗਾਤਾਰ ਤੀਜੀ ਵਾਰ ਭਾਰਤੀ ਜਨਤਾ ਯੁਵਾ ਮੋਰਚਾ ਦਾ ਜ਼ਿਲ੍ਹਾ ਬਰਨਾਲਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਰਮਨ ਜਵੰਧਾ ਚੀਮਾ ਦੀ ਇਸ ਨਿਯੁਕਤੀ ਨਾਲ ਇਲਾਕੇ ਦੇ ਭਾਜਪਾ ਵਰਕਰਾਂ ਅਤੇ ਨੌਜਵਾਨਾਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂਆਂ ਨੇ ਦੱਸਿਆ ਕਿ ਰਮਨ ਜਵੰਧਾ ਚੀਮਾ ਨੇ ਹਮੇਸ਼ਾ ਜ਼ਮੀਨੀ ਪੱਧਰ ’ਤੇ ਕੰਮ ਕਰ ਕੇ ਪਾਰਟੀ ਨੂੰ ਮਜ਼ਬੂਤ ਕੀਤਾ ਹੈ ਅਤੇ ਨੌਜਵਾਨਾਂ ਨੂੰ ਭਾਜਪਾ ਦੀਆਂ ਲੋਕ - ਪੱਖੀ ਨੀਤੀਆਂ ਨਾਲ ਜੋੜਿਆ ਹੈ। ਉਨ੍ਹਾਂ ਦੀ ਇਸੇ ਲਗਨ ਅਤੇ ਇਮਾਨਦਾਰੀ ਦੇ ਸਦਕਾ ਪਾਰਟੀ ਨੇ ਇਕ ਵਾਰ ਫਿਰ ਉਨ੍ਹਾਂ ’ਤੇ ਭਰੋਸਾ ਜਤਾਉਂਦਿਆਂ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਆਪਣੀ ਨਿਯੁਕਤੀ ਤੋਂ ਬਾਅਦ ਗੱਲਬਾਤ ਕਰਦਿਆਂ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਰਮਨ ਜਵੰਧਾ ਚੀਮਾ ਨੇ ਪਾਰਟੀ ਦੇ ਸੂਬਾ ਪ੍ਰਧਾਨ ਸ: ਕੇਵਲ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ ਸਮੇਤ ਹਾਈਕਮਾਂਡ ਅਤੇ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ।