15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਲੌਂਗਪੁਰੀ ਤੇ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਵਿਖੇ ਸਕੈੱਚ ਮੇਕਿੰਗ ਮੁਕਾਬਲੇ ਕਰਵਾਏ

ਰੂੜੇਕੇ ਕਲਾਂ, 15 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਅਤੇ ਸੰਤ ਬਾਬਾ ਲੌਂਗਪੁਰੀ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ. ਡੀ.

Ad Position 21
No active advertisement
ਅਜੀਤ ਡੈਸਕ 16-10-2026
ਰੂੜੇਕੇ ਕਲਾਂ, 15 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਅਤੇ ਸੰਤ ਬਾਬਾ ਲੌਂਗਪੁਰੀ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ.ਡੀ. ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਸੰਸਥਾਵਾਂ ਦੇ ਵਿਦਿਆਰਥੀਆਂ ਦੇ ਸਕੈੱਚ ਮੇਕਿੰਗ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ ਦਿੱਤੀ ਹੋਈ ਤਸਵੀਰ ਦਾ ਹੂਬਹੂ ਸਕੈੱਚ ਤਿਆਰ ਕਰ ਕੇ ਮੁਕਾਬਲਿਆਂ ਵਿਚ ਭਾਗ ਲਿਆ। ਮੁਕਾਬਲਿਆਂ ਵਿਚੋਂ ਲੌਂਗਪੁਰੀ ਆਦਰਸ਼ ਸਕੂਲ ਦੀ ਵਿਦਿਆਰਥਣ ਹਰਵਿੰਦਰ ਕੌਰ ਨੇ ਪਹਿਲਾ, ਬ੍ਰਿਲੀਐਂਟ ਸਕੂਲ ਦੀ ਵਿਦਿਆਰਥਣ ਗੁਰਨੂਰ ਕੌਰ ਅਤੇ ਲੌਂਗਪੁਰੀ ਸਕੂਲ ਦੀ ਵਿਦਿਆਰਥਣ ਬਿਸਮੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਸੰਸਥਾ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਸਤੀਸ਼ ਕੁਮਾਰ, ਲੈਕਚਰਾਰ ਜਗਮੇਲ ਸਿੰਘ, ਸੂਬੇਦਾਰ ਹਰਭਜਨ ਸਿੰਘ, ਨੰਬਰਦਾਰ ਸੁਖਦੇਵ ਸਿੰਘ, ਜਗਮੇਲ ਸਿੰਘ ਧਾਲੀਵਾਲ, ਗੁਰਜੰਟ ਸਿੰਘ ਮਾਨ, ਨਿਰਮਲ ਸਿੰਘ ਮਾਨ, ਮਾਸਟਰ ਗਲੋਦਰ ਖ਼ਾਨ, ਬਲਦੇਵ ਸਿੰਘ ਸਿੱਧੂ, ਕੋਆਰਡੀਨੇਟਰ ਗੁਰਦੀਪ ਸਿੰਘ, ਅਧਿਆਪਕ ਅਸ਼ਵਨੀ ਕੁਮਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਵਿਖੇ ਸਨਮਾਨ ਸਮਾਰੋਹ ਕਰਵਾਇਆ ਅਗਲੀ ਖ਼ਬਰ ਰਮਨ ਜਵੰਧਾ ਚੀਮਾ ਲਗਾਤਾਰ ਤੀਜੀ ਵਾਰ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ
Ad Position 24